Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਏਡੀਸੀ ਵਿਰਾਜ ਐਸ ਤਿੜਕੇ ਨੇ ਮਾਲ ਅਫ਼ਸਰਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਜ਼ਮੀਨ ਦੀ 1 ਸਾਲ ਤੋਂ ਵੱਧ ਦੀ ਤਕਸੀਮ ਅਤੇ ਖਸਰਾ ਗਿਰਦਵਾਰੀ ਕੇਸਾਂ ਦੇ ਨਿਪਟਾਰੇ ਲਈ ਸਮਾਂ ਸੀਮਾ ਤੈਅ

Additional Deputy Commissioner, ADC, Viraj S. Tidke, Punjab Admin, SAS Nagar, Mohali

Web Admin

Web Admin

5 Dariya News

ਐਸ.ਏ.ਐਸ.ਨਗਰ , 15 Jan 2025

Last updated on: Jan 15, 2025, 00:00 IST

ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਅੱਜ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨੂੰ ਜ਼ਮੀਨ ਦੀ ਤਕਸੀਮ ਅਤੇ ਖਸਰਾ ਗਿਰਦਵਾਰੀ ਦੇ 1 ਸਾਲ ਤੋਂ ਉੱਪਰ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਅਗਲੇ ਦੋ ਮਹੀਨਿਆਂ ਵਿੱਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲ ਅਫ਼ਸਰਾਂ ਦੀ ਉਪ ਮੰਡਲ ਮੈਜਿਸਟਰੇਟਾਂ ਅਤੇ ਜ਼ਿਲ੍ਹਾ ਮਾਲ ਅਫ਼ਸਰ ਦੀ ਹਾਜ਼ਰੀ ਵਿੱਚ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਮੀਨਾਂ ਦੀ ਵੰਡ ਤੇ ਖਸਰਾ ਗਿਰਦਵਾਰੀ ਦੇ ਲੰਬਿਤ ਕੇਸਾਂ ਸਬੰਧੀ ਉਨ੍ਹਾਂ ਦੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। 

ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਮਾਂਬੱਧ ਹੋਣੀ ਚਾਹੀਦੀ ਹੈ ਅਤੇ ਇੱਕ ਸਾਲ ਤੋਂ ਵੱਧ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਜਾਵੇ। ਇੰਤਕਾਲਾਂ ਦੇ ਬਕਾਇਆ ਮਾਮਲਿਆਂ ਵਿੱਚ ਹੋਰ ਕਮੀ ਲਿਆਉਣ ਦੀ ਹਦਾਇਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਇਸ ਤੇ ਜ਼ੋਰ ਦੇਣ ਲਈ ਕਿਹਾ।

ਐੱਨ.ਐੱਚ.ਏ.ਆਈ. ਦੇ ਨਾਂ 'ਤੇ ਸੜਕੀ ਨੈੱਟਵਰਕ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦੇ ਇੰਤਕਾਲ ਦੇ ਕੇਸਾਂ ਦਾ ਜਲਦ ਨਿਪਟਾਰਾ ਨਾ ਕੀਤੇ ਜਾਣ ਕਾਰਨ ਭਵਿੱਖ 'ਚ ਪੈਦਾ ਹੋਣ ਵਾਲੀਆਂ ਮੁਸ਼ਕਿਲਾਂ ਬਾਰੇ ਮਾਲ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਏ.ਡੀ.ਸੀ. ਵਿਰਾਜ ਐੱਸ. ਤਿੜਕੇ ਨੇ ਕਿਹਾ ਕਿ ਇਹ ਜ਼ਮੀਨ ਮਾਲਕਾਂ ਲਈ ਉਨ੍ਹਾਂ ਦੀ ਬਾਕੀ ਜ਼ਮੀਨ ਦਾ ਮਾਲ ਰਿਕਾਰਡ ਸਾਫ਼ ਰੱਖਣ ਲਈ ਅਤੇ ਹੋਰ ਲੋੜਾਂ ਲਈ ਵੀ ਲਾਭਕਾਰੀ ਹੋਵੇਗਾ।

ਮਾਲ ਅਫਸਰਾਂ ਵੱਲੋਂ ਕੀਤੀ ਗਈ ਰਿਕਵਰੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੇ ਮਾਲੀਆ ਅਤੇ ਹੋਰ ਵਸੂਲੀ ਨੂੰ ਵਧਾਉਣ ਅਤੇ ਤੇਜ਼ ਕਰਨ 'ਤੇ ਜ਼ੋਰ ਦਿੱਤਾ। ਮਾਲ ਅਫਸਰਾਂ ਨੂੰ ਮਾਨਯੋਗ ਅਦਾਲਤਾਂ ਦੁਆਰਾ ਕਿਸੇ ਵੀ ਪ੍ਰਤੀਕੂਲ ਟਿੱਪਣੀ ਤੋਂ ਬਚਣ ਲਈ ਅਦਾਲਤੀ ਕੇਸਾਂ ਦੀ ਨਿੱਜੀ ਤੌਰ 'ਤੇ ਪੈਰਵੀ ਕਰਨ ਲਈ ਕਿਹਾ ਗਿਆ।

ਜ਼ੀਰਕਪੁਰ ਅਤੇ ਮਾਜਰੀ ਸਬ ਤਹਿਸੀਲਾਂ ਦੀਆਂ ਬਣਨ ਵਾਲੀਆਂ ਇਮਾਰਤਾਂ ਅਤੇ ਸਬ ਰਜਿਸਟਰਾਰ ਦਫ਼ਤਰ ਐਸ.ਏ.ਐਸ.ਨਗਰ ਮੁਹਾਲੀ ਦੇ ਆਧੁਨਿਕੀਕਰਨ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਅਤੇ ਸਬੰਧਤ ਮਾਲ ਅਧਿਕਾਰੀਆਂ ਨੂੰ ਸਮੇਂ ਸਿਰ ਲੋੜੀਂਦੀਆਂ ਪ੍ਰਵਾਨਗੀਆਂ ਲਈ ਅਧਿਕਾਰੀਆਂ ਨਾਲ ਸੰਪਰਕ ਵਿੱਚ ਰਹਿਣ ਲਈ ਕਿਹਾ।

ਮੀਟਿੰਗ ਵਿੱਚ ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ, ਜ਼ਿਲ੍ਹਾ ਮਾਲ ਅਫਸਰ ਡਾ. ਅਮਨਦੀਪ ਚਾਵਲਾ, ਤਹਿਸੀਲਦਾਰ ਬੀਰਕਰਨ ਸਿੰਘ ਢਿੱਲੋਂ, ਸਬ ਰਜਿਸਟਰਾਰ ਨਵਪ੍ਰੀਤ ਸਿੰਘ ਸ਼ੇਰਗਿੱਲ, ਸਬ ਰਜਿਸਟਰਾਰ ਨਵਪ੍ਰੀਤ ਸਿੰਘ ਸ਼ੇਰਗਿੱਲ, ਸਬ ਰਜਿਸਟਰਾਰ ਜਸਪ੍ਰੀਤ ਸਿੰਘ ਅਤੇ ਜ਼ਿਲ੍ਹੇ ਦੇ ਨਾਇਬ ਤਹਿਸੀਲਦਾਰ ਹਾਜ਼ਰ ਸਨ।

 

Tags: Additional Deputy Commissioner , ADC , Viraj S. Tidke , Punjab Admin , SAS Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD