Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਮਨਾਈ ਧੀਆਂ ਦੀ ਲੋਹੜੀ

ਆਂਗਨਵਾੜੀਆਂ ਦੀਆਂ 51 ਧੀਆਂ ਅਤੇ ਜੋਤੀ ਸਰੂਪ ਕੰਨਿਆ ਆਸ਼ਰਮ ਦੀਆਂ 31 ਧੀਆਂ ਨੂੰ ਦਿੱਤੇ ਗਏ ਲੋਹੜੀ ਦੇ ਤੋਹਫ਼ੇ

Sonam Chaudhary, Additional Deputy Commissioner, ADC Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 13 Jan 2025

Last updated on: Jan 13, 2025, 00:00 IST

ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ’ਚ ਅੱਜ ਲੋਹੜੀ ਦੇ ਤਿਉਹਾਰ ਮੌਕੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਨਵੀਂਆਂ ਪੈੜਾਂ ਪਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਵਿਹੜੇ ’ਚ ਧੀਆਂ ਦੀ ਲੋਹੜੀ ਪ੍ਰਭਾਵਸ਼ਾਲੀ ਅਤੇ ਪ੍ਰੇਰਨਾਤਮਕ ਢੰਗ ਨਾਲ ਮਨਾਈ। ਇਸ ਮੌਕੇ ਜ਼ਿਲ੍ਹੇ ਦੀਆਂ ਆਂਗਨਵਾੜੀਆਂ ’ਚੋਂ ਬੁਲਾਈਆਂ 51 ਛੋਟੀਆਂ ਬੱਚੀਆਂ ਨੂੰ ਕੰਬਲ, ਬੇਬੀ ਕਿੱਟਾਂ ਤੇ ਰਿਉੜੀਆਂ, ਮੂੰਗਫ਼ਲੀਆਂ, ਖਿੱਲਾਂ ਦੇ ਪੈਕਟ ਅਤੇ ਜੋਤੀ ਸਰੂਪ ਕੰਨਿਆ ਆਸ਼ਰਮ ਖਰੜ ਦੀਆਂ 31 ਧੀਆਂ ਨੂੰ ਟ੍ਰੈਕ ਸੂਟ ਅਤੇ ਰਿਉੜੀਆਂ, ਮੂੰਗਫ਼ਲੀਆਂ, ਖਿੱਲਾਂ ਦੇ ਪੈਕਟ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਵੱਲੋਂ ਸਾਂਝੇ ਤੌਰ ’ਤੇ ਦਿੱਤੇ ਗਏ।

ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੋਨਮ ਚੌਧਰੀ ਨੇ ਇਸ ਮੌਕੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਨੂੰ ਉਤਸ਼ਾਹ ਦੇਣ ਲਈ ਕਰਵਾਏ ਗਏ ਇਸ ਸਮਾਗਮ ਦਾ ਉਦੇਸ਼ ਸਮਾਜ ਵਿੱਚ ਧੀਆਂ ਅਤੇ ਪੁੱਤਾਂ ਦੀ ਬਰਾਬਰੀ ਦਾ ਸੰਦੇਸ਼ ਦੇਣਾ ਹੈ। ਉਨ੍ਹਾਂ ਕਿਹਾ ਕਿ ਕਦੇ ਸਮਾਂ ਹੁੰਦਾ ਸੀ, ਘਰ ਵਿੱਚ ਖੇਤੀਬਾੜੀ ਆਦਿ ਦੇ ਕੰਮਾਂ ’ਚ ਵੱਧ ਤੋਂ ਵੱਧ ਮਾਨਵੀ ਸ਼ਕਤੀ ਦੀ ਲੋੜ ਲਈ ਲੋਕਾਂ ਦੀ ਇੱਛਾ ਪੁੱਤਾਂ ਦੀ ਹੁੰਦੀ ਸੀ ਪਰ ਅੱਜ ਸਮਾਂ ਪੂਰੀ ਤਰ੍ਹਾ ਬਦਲ ਗਿਆ ਹੈ। 

ਅੱਜ ਸਮਾਜ ਵਿੱਚ ਧੀਆਂ ਵੱਲੋਂ ਪੁੱਤਾਂ ਨਾਲੋਂ ਵੀ ਵਧ ਕੇ ਮੱਲਾਂ ਮਾਰੀਆਂ ਜਾ ਰਹੀਆਂ ਹਨ ਅਤੇ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਨਾਮਣਾ ਖੱਟਿਆ ਜਾ ਰਿਹਾ ਹੈ, ਚਾਹੇ ਉਹ ਅਕਾਦਮਿਕ ਖੇਤਰ ਵਿੱਚ ਹੋਵੇ ਜਾਂ ਖੇਡਾਂ ’ਚ ਜਾਂ ਫ਼ਿਰ ਕਲਾ ’ਚ, ਹਰ ਪਾਸੇ ਧੀਆਂ ਆਪਣੇ ਮਾਪਿਆਂ, ਰਾਜ ਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਉਨ੍ਹਾਂ ਆਖਿਆ ਕਿ ਇਸ ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਸਥਾਪਿਤ ਹੈਲਪ ਡੈਸਕ ਵਿਖੇ ਇੱਕ ਹਾਂ-ਪੱਖੀ ਕਦਮ ਚੁੱਕਦਿਆਂ, ਸਰਦੀ ਦੇ ਮੌਸਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕਾਂ ਨੂੰ ਗਰਮ-ਗਰਮ ਚਾਹ ਦਾ ਲੰਗਰ ਵੀ ਸ਼ੁਰੂ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਇਹ ਦੱਸਣਾ ਹੈ ਕਿ ਧੀਆਂ ਹੁਣ ਘਰ ਦੀ ਰਸੋਈ ਤੋਂ ਅਸਮਾਨ ਛੂਹਣ ਵੱਲ ਪੁੱਜ ਗਈਆਂ ਹਨ। ਇਸ ਮੌਕੇ ਸਭਿਆਚਾਰਕ ਪੇਸ਼ਕਾਰੀਆਂ ਦੌਰਾਨ ਦੁੱਲੇ ਭੱਟੀ ਦੀ ਗਾਥਾ ’ਤੇ ਬੋਲੀਆਂ ਪਾਈਆਂ ਗਈਆਂ। ਉਪਰੰਤ ਧੀਆਂ ਦੀ ਸਲਾਮਤੀ ਲਈ ਪੰਜਾਬੀ ਲੋਕ ਗੀਤਾਂ ਦਾ ਸ਼ਿੰਗਾਰ ਬੋਲੀਆਂ ’ਤੇ ਗਿੱਧਾ ਤੇ ਭੰਗੜਾ ਖਿੱਚ ਦਾ ਕੇਂਦਰ ਬਣਿਆ, ਜਿਸ ਲਈ ਪੇਸ਼ੇਵਾਰ ਕਲਾਕਾਰਾਂ ਦੀਆਂ ਸੇਵਾਵਾਂ ਲਈਆਂ ਗਈਆਂ ਸਨ।

ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਤੇ ਸਹਾਇਕ ਕਮਿਸ਼ਨਰ ਡਾ. ਅੰਕਿਤਾ ਬਾਂਸਲ ਨੇ ਲੋਕ ਬੋਲੀਆਂ ’ਤੇ ਡੀ ਸੀ ਦਫ਼ਤਰ ਅਤੇ ਆਂਗਨਵਾੜੀਆਂ ਦੇ ਸਟਾਫ਼ ਨਾਲ ਗਿੱਧਾ ਪਾਇਆ ਅਤੇ ਧੀਆਂ ਦੇ ਇਸ ਲੋਹੜੀ ਨੂੰ ਯਾਦਗਾਰ ਬਣਾਇਆ। ਇਸ ਮੌਕੇ ਧੀਆਂ ਨੂੰ ਲੋਹੜੀ ਦੇ ਤੋਹਫ਼ੇ ਦੇਣ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਵਿਹੜੇ ’ਚ ਲੋਹੜੀ ਵੀ ਬਾਲੀ ਗਈ, ਜਿਸ ’ਤੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰਸਮ ਮੁਤਾਬਕ ਤਿੱਲ ਅਰਪਣ ਕਰਕੇ ਸਤਿਕਾਰ ਵੀ ਭੇਟ ਕੀਤਾ।

ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਡਾ. ਅਮਨ ਚਾਵਲਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਪ੍ਰੋ. ਗੁਰਬਖਸ਼ੀਸ ਸਿੰਘ ਅੰਟਾਲ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਹਰਬੰਸ ਸਿੰਘ, ਸੀ ਡੀ ਪੀ ਓ ਖਰੜ-2 ਗੁਰਸਿਮਰਨ ਕੌਰ, ਸੀ ਡੀ ਪੀ ਓ ਮਾਜਰੀ ਸੁਖਮਨੀਤ ਕੌਰ, ਸੀ ਡੀ ਪੀ ਓ ਖਰੜ-1 ਤੇ ਡੇਰਾਬੱਸੀ ਸੁਮਨ ਬਾਲਾ, ਜ਼ਿਲ੍ਹਾ ਕੋਆਰਡੀਨੇਟਰ ਹਰਦੀਪਮ ਤੇ ਜ਼ਿਲ੍ਹੇ ਦੀਆਂ ਆਂਗਨਵਾੜੀਆਂ ਦੇ ਸੁਪਰਵਾਈਜ਼ਰ ਅਤੇ ਡੀ ਸੀ ਦਫ਼ਤਰ ਦੀਆਂ ਸਮੂਹ ਬ੍ਰਾਂਚਾਂ ਦੇ  ਸੁਪਰਡੈਂਟ ਤੇ ਸਟਾਫ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: Sonam Chaudhary , Additional Deputy Commissioner , ADC Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD