Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਨਾਮ ਵਿਖੇ ਅਮਨ ਅਰੋੜਾ ਵੱਲੋਂ 8 ਈ-ਰਿਕਸ਼ਾ ਅਤੇ 3 ਟਾਟਾ ਏਸ ਸਾਫ਼ ਸਫਾਈ ਲਈ ਭੇਟ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Sunam

Web Admin

Web Admin

5 Dariya News

ਸੁਨਾਮ , 13 Jan 2025

Last updated on: Jan 13, 2025, 00:00 IST

ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ ਸਫਾਈ ਵਿਵਸਥਾ ਵਿੱਚ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਲਗਭਗ 42 ਲੱਖ ਰੁਪਏ ਦੀ ਲਾਗਤ ਵਾਲੇ 8 ਈ-ਰਿਕਸ਼ਾ ਅਤੇ 3 ਟਾਟਾ ਏਸ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸੌਂਪੇ। 

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਵੱਡੀ ਗਿਣਤੀ ਵਿੱਚ ਸਾਫ ਸਫਾਈ ਨਾਲ ਸਬੰਧਤ ਸਾਜੋ ਸਮਾਨ ਅਤੇ ਆਧੁਨਿਕ ਵਾਹਨ ਨਗਰ ਕੌਂਸਲ ਨੂੰ ਬੁਨਿਆਦੀ ਢਾਂਚੇ ਵਜੋਂ ਉਪਲਬਧ ਕਰਵਾਏ ਜਾ ਚੁੱਕੇ ਹਨ ਅਤੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਹੈ ਕਿ ਨਾਗਰਿਕ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਨੂੰ ਯਕੀਨੀ ਬਣਾਉਣ ਦੀ ਮੁਹਿੰਮ ਵਿੱਚ ਸਹਿਯੋਗ ਦੇਣ। 

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਹਨਾਂ ਨਵੇਂ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਕਿਹਾ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਤਰ ਕਰਨ ਲਈ ਲਗਾਏ ਗਏ ਇਹ ਵਾਹਨ ਆਪਣੇ ਮਕਸਦ ਵਿੱਚ ਤਾਂ ਹੀ ਸਫਲ ਹੋ ਸਕਦੇ ਹਨ ਜੇਕਰ ਲੋਕ ਆਪਣੇ ਘਰਾਂ ਵਿੱਚੋਂ ਹੀ ਗਿੱਲਾ ਅਤੇ ਸੁੱਕਾ ਕੂੜਾ ਕਰਕਟ ਵੱਖ-ਵੱਖ ਕਰਕੇ ਦੇਣ ਤਾਂ ਜੋ ਕੂੜੇ ਤੋਂ ਖਾਦ ਅਤੇ ਹੋਰ ਢੰਗਾਂ ਰਾਹੀਂ ਯੋਗ ਪ੍ਰਬੰਧਨ ਕਰਵਾਇਆ ਜਾ ਸਕੇ।

ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨਾਂ ਵੱਲੋਂ ਸੁਨਾਮ ਹਲਕੇ ਨੂੰ ਵਿਕਾਸ ਕਾਰਜਾਂ ਲਈ ਸਮੇਂ ਸਿਰ ਗਰਾਂਟਾਂ ਜਾਰੀ ਕਰਵਾਈਆਂ ਜਾ ਰਹੀਆਂ ਹਨ। ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੁਨਾਮ, ਚੀਮਾ, ਲੌਂਗੋਵਾਲ ਦੇ ਹਰ ਇੱਕ ਹਿੱਸੇ ਵਿੱਚ ਵੱਸਦੇ ਲੋਕਾਂ ਦੀਆਂ ਜਰੂਰਤਾਂ ਅਤੇ ਪ੍ਰਮੁੱਖ ਲੋੜਾਂ ਤੋਂ ਉਹ ਚੰਗੀ ਤਰ੍ਹਾਂ ਵਾਕਿਫ਼ ਹਨ ਅਤੇ ਯੋਜਨਾਬੱਧ ਢੰਗ ਨਾਲ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਚਮਕੌਰ ਹਾਂਡਾ ਐਮ.ਸੀ, ਗੁਰਦੇਵ ਸਿੰਘ ਨਿੱਕਾ ਐਮ.ਸੀ, ਜਤਿੰਦਰ ਜੈਨ, ਨਿਰਮਲਾ ਦੇਵੀ, ਰਵੀ ਗੋਇਲ, ਮਨਪ੍ਰੀਤ ਬਾਂਸਲ, ਨਰਿੰਦਰ ਠੇਕੇਦਾਰ, ਹਰਵਿੰਦਰ ਸਿੰਘ ਨਾਮਧਾਰੀ, ਸਾਹਿਬ ਸਿੰਘ ਤੇ ਸੰਦੀਪ ਜਿੰਦਲ ਬਲਾਕ ਪ੍ਰਧਾਨ, ਰਿਸ਼ਵ ਸ਼ਰਮਾ, ਯਾਦਵਿੰਦਰ ਰਾਜਾ ਪ੍ਰਧਾਨ ਟਰੱਕ ਯੂਨੀਅਨ, ਲਾਭ ਸਿੰਘ ਨੀਲੋਵਾਲ, ਰਿੰਪੀ ਥਿੰਦ, ਰਾਮ ਕੁਮਾਰ, ਸੁਭਾਸ਼ ਤਨੇਜਾ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD