Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਲੋਹੜੀ ਦਾ ਤਿਉਹਾਰ

ਸਿਵਲ ਸਰਜਨ ਨੇ ਨਵਜਨਮੇ ਬੱਚਿਆਂ ਤੇ ਮਾਵਾਂ ਨੂੰ ਵੰਡੇ ਲੋਹੜੀ ਦੇ ਤੋਹਫ਼ੇ

Health, SAS Nagar, Mohali, Lohri, Lohri Festival, Lohri Celebration

Web Admin

Web Admin

5 Dariya News

ਐਸਏਐਸ ਨਗਰ , 13 Jan 2025

Last updated on: Jan 13, 2025, 00:00 IST

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਹੜੀ ਦਾ ਤਿਉਹਾਰ ਉਤਸ਼ਾਹ ਤੇ ਚਾਅ ਨਾਲ ਮਨਾਇਆ ਗਿਆ। ਇਸ ਮੌਕੇ ਸਿਹਤ ਅਧਿਕਾਰੀਆਂ ਵਲੋਂ ਹਸਪਤਾਲਾਂ ਵਿਚ ਨਵਜਨਮੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਲੋਹੜੀ ਦੇ ਤੋਹਫ਼ੇ ਵੰਡੇ ਗਏ ਅਤੇ ਲੋਹੜੀ ਦੀਆਂ ਵਧਾਈਆਂ ਦਿਤੀਆਂ।

ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਮੈਡੀਕਲ ਕਾਲਜ ਦੇ ਪਿ੍ਰੰਸੀਪਲ ਡਾ. ਭਵਨੀਤ ਭਾਰਤੀ ਨੇ ਜ਼ਿਲ੍ਹਾ ਹਸਪਤਾਲ ਵਿਚ ਨਵਜਨਮੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਲੋਹੜੀ ਦੇ ਤੋਹਫ਼ੇ ਵੰਡੇ। ਆਸ਼ਾ ਵਰਕਰਾਂ ਦਾ ਵੀ ਸਨਮਾਨ ਕਰਦਿਆਂ ਉਨ੍ਹਾਂ ਨੂੰ ਸਵੈਟਰ ਦਿਤੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਸੰਗੀਤਾ ਜੈਨ ਨੇ ਆਖਿਆ ਕਿ ਸਮਾਜਕ ਸਾਂਝ ਨੂੰ ਮਜ਼ਬੂਤ ਕਰਦਾ ਲੋਹੜੀ ਦਾ ਤਿਉਹਾਰ ਇਸ ਗੱਲੋਂ ਵੀ ਅਹਿਮ ਹੈ ਕਿ ਇਹ ਧੀਆਂ ਨੂੰ ਮੁੰਡਿਆਂ ਬਰਾਬਰ ਸਮਝਣ ਦਾ ਸੁਨੇਹਾ ਦਿੰਦਾ ਹੈ। 

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਸੁਹਿਰਦ ਯਤਨਾਂ ਸਦਕਾਂ ਧੀਆਂ ਪ੍ਰਤੀ ਲੋਕਾਂ ਦੀ ਸੋਚ ਵਿਚ ਕਾਫ਼ੀ ਬਦਲਾਅ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੁੜੀਆਂ ਦੀ ਭਲਾਈ ਲਈ ਕਈ ਯੋਜਨਾਵਾਂ ਸਫ਼ਲਤਾ ਨਾਲ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਮਕਸਦ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਕਰਨਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਐਸ.ਐਮ.ਓ. ਡਾ. ਵਿਜੇ ਭਗਤ ਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Health , SAS Nagar , Mohali , Lohri , Lohri Festival , Lohri Celebration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD