Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ਚ ਭਰਤੀ ਲਈ ਦਿੱਤੀ ਸਿਖਲਾਈ

ਕਪੂਰਥਲਾ ਵਿੱਚ ਲੜਕੀਆਂ ਲਈ ਜਲਦੀ ਖੋਲ੍ਹਿਆ ਜਾਵੇਗਾ ਸੀ-ਪਾਈਟ ਕੈਂਪ: ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 15 Jan 2025

Last updated on: Jan 15, 2025, 00:00 IST

ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪਾਂ ਰਾਹੀਂ ਪਹਿਲੀ ਵਾਰ 265 ਲੜਕੀਆਂ ਨੂੰ ਫੌਜ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਆਪਣੇ ਦਫ਼ਤਰ ਵਿਖੇ ਸੀ-ਪਾਈਟ ਦੀ 5ਵੀਂ ਗਵਰਨਿੰਗ ਕੌਂਸਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਇੱਕ ਹੋਰ ਅਹਿਮ ਫ਼ੈਸਲੇ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਦੀ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਥੇਹ ਕਾਂਜਲਾ ਵਿਖੇ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਲੜਕੀਆਂ ਲਈ ਇੱਕ ਵਿਸ਼ੇਸ਼ ਸੀ-ਪਾਈਟ ਕੈਂਪ ਖੋਲ੍ਹਿਆ ਜਾਵੇਗਾ ਅਤੇ ਇਹ ਕੈਂਪ ਪੂਰੀ ਤਰ੍ਹਾਂ ਮਹਿਲਾ ਸਟਾਫ਼ ਦੀ ਦੇਖ-ਰੇਖ ਹੇਠ ਹੀ ਚਲਾਇਆ ਜਾਵੇਗਾ। ਇਸੇ ਤਰ੍ਹਾਂ ਪਠਾਨਕੋਟ ਜ਼ਿਲ੍ਹੇ ਵਿੱਚ ਇੱਕ ਹੋਰ ਸੀ-ਪਾਈਟ ਕੈਂਪ ਵੀ ਸਥਾਪਤ ਕੀਤਾ ਜਾਵੇਗਾ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਪੁਲਿਸ, ਹਥਿਆਰਬੰਦ ਸੈਨਾਵਾਂ ਅਤੇ ਸੀ.ਏ.ਪੀ.ਐਫ. ਵਿੱਚ ਰੋਜ਼ਗਾਰ ਦੇ ਯੋਗ ਬਣਾਇਆ ਜਾ ਸਕੇ। ਦੱਸਣਯੋਗ ਹੈ ਕਿ ਪੰਜਾਬ ਵਿੱਚ ਇਸ ਵੇਲੇ 14 ਸੀ-ਪਾਈਟ ਕੈਂਪ ਕਾਰਜਸ਼ੀਲ ਹਨ।

ਸ੍ਰੀ ਅਮਨ ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਪਿੰਡ ਆਸਲ ਉਤਾੜ (ਤਰਨ ਤਾਰਨ), ਪਿੰਡ ਖੇੜੀ (ਸੰਗਰੂਰ) ਅਤੇ ਬੋਰੇਵਾਲ (ਮਾਨਸਾ) ਵਿਖੇ ਨਿਰਮਾਣ ਅਧੀਨ ਤਿੰਨ ਨਵੇਂ ਕੈਂਪਾਂ ਦੇ ਕੰਮ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਨ੍ਹਾਂ ਸੀ-ਪਾਈਟ ਕੈਂਪਾਂ ਰਾਹੀਂ 2,58,760 ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 1,15,649 ਨੂੰ ਰੋਜ਼ਗਾਰ ਮਿਲ ਗਿਆ ਹੈ।

ਨੌਜਵਾਨਾਂ ਨੂੰ ਵੱਖ-ਵੱਖ ਰੱਖਿਆ ਬਲਾਂ ਲਈ ਸਿਖਲਾਈ ਦੇਣ ਤੋਂ ਇਲਾਵਾ, ਉਨ੍ਹਾਂ ਨੂੰ ਹੋਰ ਖੇਤਰਾਂ ਵਿੱਚ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਵੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਘੱਟੋ-ਘੱਟ 150 ਨੌਜਵਾਨਾਂ ਨੂੰ ਡਰੋਨ ਪਾਇਲਟ, 300 ਨੌਜਵਾਨਾਂ ਨੂੰ ਸੁਰੱਖਿਆ ਗਾਰਡ ਅਤੇ 150 ਨੂੰ ਜੇ.ਸੀ.ਬੀ./ਕਰੇਨ ਆਪਰੇਟਰ ਵਜੋਂ ਸਿਖਲਾਈ ਦਿੱਤੀ ਜਾਵੇਗੀ।

ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ ਰਾਮਬੀਰ ਸਿੰਘ ਮਾਨ ਨੇ ਦੱਸਿਆ ਕਿ ਸੀ-ਪਾਈਟ ਕੈਂਪਾਂ ਦਾ ਸਟਾਫ਼ ਨੌਜਵਾਨਾਂ ਵਿੱਚ ਕੌਮੀ ਏਕਤਾ, ਅਨੁਸ਼ਾਸਨ, ਸਮਾਜਿਕ ਸਰੋਕਾਰ ਸਮੇਤ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਬਿਹਤਰੀਨ ਨਾਗਰਿਕ ਬਣਾਇਆ ਜਾ ਸਕੇ। ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ, ਪੁਲਿਸ, ਅਰਧ-ਸੈਨਿਕ ਬਲਾਂ ਵਿੱਚ ਰੋਜ਼ਗਾਰ ਲਈ ਤਿਆਰ ਕਰਨ ਤੋਂ ਇਲਾਵਾ ਹੋਰ ਉਦਯੋਗਾਂ ਵਿੱਚ ਨੌਕਰੀ ਦੇ ਸਮਰੱਥ ਬਣਾਉਣ ਲਈ ਵੀ ਸਿਖਲਾਈ ਅਤੇ ਸੇਧ ਦਿੱਤੀ ਜਾ ਰਹੀ ਹੈ।

ਇਸ ਮੀਟਿੰਗ ਵਿੱਚ ਉਦਯੋਗ ਵਿਭਾਗ ਦੇ ਸਕੱਤਰ ਸ੍ਰੀ ਡੀ.ਪੀ.ਐਸ. ਖਰਬੰਦਾ, ਆਈ.ਜੀ.ਪੀ. (ਹੈੱਡਕੁਆਟਰ) ਸ੍ਰੀ ਸੁਖਚੈਨ ਸਿੰਘ ਗਿੱਲ, ਵਿਸ਼ੇਸ਼ ਸਕੱਤਰ ਪ੍ਰਸੋਨਲ ਗੌਰੀ ਪਰਾਸ਼ਰ ਜੋਸ਼ੀ, ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸ੍ਰੀ ਪਰਮਜੀਤ ਸਿੰਘ, ਐਮ.ਡੀ. ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ, ਵਧੀਕ ਡਾਇਰੈਕਟਰ (ਐਡਮਿਨ) ਸੂਚਨਾ ਤੇ ਲੋਕ ਸੰਪਰਕ ਸ੍ਰੀ ਸੰਦੀਪ ਗਾੜ੍ਹਾ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਸ੍ਰੀ ਯਸ਼ਪਾਲ ਸ਼ਰਮਾ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD