Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ 76ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣਗੇ

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਤੋਂ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ

Komal Mittal, DC Hoshiarpur, Deputy Commissioner Hoshiarpur, Hoshiarpur, Republic Day, Republic Day 2025, 76th Republic Day

Web Admin

Web Admin

5 Dariya News

ਹੁਸ਼ਿਆਰਪੁਰ , 15 Jan 2025

Last updated on: Jan 15, 2025, 00:00 IST

ਸਥਾਨਕ ਪੁਲਿਸ ਲਾਈਨ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਗਣਤੰਤਰਤਾ ਦਿਵਸ ਮੌਕੇ ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਕੌਮੀ ਝੰਡਾ ਲਹਿਰਾਉਣਗੇ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਮੁਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਅਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਰਿਹਰਸਲ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਲਈ ਹਰ ਪੱਖੋਂ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਅਤੇ ਪੁਲਿਸ ਲਾਈਨ ਵਿਖੇ ਸਾਫ਼-ਸਫ਼ਾਈ ਅਤੇ ਢੁਕਵੀਂ ਸੁੰਦਰਤਾ ਤੇ ਸਜਾਵਟ ਨੂੰ ਵੀ ਤਵੱਜੋਂ ਦਿੰਦਿਆਂ ਠੰਡ ਦੇ ਮੌਸਮ ਨੂੰ ਧਿਆਨ ’ਚ ਰੱਖਦਿਆਂ ਰਿਹਰਸਲ ਦੌਰਾਨ ਸਕੂਲੀ ਵਿਦਿਆਰਥੀਆਂ ਲਈ ਵੀ ਲੋੜੀਂਦੇ ਇੰਤਜਾਮਾਂ ’ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਨਗਰ ਨਿਗਮ ਅਤੇ ਹੋਰ ਵਿਭਾਗਾਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਸਬੰਧੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰੇਡ ਵਿਚ ਪੰਜਾਬ ਪੁਲਿਸ, ਐਨ.ਸੀ.ਸੀ., ਪੀ.ਆਰ.ਟੀ.ਸੀ., ਸਿਹਤ ਵਿਭਾਗ, ਸਿੱਖਿਆ ਵਿਭਾਗ, ਨਗਰ ਨਿਗਮ, ਖੇਤੀਬਾੜੀ ਵਿਭਾਗ, ਮਾਰਕਫੈਡ ਆਦਿ ਦੀਆਂ ਝਾਕੀਆਂ ਸ਼ਾਮਲ ਹੋਣਗੀਆਂ ਅਤੇ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਤ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਡੀ.ਐਮ. ਸੰਜੀਵ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Komal Mittal , DC Hoshiarpur , Deputy Commissioner Hoshiarpur , Hoshiarpur , Republic Day , Republic Day 2025 , 76th Republic Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD