Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

'ਸਰਬੱਤ ਦੇ ਭਲੇ' ਦੀ ਅਰਦਾਸ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਹੋਏ ਸ਼ਾਮਲ

Gaurav Yadav, Punjab Police, Police, Punjab Admin, Director General of Police Punjab, DGP Punjab, Sukhchain Singh Gill

Web Admin

Web Admin

5 Dariya News

ਚੰਡੀਗੜ੍ਹ , 14 Jan 2025

Last updated on: Jan 14, 2025, 00:00 IST

ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ ਪੁਲਿਸ ਸੇਵਾ ਕਮੇਟੀ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਬਾਹਰ ਲੋਕ ਸੇਵਾ ਨੂੰ ਸਮਰਪਿਤ ਲੰਗਰ ਲਗਾਇਆ ਗਿਆ। ਜ਼ਿਕਰਯੋਗ ਹੈ ਕਿ ਮਾਘੀ ਦਾ ਤਿਉਹਾਰ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸ਼ਹੀਦੀ ਪਾਉਣ ਵਾਲੇ 40 ਸਿੱਖ ਯੋਧਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।

ਇਸ ਮੌਕੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਖੁਸ਼ਹਾਲੀ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ, ਜਿਹਨਾਂ ਨੇ ਨਾਲ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ਨੇ ਅਰਦਾਸ ਵਿੱਚ ਸ਼ਾਮਲ ਹੋਣ ਉਪਰੰਤ ਭਾਈਚਾਰਕ ਸੇਵਾ ਅਤੇ ਧਾਰਮਿਕ ਸਦਭਾਵਨਾ ਦੀ ਮਹੱਤਤਾ ਨੂੰ ਉਜਾਗਰ ਕੀਤਾ। 

ਦੱਸਣਯੋਗ ਹੈ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਐਸਐਸ ਸ੍ਰੀਵਾਸਤਵ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਇਹ ਲੰਗਰ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ "ਕਿਰਤ ਕਰੋ, ਨਾਮ ਜਪੋ, ਵੰਡ ਛਕੋ" ਤਹਿਤ ਲਗਾਇਆ ਗਿਆ। ਗੁਰੂ ਸਾਹਿਬ ਦਾ ਫ਼ਲਸਫ਼ਾ ਨਿਰਸਵਾਰਥ ਸੇਵਾ ਅਤੇ ਲੋਕ ਭਲਾਈ ਦਾ ਸੁਨ੍ਹੇਹਾ ਦਿੰਦਾ ਹੈ।

ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਸੇਵਾ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਵੀ ਅਜਿਹੇ ਸਮਾਜਿਕ-ਧਾਰਮਿਕ ਉਪਰਾਲੇ ਕਰਵਾਉਂਦੇ ਰਹਿਣ ਲਈ ਉਤਸ਼ਾਹਿਤ ਕੀਤਾ, ਜੋ ਫਿਰਕੂ ਸਦਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Sukhchain Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD