Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਰਿੰਦਰ ਪਾਲ ਸਿੰਘ ਸਵਨਾ ਨੇ ਸੜਕਾਂ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਕਾਰਜਸ਼ੀਲ—ਨਰਿੰਦਰ ਪਾਲ ਸਿੰਘ ਸਵਨਾ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 14 Jan 2025

Last updated on: Jan 14, 2025, 00:00 IST

ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਲਗਾਤਾਰ ਪਿੰਡਾਂ ਵਿਚ ਵਿਚਰਦਿਆਂ ਸਰਵਪੱਖੀ ਵਿਕਾਸ ਲਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲਗਾਤਾਰਤਾ ਵਿਚ ਵਿਧਾਇਕ ਸ੍ਰੀ ਸਵਨਾ ਨੇ 12.77 ਲੱਖ ਦੀ ਲਾਗਤ ਨਾਲ ਮੰਡੀ ਲਾਧੂਕਾ (ਫਾਜ਼ਿਲਕਾ—ਫਿਰੋਜਪੁਰ ਰੋਡ ਤੋਂ ਹੌਜਖਾਸ) ਅਤੇ ਪਿੰਡ ਨੂਰਸਮੰਦ ਫਿਰਨੀ ਦੀਆਂ ਸੜਕਾਂ ਦੇ ਨਵੀਨੀਕਰਨ ਦਾ ਨੀਹ ਪੱਥਰ ਰੱਖਿਆ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿੰਡ ਦੇ ਸਰਵਪੱਖੀ ਵਿਕਾਸ ਲਈ ਉਹ ਹਮੇਸ਼ਾ ਤਤਪਰ ਹਨ। ਵਿਧਾਇਕ ਸ੍ਰੀ ਸਵਨਾ ਨੇ ਨੀਂਹ ਪੱਥਰ ਰੱਖਣ ਮੌਕੇ ਸੰਬੋਧੰਨ ਕਰਦਿਆਂ ਕਿਹਾ ਕਿ 8.12 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਲਾਧੂਕਾ ਵਿਖੇ 360 ਮੀਟਰ ਲੰਬੀ ਤੇ 16 ਫੁੱਟੀ ਚੋੜੀ ਲਿੰਕ ਸੜਕ ਦੀ ਸਿਰਜਣਾ ਕੀਤੀ ਜਾਣੀ ਹੈ।ਇਸ ਤੋਂ ਇਲਾਵਾ ਪਿੰਡ ਨੂਰਸ਼ਾਹ ਫਿਰਨੀ ਜਿਸ ਦੀ ਲੰਬਾਈ 350 ਮੀਟਰ ਤੇ 4.65 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਪੱਖੋਂ ਲਗਾਤਾਰ ਹੰਭਲੇ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਤ ਸਮੇਂ ਜਾਂ ਆਉਣ ਜਾਣ ਸਮੇਂ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀ ਨਾ ਹੋਵੇ ਜਿਸ ਕਰਕੇ ਸੜਕ ਦੇ ਨਵੀਨੀਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਗਲੀਆਂ—ਨਾਲੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਤਾਂ ਜ਼ੋ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ ਅਤੇ ਪਿੰਡਾਂ ਦੀ ਦਿਖ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਸ੍ਰੀ ਨਰਿੰਦਰ ਪਾਲ ਨੇ ਕਿਹਾ ਕਿ ਜੇਕਰ ਪਿੰਡਾਂ ਵਿਖੇ ਸੜਕਾਂ, ਗਲੀਆਂ—ਨਾਲੀਆਂ ਪੱਕੀਆਂ ਹੋਣਗੀਆਂ, ਪਿੰਡ ਦਾ ਆਲਾ—ਦੁਆਲਾ ਸਾਫ—ਸੁਥਰਾ ਤੇ ਗੰਦਗੀ ਮੁਕਤ ਬਣੇਗਾ ਤਾਂ ਪਿੰਡ ਦੇ ਸਰਵਪੱਖੀ ਵਿਕਾਸ ਦਾ ਉਦੇਸ਼ ਪੁਰਾ ਹੋ ਸਕੇਗਾ। ਉਨ੍ਹਾਂ ਪਿੰਡ ਦੀ ਪੰਚਾਇਤ ਤੇ ਹੋਰ ਮੋਹਤਵਾਰਾਂ ਨੂੰ ਵੀ ਕਿਹਾ ਕਿ ਉਹ ਪਿੰਡਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕਣ ਦੇ ਮਤੇ ਪਾਉਣ ਤਾਂ ਜ਼ੋ ਪਿੰਡਾਂ ਨੂੰ ਪ੍ਰਗਤੀ ਦੀ ਰਾਹ *ਤੇ ਲਿਜਾਇਆ ਜਾ ਸਕੇ।

ਇਸ ਮੌਕੇ ਸਰਪੰਚ ਮਨਜੋਤ ਖੇੜਾ, ਸਰਪੰਚ ਰਮੇਸ਼ ਕੁਮਾਰ, ਗੁਰਮੀਤ ਸਿੰਘ ਬੀਟੂ ਕਾਠਪਾਲ, ਹਰਮੰਦਰ ਸਿੰਘ ਬਰਾੜ, ਸ਼ਿੰਦਾ ਸ਼ੌਂਕੀ, ਭਜਨ ਹੰਸ ਬਲਾਕ ਪ੍ਰਧਾਨ, ਬਰਿੰਦਰ ਕੁਮਾਰ, ਗਗਨਦੀਪ ਸਿੰਘ ਰਾਮੁਪਰਾ, ਬਲਵਿੰਦਰ ਸਿੰਘ, ਕਰਨੈਲ ਸਿੰਘ, ਸਰਪੰਚ ਕੁਲਵਿੰਦਰ ਸਿੰਘ ਮੁਹੰਮਦ ਪੀਰਾ ਆਦਿ ਹਾਜਰ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD