Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਧੀਆਂ ਨੂੰ ਆਪਣੀ ਜਿੰਦਗੀ ਆਜ਼ਾਦੀ ਨਾਲ ਜਿਉਣ ਦਾ ਹੱਕ ਦੇਣ ਮਾਪੇ - ਰਾਜ ਲਾਲੀ ਗਿੱਲ

ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਕਰ ਰਹੀ ਵਿਸ਼ੇਸ਼ ਉਪਰਾਲੇ-ਵਿਧਾਇਕ ਰਾਏ

Raj Lali Gill, AAP, Aam Aadmi Party, Aam Aadmi Party Punjab, AAP Punjab, Lakhbir Singh Rai, Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 14 Jan 2025

Last updated on: Jan 14, 2025, 00:00 IST

ਲੜਕੀਆਂ ਸਮਾਜ ਦਾ ਅਹਿਮ ਅੰਗ ਹਨ ਅਤੇ ਲੜਕੀਆਂ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਅੱਜ ਜਦੋਂ ਕਿ ਪੂਰੀ ਦੁਨੀਆਂ ਵਿੱਚ ਆਧੁਨਿਕ ਤਕਨਾਲੌਜੀ ਵਿਕਸਤ ਹੋ ਰਹੀ ਹੈ ਤਾਂ ਅਜਿਹੇ ਦੌਰ ਵਿੱਚ ਮਾਪਿਆਂ ਨੂੰ ਆਪਣੀਆਂ ਧੀਆਂ ਨੂੰ ਆਪਣੀ ਜਿੰਦਗੀ ਆਜ਼ਾਦੀ ਨਾਲ ਜਿਉਣ ਦਾ ਹੱਕ ਦੇਣਾ ਚਾਹੀਦਾ ਹੈ ਅਤੇ ਲੜਕੀਆਂ ਨੂੰ ਹੱਕ ਦੇ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਗਿਆਨੀ ਦਿੱਤ ਸਿੰਘ ਆਡੀਟੌਰੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੀਆਂ ਬੇਟੀਆਂ ਦੀ ਉਚੇਰੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਉਹ ਅੱਜ ਦੇ ਇਸ ਦੌਰ ਵਿੱਚ ਹੋਰ ਵੀ ਵਧੇਰੇ ਤਰੱਕੀ ਕਰ ਸਕਣ।  

ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਧੀਆਂ ਹਮੇਸ਼ਾ ਆਪਣੇ ਮਾਪਿਆਂ ਦੀ ਖ਼ੈਰ ਮੰਗਦੀਆਂ ਹਨ ਅਤੇ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਧੀਆਂ ਨੂੰ ਪੁੱਤਰਾਂ ਦੇ ਬਰਾਬਰ ਦਾ ਮਾਹੌਲ ਦੇਈਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਧੀਆਂ ਦੀ ਸਿੱਖਿਆ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਹੀ ਅਜਿਹੀ ਪੌੜੀ ਹੈ ਜਿਸ ਰਾਹੀ ਔਰਤਾਂ ਸਮਾਜ ਵਿੱਚ ਸਮਾਨਤਾ ਦਾ ਅਧਿਕਾਰ ਪਾ ਸਕਦੀਆਂ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਘਰਾਂ ਦੀਆਂ ਚਾਰਦੀਵਾਰੀਆਂ ਵਿੱਚੋਂ ਨਿਕਲ ਕੇ ਆਪਣਾ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਧੀਆਂ-ਭੈਣਾਂ ਲਈ ਬਜਟ ਵਿੱਚ ਉਚੇਚਾ ਹਿੱਸਾ ਰੱਖਿਆ ਹੈ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧੀਆਂ ਦੇ ਸਤਿਕਾਰ ਅਤੇ ਨਾਰੀ ਸਸ਼ਕਤੀਕਰਨ ਤਹਿਤ ਅਨੇਕਾਂ ਪਹਿਲਕਦਮੀਆਂ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ਉੱਤੇ ਖੁਸ਼ੀ ਤੇ ਤਸੱਲੀ ਪ੍ਰਗਟਾਈ ਕਿ ਮੌਜੂਦਾ ਸਮੇਂ ਬਹੁਤ ਸਾਰੀਆਂ ਲੜਕੀਆਂ ਸਰਕਾਰੀ ਨੌਕਰੀਆਂ ਅਤੇ ਹੋਰ ਉੱਚੇ ਅਹੁਦਿਆਂ 'ਤੇ ਬਿਰਾਜਮਾਨ ਹਨ। ਵਿਧਾਇਕ ਰਾਏ ਨੇ ਕਿਹਾ ਕਿ ਅੱਜ ਦਾ ਸਮਾਗਮ ਧੀਆਂ ਨੂੰ ਸਮਰਪਿਤ ਹੈ। ਕੋਈ ਅਜਿਹਾ ਖੇਤਰ ਨਹੀਂ ਜਿੱਥੇ ਧੀਆਂ ਦਾ ਯੋਗਦਾਨ ਨਾ ਹੋਵੇ। 

ਅੱਜ ਦੀਆਂ ਧੀਆਂ ਮਾਹਰ ਡਾਕਟਰ, ਪਾਇਲਟ, ਸਾਇੰਸਦਾਨ ਅਤੇ ਪ੍ਰੋਫੈਸਰ ਹਨ। ਸਮਾਜ ਵਿਚ ਧੀਆਂ ਦਾ ਸਤਿਕਾਰ ਸਭ ਤੋਂ ਪਹਿਲੇ ਨੰਬਰ 'ਤੇ ਹੈ। ਗੁਰੂ ਸਾਹਿਬ ਨੇ ਵੀ ਆਖਿਆ ਹੈ, "ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ।।" ਜਿਸ ਦੀ ਕੁੱਖ ਤੋਂ ਇਸ ਸ੍ਰਿਸ਼ਟੀ ਦੀ ਉਤਪੱਤੀ ਹੋਈ ਹੈ ਉਸ ਨੂੰ ਮੰਦਾ ਕਿਵੇਂ ਕਹਿ ਸਕਦੇ ਹਾਂ। ਅਸੀਂ ਦਿਲੋਂ ਚਾਹੁੰਦੇ ਹਾਂ ਕਿ ਧੀਆਂ ਨੂੰ ਹਰ ਖੇਤਰ ਵਿਚ ਅੱਗੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਖੇਤਰਾਂ ਵਿੱਚ ਧੀਆਂ ਅੱਜ ਮੁੰਡਿਆਂ ਤੋਂ ਅੱਗੇ ਲੰਘ ਚੁੱਕੀਆਂ ਹਨ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕਿਹਾ ਕਿ ਨਵ ਜੰਮੀਆਂ ਬੱਚੀਆਂ ਨੂੰ ਸਮਾਜ ਦਾ ਅਧਿਕਾਰ ਦਿਵਾਉਣ ਅਤੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਅਹਿਮ ਲੋੜ ਹੈ। ਧੀਆਂ ਇਸ ਦੇਸ਼ ਦੀ ਧਰੋਹਰ ਹਨ, ਜੇਕਰ ਸਮਾਜ, ਸੂਬੇ ਤੇ ਦੇਸ਼ ਨੇ ਕਿਸੇ ਕਿਸਮ ਦੀ ਤਰੱਕੀ ਕਰਨੀ ਹੈ ਤਾਂ ਉਹ ਧੀਆਂ ਤੋਂ ਬਗੈਰ ਨਹੀਂ ਹੋ ਸਕਦੀ। ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਪ੍ਰੋਗਰਾਮ ਵਿੱਚ 51 ਨਵ ਜੰਮੀਆਂ ਲੜਕੀਆਂ ਦਾ ਸਨਮਾਨ ਕੀਤਾ ਗਿਆ ਹੈ। 

ਇਸ ਤੋਂ ਇਲਾਵਾ ਮੈਰੀਟੋਰੀਅਸ ਸਕੂਲਾਂ ਦੀਆਂ 80 ਵਿਦਿਆਰਥਣਾਂ ਤੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੀਆਂ 80 ਖਿਡਾਰਨਾਂ ਦਾ ਸਨਮਾਨ ਕੀਤਾ ਗਿਆ ਹੈ । ਔਰਤਾਂ ਲਈ ਲਗਾਏ ਸਿਹਤ ਤੇ ਰੋਜ਼ਗਾਰ ਕੈਂਪ ਮੌਕੇ ਸਵੈ ਰੋਜ਼ਗਾਰ ਲਈ ਫਾਰਮ ਭਰਨ ਵਾਲੀਆਂ ਔਰਤਾਂ ਨੂੰ ਕਰਜ਼ਿਆਂ ਦੇ ਮਨਜੂਰੀ ਪੱਤਰ ਵੀ ਵੰਡੇ ਗਏ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬੀ ਲੋਕ ਨਾਚ ਲੁੱਡੀ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਸਮਾਗਮ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਮੈਦਾਨ ਵਿੱਚ ਲੋਹੜੀ ਜਲਾ ਕੇ ਇਸ ਤਿਓਹਾਰ ਦੀ ਖੁਸ਼ੀ ਮਨਾਈ ਗਈ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਬਲਾਕ ਸੰਮਤੀ ਅਮਲੋਹ ਦੀ ਚੇਅਰਪਰਸਨ ਸੁਖਵਿੰਦਰ ਕੌਰ, ਐਡਵੋਕੇਟ ਕੰਵਰਵੀਰ ਸਿੰਘ ਰਾਏ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਸਤਿੰਦਰ ਸਿੰਘ ਜੱਲਾ, ਬਲਾਕ ਪ੍ਰਧਾਨ ਮਨਦੀਪ ਸਿੰਘ ਪੋਲਾ, ਆੜਤੀ ਐਸੋਸੀਏਸ਼ਨ ਸਰਹੰਦ ਦੇ ਪ੍ਰਧਾਨ ਤਰਸੇਮ ਲਾਲ ਉੱਪਲ, ਆੜਤੀ ਐਸੋਸੀਏਸ਼ਨ ਮੂਲੇਪੁਰ ਦੇ ਪ੍ਰਧਾਨ ਐਡਵੋਕੇਟ ਰਜੇਸ਼ ਉੱਪਲ, ਐਡਵੋਕੇਟ ਗੁਰਮੀਤ ਸਿੰਘ, ਅਸ਼ੀਸ ਅਤਰੀ, ਪਾਵੇਲ ਹਾਂਡਾ, ਨਵਦੀਪ ਨਵੀ, ਪ੍ਰਿਤਪਾਲ ਜੱਸੀ, ਕੌਂਸਲਰ ਹਰਵਿੰਦਰ ਕੌਰ ਸੋਢੀ, ਬਲਵੀਰ ਸਿੰਘ ਸੋਢੀ, ਕੌਂਸਲਰ ਦਵਿੰਦਰ ਕੌਰ, ਜਗਰੂਪ ਸਿੰਘ ਨੰਬਰਦਾਰ, ਬੰਟੀ ਸੈਣੀ, ਪੀ ਏ ਸਤੀਸ਼ ਕੁਮਾਰ, ਬਲਦੇਵ ਸਿੰਘ ਭੱਲ ਮਾਜਰਾ, ਮੋਹਿਤ ਸੂਦ, ਅਸੀਸ ਕੁਮਾਰ ਅੱਤਰੀ, ਸਨੀ ਚੋਪੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੜਕੀਆਂ, ਔਰਤਾਂ ਤੇ ਅਧਿਕਾਰੀ ਹਾਜਰ ਸਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab , Lakhbir Singh Rai , Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD