Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਤਰਨਤਾਰਨ ਪੁਲਿਸ ਨੇ ਪਾਕਿਸਤਾਨ-ਸਮਰਥਿਤ ਡਰੱਗ ਕਾਰਟੈਲ ਦਾ ਪਰਦਾਫਾਸ਼ ਕੀਤਾ

5 ਕਿਲੋ ਹੈਰੋਇਨ ਜ਼ਬਤ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 15 Jan 2025

Last updated on: Jan 15, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਭਾਈ ਲੱਧੂ ਦਾ ਰਹਿਣ ਵਾਲਾ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਕਤ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। 

ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। 

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਐਸਪੀ (ਡੀ) ਅਜੈਰਾਜ ਸਿੰਘ, ਡੀਐਸਪੀ (ਡੀ) ਰਾਜਿੰਦਰ ਮਿਨਹਾਸ ਅਤੇ ਡੀਐਸਪੀ ਸਰਬਜੀਤ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਆਪ੍ਰੇਸ਼ਨ ਚਲਾਇਆ ਅਤੇ ਪਿੰਡ ਭਾਈ ਲੱਧੂ ਦੇ ਖੇਤਰ ਵਿੱਚੋਂ 5 ਕਿਲੋ ਹੈਰੋਇਨ ਸਮੇਤ ਰਸ਼ਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਵਿਅਕਤੀ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ। ਇਸ ਸਬੰਧੀ ਥਾਣਾ ਸਦਰ ਪੱਟੀ, ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਐਫਆਈਆਰ ਨੰਬਰ 06 ਮਿਤੀ 15 ਜਨਵਰੀ, 2025 ਨੂੰ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD