Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਚੂਹੜੀ ਵਾਲਾ ਧੰਨਾ ਵਿੱਚ ਨਵਜੰਮੀਆਂ ਬੱਚੀਆਂ ਲਈ ਲੋਹੜੀ ਸਮਾਗਮ ਧੂਮਧਾਮ ਨਾਲ ਮਨਾਇਆ

Amandeep Singh Goldy Musafir, Amandeep Singh Goldy,AAP, Aam Aadmi Party, Aam Aadmi Party Punjab, AAP Punjab, Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 15 Jan 2025

Last updated on: Jan 15, 2025, 00:00 IST

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਹਲਕਾ ਬੱਲੂਆਣਾ ਦੇ ਪਿੰਡ ਚੂਹੜੀ ਵਾਲਾ ਧੰਨਾ ਵਿਖੇ  ਨਵਜੰਮੀਆਂ ਬੱਚੀਆਂ ਲਈ ਲੋਹੜੀ ਦਾ ਬਲਾਕ ਪੱਧਰੀ ਸਮਾਗਮ ਧੂਮ-ਧੜੱਕੇ ਨਾਲ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਮੁੱਖ ਮਹਿਮਾਨ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ!

ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਸਮੂਹ ਹਾਜ਼ਰੀਨ ਨੂੰ ਲੋਹੜੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਘੱਟ ਨਹੀਂ ਹਨ। ਉਹਨਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਲੜਕੀਆਂ ਉੱਚ ਉੱਚ ਅਹੁਦਿਆਂ ਤੇ ਤੈਨਾਤ ਹਨ  ਤੇ ਸਾਡੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਸੀਡੀਪੀਓ ਵੀ ਲੜਕੀਆਂ ਹੀ ਹਨ।

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਪਿੰਡ ਚੂਹੜੀ ਵਾਲਾ ਧੰਨਾਂ ਦੇ ਲੋਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਲਈ ਪੈਸਿਆਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ ਹੈ! ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਪਿੰਡ ਦੇ ਪੱਕੇ ਖਾਲਿਆਂ ਲਈ 3 ਕਰੋੜ ਰੁਪਏ ਆਏ ਹਨ! 

ਉਹਨਾਂ ਕਿਹਾ ਕਿ 100 ਕਰੋੜ ਰੁਪਏ ਬੱਲੂਆਣਾ ਹਲਕੇ ਦੇ ਸਕੂਲਾਂ ਦੇ ਨਵੀਨੀਕਰਨ ਤੇ ਮੁਰੰਮਤ ਲਈ ਆਏ ਹਨ ਤੇ ਪਿਛਲੇ ਸਾਲ 50 ਕਰੋੜ ਰੁਪਏ ਆਏ ਸਨ । ਉਹਨਾਂ ਕਿਹਾ ਕਿ ਇਸ ਸਾਲ 100 ਕਰੋੜ ਰੁਪਏ ਵਿੱਚੋਂ ਤੁਹਾਡੇ ਪਿੰਡ ਦੇ ਸਕੂਲਾਂ ਦੀ ਨੁਹਾਰ ਬਦਲਣ ਲਈ ਸਵਾ 2 ਕਰੋੜ ਰੁਪਏ ਆਏ ਹਨ। ਉਹਨਾਂ ਕਿਹਾ ਕਿ ਤੁਹਾਡੇ ਪਿੰਡ ਦੇ ਪ੍ਰਾਇਮਰੀ ਸਕੂਲ ਲਈ 99 ਲੱਖ 63 ਹਜ਼ਾਰ ਰੁਪਏ ਤੇ 1 ਕਰੋੜ 21 ਲੱਖ 85 ਹਜ਼ਾਰ ਰੁਪਏ ਸੀਨੀਅਰ ਸੈਕੰਡਰੀ ਸਕੂਲ ਲਈ ਆਏ ਹਨ!

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆ ਰਹੀ ਹੈ! ਉਹਨਾਂ ਕਿਹਾ ਕਿ ਪਿੰਡ ਦੀ ਪੰਚਾਇਤ ਮਤਾ ਪਾ ਕੇ ਭੇਜੇ ਤਾਂ ਜੋ ਮਾਣਯੋਗ ਮੁੱਖ ਮੰਤਰੀ ਪੰਜਾਬ ਵੱਲੋਂ  ਪੰਚਾਇਤੀ ਜਮੀਨ ਦੀ ਖਰੀਦ ਲਈ ਹੋਰ ਫੰਡ ਦੀ ਮੰਗ ਕੀਤੀ ਜਾਵੇ! 

ਉਹਨਾਂ ਕਿਹਾ ਕਿ ਪਿੰਡ ਵਿੱਚ ਪੰਚਾਇਤੀ ਜਮੀਨ ਖਰੀਦ ਕੇ ਉੱਥੇ ਖੇਡ ਸਟੇਡੀਅਮ ਬਣਾਇਆ ਜਾਵੇਗਾ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਪ੍ਰਤੀ ਆਕਰਸ਼ਿਤ ਹੋ ਸਕਣ! ਪਿੰਡ ਵਾਸੀਆਂ ਵੱਲੋਂ ਪਿੰਡ ਦੇ ਸੀਨੀਅਰ ਸੈਕੰਡਰੀ ਸਕੂਲ ਨੂੰ ਅਪਗ੍ਰੇਡ ਕਰਕੇ ਲੜਕੀਆਂ ਲਈ ਮੈਡੀਕਲ ਅਤੇ ਨਾਨ ਮੈਡੀਕਲ ਕਲਾਸਾਂ ਦੀ ਮੰਗ ਤੇ ਬੋਲਦਿਆਂ ਕਿਹਾ ਕਿ ਇਸ ਕੰਮ ਤੇ ਵੀ ਜਲਦੀ ਕਾਰਵਾਈ ਆਰੰਭ ਕਰ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਪੰਜਾਬ ਸਰਕਾਰ ਦੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ 3700 ਬੱਚੇ ਬੱਲੂਆਣੇ ਹਲਕੇ ਦੇ ਨੌਕਰੀਆਂ ਤੇ ਲੱਗੇ ਹਨ ਤੇ ਜਿਨਾਂ ਵਿੱਚੋਂ 150  ਬੱਚੇ ਪਿੰਡ ਚੂਹੜੀ ਵਾਲਾ ਧੰਨਾ ਦੇ ਹਨ! ਉਹਨਾਂ ਕਿਹਾ ਕਿ ਪਿੰਡ ਵਿੱਚ ਬੱਚਿਆਂ ਦੇ ਲਈ ਜਲਦ ਹੀ ਲਾਈਬਰੇਰੀ ਅਤੇ ਜਿੰਮ ਵੀ ਸਥਾਪਿਤ ਕੀਤੇ ਜਾਣਗੇ! ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਨਵਜੰਮੀਆਂ ਬੱਚੀਆਂ ਦੇ ਮਾਪਿਆਂ ਤੇ ਪਿੰਡ ਦੇ ਲੋਕਾਂ ਨੂੰ ਲੋਹੜੀ ਦੀ ਵਧਾਈ ਦਿੰਦਿਆਂ ਕਿਹਾ ਕਿ ਲੜਕੇ-ਲੜਕੀਆਂ ਦੀ ਬਰਾਬਰਤਾ ਦਾ ਸੰਦੇਸ ਦਿੱਤਾ ਗਿਆ। 

ਉਹਨਾਂ ਕਿਹਾ ਕਿ ਅੱਜ ਇੱਥੇ ਇੱਕ ਥਾਂ ਤੇ ਇਕੱਤਰ ਹੋਏ ਪਿੰਡ ਦੇ ਲੋਕ ਪਿੰਡਾਂ ਦੀ ਸਾਂਝ ਤੇ ਸੱਭਿਆਚਾਰਕ ਦੀ ਬਾਖੂਬੀ ਝਲਕ ਉਨ੍ਹਾਂ ਨੂੰ ਦੇਖਣ ਨੂੰ ਮਿਲੀ ਹੈ। ਉਹਨਾਂ ਕਿਹਾ ਕਿ ਪਿੰਡ ਦੇ ਵਿਕਾਸ ਅਤੇ ਪਿੰਡ ਵਿੱਚ ਸੋਲਰ ਲਾਈਟਾਂ ਲਗਾਉਣ ਵਿੱਚ ਜਿਲ੍ਹਾ ਪ੍ਰਸਾਸ਼ਨ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ ! 

ਉਹਨਾਂ  ਕਿਹਾ ਕਿ ਨੌਜਵਾਨ ਬੱਚਿਆਂ ਤੇ ਪੜ੍ਹਨ ਲਈ ਪਿੰਡ ਵਿੱਚ ਲਾਈਬ੍ਰੇਰੀ ਸਥਾਪਿਤ ਕਰਨ ਲਈ ਅਸਟੀਮੇਟ ਤਿਆਰ ਕੀਤਾ ਜਾਵੇਗਾ ਤੇ ਲਾਈਬਰੇਰੀ ਬਣਾਉਣ ਲਈ ਪਿੰਡ ਵਿੱਚ ਢੁਕਵੀ ਥਾਂ ਵੀ ਦੇਖੀ ਜਾਵੇਗੀ। ਇਸ ਉਪਰੰਤ ਵਿਧਾਇਕ ਬੱਲੂਆਣਾ ਅਤੇ ਡਿਪਟੀ ਕਮਿਸ਼ਨਰ ਨੇ ਲੋਹੜੀ ਬਾਲੀ ਤੇ 31 ਨਵਜੰਮੀਆਂ ਬੱਚੀਆਂ ਦੇ ਮਾਤਾ ਪਿਤਾ ਨੂੰ ਬੇਬੀ ਕੇਅਰ ਕਿਟਸ ਬੇਬੀ ਬਲੈਂਕਿੱਟਸ ਵੀ ਵੰਡੀਆਂ!

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਨਵਦੀਪ ਕੌਰ, ਸਰਪੰਚ ਧਨੀ ਦੇਵੀ, ਪਵਨ ਕੁਮਾਰ, ਆਪ ਆਗੂ ਜੋਤੀ ਪ੍ਰਕਾਸ਼,  ਜਗਦੀਸ਼ ਕੁਮਾਰ ਬਲਾਕ ਪ੍ਰਧਾਨ ਖੁਈਆਂ ਸਰਵਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।

 

Tags: Amandeep Singh Goldy Musafir , Amandeep Singh Goldy , AAP , Aam Aadmi Party , Aam Aadmi Party Punjab , AAP Punjab , Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD