Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਫ਼ਰਿਸ਼ਤੇ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਡਾ. ਸੰਗੀਤਾ ਜੈਨ

ਲੋਕਾਂ ਨੂੰ ਸੜਕ ਹਾਦਸਾ ਪੀੜਤਾਂ ਦੀ ਮਦਦ ਕਰਨ ਦੀ ਅਪੀਲ, ਮਦਦਗਾਰਾਂ ਨੂੰ ਦਿਤੀ ਜਾਂਦੀ ਹੈ ਸਨਮਾਨ ਰਾਸ਼ੀ

Health, SAS Nagar, Mohali, Civil Surgeon, Civil Surgeon Dr. Sangeeta Jain, Ferishte Scheme

Web Admin

Web Admin

5 Dariya News

ਐਸਏਐਸ ਨਗਰ , 13 Jan 2025

Last updated on: Jan 13, 2025, 00:00 IST

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਫ਼ਰਿਸ਼ਤੇ’ ਯੋਜਨਾ ਤਹਿਤ ਸੜਕ ਹਾਦਸਾ ਪੀੜਤਾਂ ਦਾ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਹੁੰਦਾ ਹੈ। ਇਸ ਤੋਂ ਇਲਾਵਾ, ਸੜਕ ਹਾਦਸਾ ਪੀੜਤ ਨੂੰ ਨੇੜਲੇ ਸੂਚੀਬੱਧ ਹਸਪਤਾਲ ਵਿਚ ਲਿਜਾਣ ਵਾਲੇ ਰਾਹਗੀਰ ਜਾਂ ਮਦਦਗਾਰ ਨੂੰ ਸਰਕਾਰੀ ਨੀਤੀ ਤਹਿਤ 2000 ਰੁਪਏ ਦੀ ਸਨਮਾਨ ਰਾਸ਼ੀ ਦਿਤੀ ਜਾਂਦੀ ਹੈ ਅਤੇ ਨਾਲ ਹੀ ਪ੍ਰਸ਼ੰਸਾ ਪੱਤਰ ਵੀ ਮਿਲਦਾ ਹੈ।

ਡਾ. ਸੰਗੀਤਾ ਜੈਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਪਾਲ ਕੌਰ ਨੇ ਜ਼ਿਲ੍ਹੇ ਦੇ ਵੱਧ ਤੋਂ ਵੱਧ ਨਿੱਜੀ ਹਸਪਤਾਲਾਂ ਨੂੰ ‘ਫ਼ਰਿਸ਼ਤੇ’ ਯੋਜਨਾ ਤਹਿਤ ਰਜਿਸਟਰੇਸ਼ਨ ਕਰਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਸਿਆ ਕਿ ‘ਫ਼ਰਿਸ਼ਤੇ’ ਯੋਜਨਾ ਦਾ ਮੰਤਵ ਸੜਕ ਹਾਦਸਾ ਪੀੜਤਾਂ ਦਾ ਨੇੜਲੇ ਸੂਚੀਬੱਧ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਸਮੇਂ ਸਿਰ ਮਿਆਰੀ ਇਲਾਜ ਯਕੀਨੀ ਬਣਾਉਣਾ ਹੈ। 

ਸਿਹਤ ਅਧਿਕਾਰੀਆਂ ਨੇ ਆਖਿਆ ਕਿ ਲੋਕ ਭਲਾਈ ਦੇ ਇਸ ਵੱਡੇ ਕਾਰਜ ਵਿਚ ਪ੍ਰਾਈਵੇਟ ਹਸਪਤਾਲ ਵੱਧ ਤੋਂ ਵੱਧ ਯੋਗਦਾਨ ਪਾਉਣ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਸੜਕ ਹਾਦਸਾ ਪੀੜਤ ਨੂੰ ਸਮੇਂ ਸਿਰ ਨੇੜਲੇ ਹਸਪਤਾਲ ਵਿਚ ਪਹੁੰਚਾਉਣ ਤਾਕਿ ਉਸ ਦੀ ਕੀਮਤੀ ਜਾਨ ਬਚਾਈ ਜਾ ਸਕੇ। 

ਉਨ੍ਹਾਂ ਕਿਹਾ ਕਿ ਸੜਕ ਹਾਦਸਾ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਇਸ ਯੋਜਨਾ ਦਾ ਮੁੱਖ ਮੰਤਵ ਹੈ। ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ‘ਗੋਲਡਨ ਆਵਰ’ ਬੇਹੱਦ ਮਹੱਤਵਪੂਰਨ ਹੁੰਦਾ ਹੈ। ਇਹ ਹਾਦਸੇ ਤੋਂ ਬਾਅਦ ਪਹਿਲਾ ਅਹਿਮ ਘੰਟਾ ਹੁੰਦਾ ਹੈ , ਜਿਸ ਦੌਰਾਨ ਜੇ ਕਿਸੇ ਗੰਭੀਰ ਜ਼ਖ਼ਮੀ ਵਿਅਕਤੀ ਨੂੰ ਬਣਦੀ ਦੇਖਭਾਲ ਮਿਲ ਜਾਵੇ ਤਾਂ ਉਸ ਦੇ ਬਚਣ ਦੀ ਸੰਭਾਵਨਾ ਵੱਧ ਜਾਂਦੀ ਹੈ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਇਸ ਯੋਜਨਾ ਤਹਿਤ 7 ਸਰਕਾਰੀ ਤੇ 16  ਪ੍ਰਾਈਵੇਟ ਹਸਪਤਾਲ ਸੂਚੀਬੱਧ ਹਨ, ਜਿਥੇ ਮੁਫ਼ਤ ਇਲਾਜ ਲਈ ਸੜਕ ਹਾਦਸਾ ਪੀੜਤਾਂ ਨੂੰ ਲਿਜਾਇਆ ਜਾ ਸਕਦਾ ਹੈ। ਇਨ੍ਹਾਂ ਹਸਪਤਾਲਾਂ ਦੁਆਰਾ ਹੀ ਹਾਦਸਾ ਪੀੜਤ ਦੇ ਮਦਦਗਾਰ ਨੂੰ ਸਨਮਾਨ ਰਾਸ਼ੀ ਜਾਵੇਗੀ। 

ਇਨ੍ਹਾਂ ਸੂਚੀਬੱਧ ਸਰਕਾਰੀ ਹਸਪਤਾਲਾਂ ’ਚ ਮੋਹਾਲੀ, ਖਰੜ, ਡੇਰਾਬੱਸੀ, ਕੁਰਾਲੀ, ਬਨੂੜ, ਢਕੋਲੀ, ਘੜੂੰਆਂ ਦੇ ਹਸਪਤਾਲ ਸ਼ਾਮਲ ਹਨ ਜਦਕਿ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਫ਼ੋਰਟਿਸ ਮੋਹਾਲੀ, ਅਮਰ ਹਸਪਤਾਲ ਮੋਹਾਲੀ, ਹੈਲਥਸ਼ੋਅਰ ਮਲਟੀਸਪੈਸ਼ਲਟੀ ਹਸਪਤਾਲ ਘੜੂੰਆਂ, ਚੌਧਰੀ ਹਸਪਤਾਲ ਕੁਰਾਲੀ, ਗਰੇਸ਼ੀਅਨ ਹਸਪਤਾਲ ਮੋਹਾਲੀ, ਸੁਖਮਨੀ ਮਲਟੀਸਪੈਸ਼ਲਟੀ ਜ਼ੀਰਕਪੁਰ, ਮੇਹਰ ਹਸਪਤਾਲ ਜ਼ੀਰਕਪੁਰ, ਚੀਮਾ ਮੈਡੀਕਲ ਕੰਪਲੈਕਸ ਮੋਹਾਲੀ, ਇੰਡਸ ਹਸਪਤਾਲ ਡੇਰਾਬੱਸੀ ਅਤੇ ਮੋਹਾਲੀ, ਟਿ੍ਰਨੀਟੀ ਹਸਪਤਾਲ ਜ਼ੀਰਕਪੁਰ, ਸੋਹਾਣਾ ਹਸਪਤਾਲ, ਕੌਸ਼ਲ ਹਸਪਤਾਲ ਖਰੜ, ਹੋਲੀ ਬੇਸਿਲ ਹਸਪਤਾਲ ਖਰੜ, ਮਾਈ ਹਸਪਤਾਲ ਮੋਹਾਲੀ, ਅਲਫ਼ਾ ਚੰਡੀਗੜ੍ਹ ਹਸਪਤਾਲ ਘੜੂੰਆਂ, ਸ਼ਾਮਲ ਹਨ। ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰ. 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਡਾ. ਸੰਗੀਤਾ ਜੈਨ ਜਾਣਕਾਰੀ ਦਿੰਦੇ ਹੋਏ।

 

Tags: Health , SAS Nagar , Mohali , Civil Surgeon , Civil Surgeon Dr. Sangeeta Jain , Ferishte Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD