Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਹਾਲੀ ਦੀ ਐਂਟਰੀ ਪੁਆਇੰਟ ਦੇ ਪੁਲਾਂ ਦਾ ਨਵੀਨੀਕਰਨ ਕਰੇ ਗਮਾਡਾ : ਕੁਲਜੀਤ ਸਿੰਘ ਬੇਦੀ

ਮੁੱਢਲੀ ਜ਼ਿੰਮੇਵਾਰੀ ਗਮਾਡਾ ਦੀ, ਬੁਨਿਆਦੀ ਢਾਂਚਾ ਵਿਕਸਿਤ ਕਰਨਾ ਸਮੇਂ ਦੀ ਲੋੜ : ਡਿਪਟੀ ਮੇਅਰ

Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 15 Jan 2025

Last updated on: Jan 15, 2025, 00:00 IST

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੋਹਾਲੀ ਦੀ ਐਂਟਰੀ ਪੁਆਇੰਟ ਦੇ ਉੱਤੇ ਪੁੱਲ ਬਲੌਂਗੀ, ਫੇਜ਼ 8 ਦੇ ਪਿੱਛੇ ਐਜੂਕੇਸ਼ਨ ਬੋਰਡ ਦੇ ਪਿੱਛੇ ਚੰਡੀਗੜ੍ਹ ਨੂੰ ਜੋੜਦੀ ਸੜਕ ਉੱਤੇ ਬਣਿਆ ਪੁੱਲ ਅਤੇ ਨਾਈਪਰ ਉੱਤੇ ਬਣਿਆ ਪੁੱਲ ਕਈ ਸਾਲ ਪੁਰਾਣੇ ਹਨ ਅਤੇ ਬਹੁਤ ਖਸਤਾ ਹਾਲਤ ਵਿੱਚ ਹਨ ਅਤੇ ਇੱਥੇ ਸੜਕਾਂ ਵੀ ਬਹੁਤ ਸੌੜੀਆਂ ਹੋ ਚੁੱਕੀਆਂ ਹਨ ਜਿਸ ਕਾਰਨ ਟਰੈਫਿਕ ਦੀ ਭਾਰੀ ਸਮੱਸਿਆ ਆਉਂਦੀ ਹੈ। ਮੋਹਾਲੀ ਦੀ ਐਂਟਰੀ ਉੱਤੇ ਬਣੇ ਇਹ ਪੁੱਲ ਮੋਹਾਲੀ ਸ਼ਹਿਰ ਦੀ ਸੁੰਦਰਤਾ ਉੱਤੇ ਵੀ ਬਹੁਤ ਮਾੜਾ ਅਸਰ ਪਾਉਂਦੇ ਹਨ ਅਤੇ ਹਾਦਸਿਆਂ ਦਾ ਕਾਰਨ ਵੀ ਬਣ ਰਹੇ ਹਨ।

ਉਨ੍ਹਾਂ ਕਿਹਾ ਕਿ ਖਾਸ ਤੌਰ ਤੇ ਬਲੌਂਗੀ ਵਾਲਾ ਪੁਲ ਨੀਵਾਂ ਹੈ ਅਤੇ ਦੋਵੇਂ ਪਾਸੇ ਫੋਰ ਲੇਨ ਸੜਕਾਂ ਪੁਲ ਨਾਲੋਂ ਉੱਚੀਆਂ ਹਨ। ਬਰਸਾਤ ਵੇਲੇ ਸਾਰਾ ਪਾਣੀ ਉੱਥੇ ਇਕੱਠਾ ਹੁੰਦਾ ਹੈ। ਬਲੌਂਗੀ ਵਿੱਚ ਆਬਾਦੀ ਦਾ ਬਹੁਤ ਵੱਡਾ ਪ੍ਰੈਸ਼ਰ ਹੈ। ਇੱਥੋਂ ਸਾਰੇ ਲੋਕ ਆਪਣੇ ਕੰਮਾਂ ਕਾਰਾਂ ਤੇ ਡਿਊਟੀਆਂ ਉੱਤੇ ਸਾਇਕਲਾਂ ਤੇ ਸਕੂਟਰਾਂ ਤੇ ਜਾਂਦੇ ਹਨ। 

ਇੱਥੇ ਚਿੱਕੜ ਹੋਣ ਕਾਰਨ ਉਹਨਾਂ ਦੇ ਕੱਪੜੇ ਵੀ ਖਰਾਬ ਹੁੰਦੇ ਹਨ। ਇਸ ਦੇ ਨਾਲ ਨਾਲ ਉਥੇ ਜਾਮ ਦੀ ਸਥਿਤੀ ਬਣ ਜਾਂਦੀ ਹੈ। ਆਮ ਲੋਕਾਂ ਦਾ ਸਾਈਕਲਾਂ ਉੱਤੇ ਲੰਘਣਾ ਵੀ ਔਖਾ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਇਹ ਪੁਲ ਨੈਸ਼ਨਲ ਹਾਈਵੇ ਨੂੰ ਜੋੜਦਾ ਹੈ। ਉਹਨਾਂ ਮੰਗ ਕੀਤੀ ਕਿ ਇਸ ਪੁੱਲ ਨੂੰ ਜਾ ਚੁੱਕ ਕੇ ਨਵਾਂ ਬਣਾਇਆ ਜਾਵੇ।  

ਡਿਪਟੀ ਮੇਅਰ ਨੇ ਕਿਹਾ ਕਿ ਇਸੇ ਤਰ੍ਹਾਂ ਡੀਸੀ ਦਫਤਰ ਤੋਂ ਥੋੜਾ ਅੱਗੇ ਲਾਂਡਰਾਂ ਵੱਲ ਨੂੰ ਜਾਣ ਵੇਲੇ ਸੜਕ ਉੱਤੇ ਟੀ ਪੁਆਇੰਟ ਬਣਦਾ ਹੈ ਅਤੇ ਇੱਥੇ ਵੀ ਬਹੁਤ ਮਾੜੀ ਹਾਲਤ ਹੈ। ਕਈ ਵਾਰ ਇੱਥੇ ਜਾਮ ਲੱਗ ਜਾਂਦੇ ਹਨ ਅਤੇ ਹਾਦਸੇ ਵੀ ਵਾਪਰਦੇ ਹਨ। ਉਹਨਾਂ ਕਿਹਾ ਕਿ ਇੱਥੇ ਟਰੈਫਿਕ ਲਾਈਟਾਂ ਦਾ ਬੰਦੋਬਸਤ ਬਹੁਤ ਜਰੂਰੀ ਹੈ। 

ਕਈ ਸਾਲਾਂ ਤੋਂ ਮੋਹਾਲੀ ਦੇ ਲੋਕ ਇਹ ਮੰਗ ਉਠਾਉਂਦੇ ਆ ਰਹੇ ਹਨ ਪਰ ਗਮਾਡਾ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਇਹ ਸਾਰੇ ਕੰਮ ਮੁੱਢਲੇ ਕੰਮ ਹਨ ਅਤੇ ਇਹਨਾਂ ਦੀ ਜਿੰਮੇਵਾਰੀ ਗਮਾਡਾ ਦੀ ਹੈ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਮੋਹਾਲੀ ਦਾ ਵਿਸਤਾਰ ਹੋ ਰਿਹਾ ਹੈ ਅਤੇ ਟਰੈਫਿਕ ਵਿੱਚ ਵਾਧਾ ਹੋ ਰਿਹਾ ਹੈ ਉਸ ਨਾਲ ਆਉਂਦੇ ਸਮੇਂ ਵਿੱਚ ਮੁਸ਼ਕਿਲਾਂ ਹੋਰ ਵੱਧ ਜਾਣਗੀਆਂ। 

ਉਹਨਾਂ ਕਿਹਾ ਕਿ ਗਮਾਡਾ ਸਿਰਫ ਪ੍ਰੋਪਰਟੀ ਡੀਲਰ ਬਣ ਕੇ ਪਲਾਟ ਵੇਚਣ ਦਾ ਕੰਮ ਨਾ ਕਰੇ ਸਗੋਂ ਬੁਨਿਆਦੀ ਢਾਂਚੇ ਦਾ ਵਿਕਾਸ ਕਰਕੇ ਲੋਕਾਂ ਨੂੰ ਪੂਰੀ ਸਹੂਲਤ ਦੇਣ ਦਾ ਵੀ ਕੰਮ ਕਰੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।

 

Tags: Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD