Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਇੰਜੀਨੀਅਰਿੰਗ ਕਾਲਜ ਨੇ ਲੋਹੜੀ ਦਾ ਤਿਉਹਾਰ ਸ਼ਾਨ ਅਤੇ ਏਕਤਾ ਨਾਲ ਮਨਾਇਆ

Punjab Engineering College, Punjab Engineering College Chandigarh, PEC Chandigarh, Lohri, Lohri Celebration

Web Admin

Web Admin

5 Dariya News

ਚੰਡੀਗੜ੍ਹ , 13 Jan 2025

Last updated on: Jan 13, 2025, 00:00 IST

ਪੰਜਾਬ ਇੰਜੀਨਿਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਟੀ), ਚੰਡੀਗੜ੍ਹ ਵਿੱਚ ਅੱਜ 13 ਜਨਵਰੀ 2025 ਨੂੰ ਲੋਹੜੀ ਦਾ ਤਿਊਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਹ ਤਿਉਹਾਰ ਭਾਰਤ ਦੇ ਉੱਤਰੀ ਖੇਤਰ ਵਿੱਚ ਸਰਦੀਆਂ ਦੀ ਫਸਲ ਦੇ ਪੱਕਣ ਅਤੇ ਨਵੀਂ ਕਟਾਈ ਦੇ ਸੀਜ਼ਨ ਦੇ ਸ਼ੁਭ ਆਰੰਭ ਦਾ ਪ੍ਰਤੀਕ ਹੈ।

ਇਹ ਤਿਉਹਾਰ ਸੰਸਥਾ ਦੇ ਫੁਟਬਾਲ ਮੈਦਾਨ ਵਿੱਚ ਵੱਡੇ ਉਤਸਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਪੀਈਸੀ ਦੇ ਡਾਇਰੈਕਟਰ ਪ੍ਰੋਫੈਸਰ (ਡਾ.) ਰਾਜੇਸ਼ ਕੁਮਾਰ ਭਾਟੀਆ ਨੇ ਇਸ ਸਾਲ ਰਿਟਾਇਰ ਹੋਣ ਵਾਲੇ ਪੀਈਸੀ ਦੇ ਸਟਾਫ ਮੈਂਬਰਾਂ ਦੇ ਨਾਲ ਮਿਲ ਕੇ ਲੋਹੜੀ ਦੀ ਅੱਗ ਪ੍ਰਜਵਲਿਤ ਕੀਤੀ। 

ਇਸ ਸ਼ਾਨਦਾਰ ਮੌਕੇ ਤੇ ਰਜਿਸਟ੍ਰਾਰ ਕਰਨਲ ਆਰ.ਐਮ. ਜੋਸ਼ੀ ਅਤੇ ਸੰਸਥਾ ਦੇ ਵੱਖ-ਵੱਖ ਵਿਭਾਗਾਂ ਦੇ ਸਮੂਹ ਫੈਕਲਟੀ ਅਤੇ ਸਟਾਫ ਮੈਂਬਰ ਹਾਜਰ ਸਨ। ਅੱਗ ਪ੍ਰਜਵਲਿਤ ਕਰਨ ਤੋਂ ਬਾਅਦ, ਪੀਈਸੀ ਦੇ ਫੈਕਲਟੀ ਅਤੇ ਸਟਾਫ ਮੈਂਬਰਾਂ ਨੇ ਅੱਗ ਦੀ ਪਰਿਕ੍ਰਮਾ ਕੀਤੀ ਅਤੇ ਤਿਲ, ਗੁੜ, ਗੱਚਕ ਅਤੇ ਮੂੰਗਫ਼ਲੀ ਅੱਗ ਨੂੰ ਸਮਰਪਿਤ ਕੀਤੇ। ਇਸ ਮੌਕੇ ‘ਤੇ ਲੋਕਾਂ ਨੇ ਰਵਾਇਤੀ ਲੋਕ ਗੀਤ ਵੀ ਗਾਏ।

ਹਾਜ਼ਰੀਨ, ਸਾਰੇ ਲੋਕਾਂ ਨੇ ਇਕ-ਦੂਜੇ ਨੂੰ ਗਰਮਜੋਸ਼ੀ ਨਾਲ ਵਧਾਈਆਂ ਦਿੱਤੀਆਂ, ਰਵਾਇਤੀ ਮਿਠਾਈਆਂ ਦਾ ਅਨੰਦ ਮਾਣਿਆ ਅਤੇ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨਾਲ ਤਿਉਹਾਰ ਮਨਾਇਆ। ਪੀਈਸੀ ਦੇ ਲੋਹੜੀ ਦੇ ਉਤਸਵ ਨੇ ਸੱਭਿਆਚਾਰਕ ਪਰੰਪਰਾਵਾਂ ਨੂੰ ਸੰਭਾਲਣ ਦੇ ਨਾਲ-ਨਾਲ ਮਿਲ-ਜੁਲ ਕੇ ਅਤੇ ਖੁਸ਼ਹਾਲੀ ਵਧਾਉਣ ਲਈ ਸੰਸਥਾ ਦੀ ਵਚਨਬੱਧਤਾ ਨੂੰ ਖੂਬਸੂਰਤੀ ਨਾਲ ਦਰਸਾਇਆ।

 

Tags: Punjab Engineering College , Punjab Engineering College Chandigarh , PEC Chandigarh , Lohri , Lohri Celebration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD