Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰਪਾਲ ਸਿੰਘ ਚੀਮਾ ਵੱਲੋਂ ਨਗਰ ਪੰਚਾਇਤ ਦਿੜ੍ਹਬਾ ਦੇ ਨਵੇਂ ਚੁਣੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ

ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮਨਿੰਦਰ ਸਿੰਘ ਤੇ ਮੀਤ ਪ੍ਰਧਾਨ ਜਸਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Maninder Singh, Jaspreet Kaur

Web Admin

Web Admin

5 Dariya News

ਸੰਗਰੂਰ , 14 Jan 2025

Last updated on: Jan 14, 2025, 00:00 IST

ਹਾਲ ਹੀ ਵਿੱਚ ਹੋਈਆਂ ਨਗਰ ਪੰਚਾਇਤ ਦਿੜ੍ਹਬਾ ਦੀਆਂ ਆਮ ਚੋਣਾਂ ਵਿੱਚ ਜਿੱਤੇ ਕੌਂਸਲਰਾਂ ਵਿੱਚੋਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ ਦੀ ਚੋਣ ਪ੍ਰਕਿਰਿਆ ਅੱਜ ਸਰਬਸੰਮਤੀ ਨਾਲ ਉਪ ਮੰਡਲ ਮੈਜਿਸਟਰੇਟ ਸ਼੍ਰੀ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਵਿਖੇ ਨੇਪਰੇ ਚੜ੍ਹੀ ਜਿਸ ਤਹਿਤ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਮਨਿੰਦਰ ਸਿੰਘ ਨੂੰ ਪ੍ਰਧਾਨ ਅਤੇ ਜਸਪ੍ਰੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ।

ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਮੌਜੂਦ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮਨਿੰਦਰ ਸਿੰਘ ਤੇ ਮੀਤ ਪ੍ਰਧਾਨ ਜਸਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਸਨਮਾਨਿਤ ਕੀਤਾ ਅਤੇ ਪੂਰੀ ਤਨਦੇਹੀ ਤੇ ਸ਼ਿੱਦਤ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਨਿੰਦਰ ਸਿੰਘ ਆਮ ਆਦਮੀ ਪਾਰਟੀ ਦੇ ਪੁਰਾਣੇ ਤੇ ਸਰਗਰਮ ਨੌਜਵਾਨ ਆਗੂ ਹਨ ਅਤੇ ਨਗਰ ਪੰਚਾਇਤ ਦੇ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਦੋਵੇਂ ਪ੍ਰਮੁੱਖ ਅਹੁਦੇਦਾਰ ਚੁਣ ਕੇ ਮਿਸਾਲ ਕਾਇਮ ਕੀਤੀ ਹੈ। 

ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਨਗਰ ਪੰਚਾਇਤ ਦਿੜ੍ਹਬਾ ਦੀ ਸਮੁੱਚੀ ਟੀਮ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਪੂਰਾ ਕਰਨ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਦੇ ਨਾਲ ਹੀ ਨਗਰ ਪੰਚਾਇਤ ਟੀਮ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ ਜਿਸ ਤਹਿਤ ਜਲਦੀ ਹੀ 2 ਬਹੁ-ਕਰੋੜੀ ਲਾਗਤ ਵਾਲੇ ਲੋਕ ਪੱਖੀ ਪ੍ਰੋਜੈਕਟਾਂ ਦਾ ਆਗਾਜ਼ ਦਿੜ੍ਹਬਾ ਵਿਖੇ ਕਰ ਦਿੱਤਾ ਜਾਵੇਗਾ ਜਿਸ ਵਿੱਚ ਇਨਡੋਰ ਸਟੇਡੀਅਮ ਅਤੇ ਖੁਸ਼ੀ ਗ਼ਮੀ ਦੇ ਮੌਕਿਆਂ ਉਤੇ ਸਮਾਗਮ ਕਰਨ ਲਈ ਲਗਭਗ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇੱਕ ਪੈਲੇਸ ਵੀ ਸ਼ਾਮਲ ਹਨ। 

ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਹੈ ਅਤੇ ਯੋਜਨਾਬੱਧ ਤਰੀਕੇ ਨਾਲ ਹਰ ਦਿਹਾਤੀ ਤੇ ਸ਼ਹਿਰੀ ਖੇਤਰ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ ਸਮੇਤ ਹੋਰ ਅਧਿਕਾਰੀ ਅਤੇ ਸਾਰੇ ਕੌਂਸਲਰ ਵੀ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Maninder Singh , Jaspreet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD