Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਜ ਦੀ ਤਰੱਕੀ ਲਈ ਲੜਕੇ-ਲੜਕੀ ਵਿਚਲੇ ਫਰਕ ਨੂੰ ਖਤਮ ਕਰਨਾ ਜ਼ਰੂਰੀ - ਡਾ. ਤਰਸੇਮ ਸਿੰਘ

ਸਿਵਲ ਸਰਜਨ ਦਫਤਰ ਵਿਖੇ ਨਵ-ਜਨਮੀਆਂ ਧੀਆਂ ਦੀ ਲੋਹੜੀ ਮਨਾਈ

Health, Civil Surgeon Rupnagar, Ropar

5 Dariya News

5 Dariya News

5 Dariya News

ਰੂਪਨਗਰ , 13 Jan 2025

Last updated on: Jan 13, 2025, 00:00 IST

ਸਿਹਤ ਵਿਭਾਗ ਰੂਪਨਗਰ ਵੱਲੋਂ ਪੀ.ਸੀ.ਪੀ.ਐਨ.ਡੀ.ਟੀ. ਅਧੀਨ ਕੰਨਿਆ ਭਰੂਣ ਹੱਤਿਆ ਸਬੰਧੀ ਜਾਗਰੂਕਤਾ ਲਈ ਹਰ ਸਾਲ ਦੀ ਤਰ੍ਹਾਂ ਦਫਤਰ ਸਿਵਲ ਸਰਜਨ ਰੂਪਨਗਰ ਵਿਖੇ ਨਵ-ਜਨਮੀਆਂ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ.ਤਰਸੇਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਲੜਕੀਆਂ ਤੋਂ ਬਿਨਾਂ ਅਧੂਰਾ ਹੈ ਅਤੇ ਸਾਨੂੰ ਲੜਕੀਆਂ ਦਾ ਪੂਰਾ ਮਾਣ ਤੇ ਸਤਿਕਾਰ ਕਰਨਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਨਾਰੀ ਤੋਂ ਬਿਨਾਂ ਸਮਾਜ ਦੀ ਕਲਪਨਾ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਲੜਕੀਆਂ-ਲੜਕਿਆਂ ਤੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ। ਹਰ ਵਾਰ ਮੌਕਾ ਮਿਲਣ ਤੇ ਵਿਸ਼ਵ ਪੱਧਰ ਤੇ ਲੜਕੀਆਂ ਨੇ ਨਾਮਣਾ ਖੱਟਿਆ ਹੈ, ਜਿਵੇਂ ਕਿ ਮਦਰ ਟਰੇਸਾ, ਸੁਨੀਤਾ ਵਿਲੀਅਮ, ਕਲਪਨਾ ਚਾਵਲਾ, ਪੀ.ਟੀ. ਊਸ਼ਾ, ਕਿਰਨਬੇਦੀ ਅਤੇ ਪੀ.ਵੀ ਸਿੰਧੂ ਵਰਗੀਆਂ ਹਜ਼ਾਰਾਂ ਲੜਕੀਆਂ ਇਸ ਗੱਲ ਦੀ ਮਿਸਾਲ ਹਨ। ਸਾਨੂੰ ਲੜਕੀਆਂ ਨੂੰ ਵੀ ਲੜਕਿਆਂ ਵਾਂਗ ਪਿਆਰ ਕਰਨਾ ਚਾਹੀਦਾ ਹੈ ਅਤੇ ਉੱਚ ਵਿੱਦਿਆ ਸਹਿਤ ਚੰਗਾ ਪਾਲਣ-ਪੋਸ਼ਣ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਹਰ ਮੌਕਾ ਦੇਣਾ ਚਾਹੀਦਾ ਹੈ। 

ਡਿਪਟੀ ਮਾਸ ਮੀਡੀਆ ਅਫਸਰ ਸ. ਰਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕੁੜੀਆਂ ਨੂੰ 05 ਸਾਲ ਦੀ ਉਮਰ ਤੱਕ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਲੋੜ ਪੈਣ ਤੇ ਲੋਕਾਂ ਨੂੰ ਆਪਣੀਆਂ ਬੱਚੀਆਂ ਦੇ ਇਲਾਜ ਲਈ ਇਹ ਸਹੂਲਤ ਦਾ ਪੂਰਾ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ। ਇਸ ਮੌਕੇ ਸਿਵਲ ਸਰਜਨ ਰੂਪਨਗਰ ਅਤੇ ਸਮੂਹ ਪ੍ਰੋਗਰਾਮ ਅਫਸਰਾਂ ਵੱਲੋਂ ਸਿਵਲ ਹਸਪਤਾਲ ਰੂਪਨਗਰ ਵਿਖੇ ਜਨਮੀਆਂ ਲਗਭਗ 15 ਨਵ-ਜਨਮੀਆਂ ਧੀਆਂ ਨੂੰ ਬੇਬੀ ਬਾਥ ਕਿੱਟ, ਗਰਮ ਕੰਬਲ, ਗਰਮ ਸੂਟ ਅਤੇ ਲੋਹੜੀ ਦਾ ਸਮਾਨ ਭੇਂਟ ਕੀਤਾ ਗਿਆ ਤੇ ਸਟਾਫ ਮੈਂਬਰਾ ਨੂੰ ਵੀ ਲੋਹੜੀ ਵੰਡੀ ਗਈ। 

ਉਨ੍ਹਾਂ ਨਵਜਨਮੀਆਂ ਧੀਆਂ ਦੇ ਮਾਪਿਆਂ ਨੂੰ ਗੁਜ਼ਾਰਿਸ਼ ਕੀਤੀ ਕਿ ਉਹ ਆਪਣੀਆਂ ਲੜਕੀਆਂ ਨੂੰ ਬੋਝ ਨਾ ਸਮਝ ਕੇ ਲੜਕਿਆਂ ਵਾਂਗ ਪਿਆਰ ਕਰਨ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਮੌਕਾ ਦੇਣ। ਇਸ ਮੌਕੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਦੇ ਗਰੁੱਪ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। ਸਿਵਲ ਸਰਜਨ ਰੂਪਨਗਰ ਵੱਲੋਂ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ, ਐਸ.ਐਮ.ਓ. ਡਾ. ਅਮਰਜੀਤ ਸਿੰਘ, ਐਸ.ਐਮ.ਓ. ਸਿਵਲ ਹਸਪਤਾਲ ਰੂਪਨਗਰ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡੋਲੀ ਸਿੰਗਲਾ, ਡਿਪਟੀ ਮਾਸ ਮੀਡੀਆ ਅਫਸਰ ਰੀਤੂ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ਼, ਪੀਐਨਡੀਟੀ ਅਸਿਸਟੈਂਟ ਖੁਸ਼ਹਾਲ ਸਿਵਲ ਸਰਜਨ ਦਫਤਰ ਦੇ ਸਮੂਹ ਸਟਾਫ ਮੈਂਬਰ ਅਤੇ ਆਮ ਲੋਕ ਹਾਜ਼ਰ ਸਨ।

 

Tags: Health , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD