Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਈ ਰੂਪਨਗਰ ਪੁਲਿਸ ਵਲੋਂ ਵਾਕਾਥਨ

ਵਿਦਿਆਰਥੀਆਂ ਅਤੇ ਸਥਾਨਕ ਵੰਝਾ ਨੇ ਨਸ਼ਾ ਮੁਕਤ ਪੈਂਡਾ ਲੈ ਕੇ ਲੜੀ ਮੁਹਿੰਮ

Punjab Admin, Police, Punjab Police, SSP, SSP Gulneet Singh Khurana, Rupnagar, Ropar, Rupnagar Police, Punjab Against Drugs

Web Admin

Web Admin

5 Dariya News

ਰੂਪਨਗਰ , 15 Jan 2025

Last updated on: Jan 15, 2025, 00:00 IST

ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਰੂਪਨਗਰ ਪੁਲਿਸ ਵੱਲੋਂ ਹਰ ਪੱਧਰ ਉੱਤੇ ਠੋਸ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਨੂੰ ਹੋਰ ਹੁੰਗਾਰਾ ਦੇਣ ਦੇ ਮੰਤਵ ਨਾਲ ਕਰਵਾਈ ਗਈ ਵਾਕਾਥਨ ਨੂੰ ਐਸ.ਐਸ.ਪੀ ਆਈ ਪੀ ਐੱਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਤੇ ਏ ਡੀ ਸੀ (ਵਿਕਾਸ) ਆਈ ਏ ਐੱਸ ਚੰਦਰਜਯੋਤੀ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਹੁਕਮਾਂ ਤਹਿਤ ਜੋ ਨਸ਼ਿਆਂ ਖ਼ਿਲਾਫ਼ ਪੂਰੇ ਪੰਜਾਬ ਅੰਦਰ ਮੁਹਿੰਮ ਚਲਾਈ ਜਾ ਰਹੀ ਹੈ, ਉਸ ਦਾ ਇਕ ਪੱਖ ਇਹ ਵੀ ਹੈ ਕਿ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਜਿਸਦਾ ਲੋਕਾਂ ਤੇ ਨੌਜਵਾਨਾਂ ਸਮੇਤ ਵਿਦਿਆਥੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਐੱਸ ਐੱਸ ਪੀ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਤੇ ਸਪਲਾਈ ਉਤੇ ਕਾਬੂ ਕਰਨ ਅਤੇ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਮੈਦਾਨ ਚ ਉਤਰਨਾ ਚਾਹੀਦਾ ਅਤੇ ਇਕੱਠੇ ਹੋ ਕੇ ਇਸ ਵਿਰੁੱਧ ਲੜਾਈ ਲੜਨੀ ਚਾਹੀਦੀ ਹੈ। ਜਿਸ ਤਹਿਤ ਗੁਮਰਾਹ ਹੋਏ ਨਸ਼ਾ ਪੀੜਤਾਂ ਨੂੰ ਇਲਾਜ ਕਰਵਾਉਣ ਤੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਾ ਵੀ ਲਾਜ਼ਮੀ ਹੈ। 

ਉਨ੍ਹਾਂ ਕਿਹਾ ਕਿ ਅੱਜ ਦਾ ਜੋ ਨਸ਼ਾ ਹੈ ਇਹ ਬਹੁਤ ਹੀ ਭਿਆਨਕ ਨਸ਼ਾ ਹੈ। ਇੱਕ ਵਾਰੀ ਜੋ ਨੌਜਵਾਨ ਇਸ ਨਸ਼ੇ ਦਾ ਸ਼ਿਕਾਰ ਹੋ ਜਾਂਦਾ ਹੈ, ਉਸ ਨੂੰ ਫ਼ਿਰ ਛੱਡਣਾ ਬੜਾ ਮੁਸ਼ਕਿਲ ਹੋ ਜਾਂਦਾ ਹੈ। ਇਸ ਲਈ ਅਸੀਂ ਚਾਹੁੰਦੇ ਹਾਂ ਕਿ ਸਾਡੇ ਵਿਦਿਆਰਥੀ ਅਤੇ ਨੌਜਵਾਨਾਂ ਨੂੰ ਸੇਧ ਦੇ ਕੇ ਨਸ਼ਿਆਂ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕਰੀਏ।

ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦੇਣ ਲਈ ਸੇਫ ਪੰਜਾਬ ਹੈਲਪ ਲਾਈਨ 97791-00200 ਵਟਸਐਪ ਉਤੇ ਸੰਪਰਕ ਕਰਨ ਬਾਰੇ ਜਾਣਕਾਰੀ ਦਿੱਤੀ। ਇਹ ਵੀ ਦੱਸਿਆ ਕਿ ਇਸ ਨੰਬਰ ਉਤੇ ਸ਼ਿਕਾਇਤ ਕਰਨ ਵਾਲੇ ਦਾ ਨੰਬਰ, ਪਤਾ ਅਤੇ ਨਾਮ ਨੂੰ ਗੁਪਤ ਰੱਖਿਆ ਜਾਂਦਾ ਹੈ।

ਇਸ ਦੌੜ ਵਿਚ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ, ਜੀਐਨਐਮ ਸਕੂਲ ਰੂਪਨਗਰ, ਸਿਵਾਲਿਕ ਪਬਲਿਕ ਸਕੂਲ ਰੂਪਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਰੂਪਨਗਰ, ਸਰਕਾਰੀ ਸੀਨੀਅਰ ਸਮਾਰਟ ਸਕੂਲ ਘਨੌਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲ ਖੁਰਦ ਦੇ ਵਿਦਿਆਰਥੀਆਂ ਤੋਂ ਇਲਾਵਾ ਸਾਂਝ ਕੇਂਦਰ ਰੂਪਨਗਰ ਦੀ ਟੀਮ, ਰੋਟਰੀ ਕਲੱਬ ਰੂਪਨਗਰ ਅਤੇ ਪੁਲਿਸ ਕਰਮੀਆਂ ਨੇ ਇਸ ਦੌੜ ਵਿਚ ਹਿਸਾ ਲਿਆ ਅਤੇ ਵਿਦਿਆਰਥੀਆਂ ਸਮੇਤ ਸਾਰੀਆਂ ਸੰਸਥਾਵਾਂ ਨੇ ਨਸ਼ੇ ਨਾ ਕਰਨ ਦਾ ਪ੍ਰਣ ਲਿਆ। 

ਇਹ ਵਾਕਾਥਨ ਮਹਾਰਾਜ ਰਣਜੀਤ ਸਿੰਘ ਪਾਰਕ ਤੋਂ ਸ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਹੁੰਦੀ ਹੋਈ ਵਾਪਿਸ ਮਹਾਰਾਜ ਰਣਜੀਤ ਸਿੰਘ ਪਾਰਕ ਵਿਖੇ ਆ ਕੇ ਸਮਾਪਤ ਹੋਈ। ਜਿਸ ਉਪਰੰਤ ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਪਾਰਕ ਵਿਖੇ ਸੱਭਿਆਚਾਰਿਕ ਪੇਸ਼ਕਾਰੀਆਂ ਦਿੱਤੀਆਂ ਅਤੇ ਨਸ਼ੇ ਨਾ ਕਰਨ ਦਾ ਸੰਦੇਸ਼ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਯੋਤੀ ਸਿੰਘ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ, ਐਸ.ਪੀ. ਹੈੱਡਕੁਆਰਟਰ ਸ. ਰਾਜਪਾਲ ਸਿੰਘ ਹੁੰਦਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਕਰਨ ਮਹਿਤਾ, ਡੀ.ਐਸ.ਪੀ. ਰੂਪਨਗਰ ਸ. ਰਾਜਪਾਲ ਸਿੰਘ ਗਿੱਲ, ਡੀ.ਐਸ.ਪੀ. ਸ੍ਰੀ ਚਮਕੌਰ ਸਾਹਿਬ ਸ. ਮਨਜੀਤ ਸਿੰਘ, ਡੀ.ਐਸ.ਪੀ. ਨੰਗਲ ਸ. ਕੁਲਬੀਰ ਸਿੰਘ ਨੰਗਲ, ਡੀ.ਐਸ.ਪੀ. ਸ੍ਰੀ ਮੋਹਿਤ ਕੁਮਾਰ ਸਿੰਗਲਾ, ਡੀਐਸਪੀ ਹੈੱਡਕੁਆਰਟਰ (ਐਨ.ਡੀ.ਪੀ.ਐਸ) ਸ. ਗੁਰਮੀਤ ਸਿੰਘ, ਡੀਐਸਪੀ ਸ਼੍ਰੀ ਪੰਕਜ ਕੁਮਾਰ, ਐਸ.ਐਚ.ਓ. ਸ਼੍ਰੀ ਪਵਨ ਕੁਮਾਰ, ਰਿਟਾ. ਏਪੀਆਰਓ ਸ਼੍ਰੀ ਰਜਿੰਦਰ ਸੈਣੀ, ਰੋਟਰੀ ਕਲੱਬ ਤੋਂ ਡਾ: ਭੀਮ ਸੇਨ, ਡਾ. ਆਰਤੀ, ਸ਼੍ਰੀਮਤੀ ਅਰੀਨਾ ਸ਼ਰਮਾ, ਨਹਿਰੂ ਯੁਵਾ ਕੇਂਦਰ ਤੋਂ ਕੋਆਰਡੀਨੇਟਰ ਸ਼੍ਰੀ ਪੰਕਜ ਯਾਦਵ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Tags: Punjab Admin , Police , Punjab Police , SSP , SSP Gulneet Singh Khurana , Rupnagar , Ropar , Rupnagar Police , Punjab Against Drugs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD