Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

“ਮੈਂ ਤੇਰਾ ਬੰਦਾ ”ਨਾਟਕ ਗੌਰਵਸ਼ਾਲੀ ਇਤਿਹਾਸ ਨੂੰ ਦਰਸਾਉਂਦੀ ਪੇਸ਼ਕਾਰੀ ਸਾਡੇ ਲਈ ਬਣਦੀ ਹੈ ਪ੍ਰੇਰਣਾ ਸਰੋਤ - ਗੁਰਮੀਤ ਸਿੰਘ ਖੁੱਡੀਆਂ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab,Jagdeep Singh Kaka Brar, Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 15 Jan 2025

Last updated on: Jan 15, 2025, 00:00 IST

ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ਮੇਲਾ ਮਾਘੀ 2025 ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਕਲਰਚਰ ਤੇ ਹੈਰੀਟੇਜ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਦੂਸਰੇ ਦਿਨ ਕਰਵਾਇਆ ਗਿਆ ਨਾਟਕ “ਮੈਂ ਤੇਰਾ ਬੰਦਾ ” ਨਾਟਕ ਯਾਦਗਾਰੀ ਹੋ ਨਿਬੜਿਆ ਅਤੇ ਸੰਗਤਾਂ ਨੇ ਇਸ ਪ੍ਰੇਰਣਾ ਸਰੋਤ ਨਾਟਕ ਦੀ ਬਹੁਤ ਪ੍ਰਸੰਸਾ ਕੀਤੀ। ਇਸ ਨਾਟਕ ਦੀ ਪ੍ਰਧਾਨਗੀ ਕਰਦਿਆਂ ਸ.: ਗੁਰਮੀਤ ਸਿੰਘ ਖੁੱਡੀਆ  ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਪੰਜਾਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ 40 ਮੁਕਤਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ  ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਇਆ ਗਿਆ ਇਹ ਨਾਟਕ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਣਾ ਸਰੋਤ ਹੈ।  

ਉਹਨਾਂ ਅੱਗੇ ਕਿਹਾ ਕਿ ਬੰਦਾ ਸਿੰਘ ਬਹਾਦਰ ਦੇ ਜੀਵਨ ਦੇ ਆਧਾਰ ਤੇ ਪੇਸ਼ ਕੀਤਾ ਗਿਆ ਨਾਟਕ ਸਾਡੇ ਗੌਰਵਸ਼ਾਲੀ ਇਤਿਹਾਸ ਨੂੰ ਦਰਸਾਉਂਦਾ ਹੈ ਅਤੇ  ਜਿਹੜੀਆਂ ਕੌਮਾਂ ਆਪਣੇ ਗੋਰਵਮਈ ਇਤਿਹਾਸ ਨੂੰ ਭੁੱਲ ਜਾਂਦੀਆਂ ਹਨ, ਉਹ ਕਦੇ ਵੀ ਤਰੱਕੀਆਂ ਨਹੀਂ ਕਰ ਸਕਦੀਆਂ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਸੰਗਤ ਨੂੰ ਜੀ ਆਇਆ ਨੂੰ ਆਖਦਿਆਂ ਕਿਹਾ ਕਿ ਅਤੇ ਨਾਟਕ ਦੀ ਪੇਸ਼ਕਾਰੀ ਕਰਨ ਵਾਲੇ ਸਾਰੇ ਕਲਾਕਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਵੱਖ-ਵੱਖ ਖੇਤਰਾਂ ਵਿੱਚ ਸਮਾਜ ਭਲਾਈ ਦੇ ਕੰਮ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦੇ ਆਹੁਦੇਦਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ,  ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ,  ਸ੍ਰੀਮਤੀ ਨਿਸ਼ਠਾ ਤ੍ਰਿਪਾਠੀ ਹਸਪਤਾਲ ਭਲਾਈ ਸੰਸਥਾ, ਸ੍ਰੀ ਗੁਰਦਰਸ਼ਨ ਲਾਲ ਕੁੰਡਲ  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ, ਸ.ਗੁਰਦੀਪ ਸਿੰਘ ਮਾਨ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਪੁਨੀਤ ਸ਼ਰਮਾ ਸਹਾਇਕ ਕਮਿਸ਼ਨਰ,ਸ੍ਰੀਮਤੀ ਸ਼ਾਇਰੀ ਮਲਹੋਤਰਾ ਸਹਾਇਕ ਕਮਿਸ਼ਨਰ ,ਡਾ. ਨਰੇਸ਼ ਪਰੂਥੀ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਪਤਵੰਤੇ ਵਿਅਕਤੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ  ਮੌਜੂਦ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Jagdeep Singh Kaka Brar , Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD