Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇੱਕ ਤੇ ਇੱਕ ਗਿਆਰਾਂ ਹੋਣ ਨਾਲ ਸ਼ਹਿਰ ਦਾ ਵਿਕਾਸ ਜ਼ੋਰਾਂ ਤੇ ਹੋਵੇਗਾ : ਅਜੀਤਪਾਲ ਸਿੰਘ ਕੋਹਲੀ

ਨਵ-ਨਿਯੁਕਤ ਮੇਅਰ ਕੁੰਦਨ ਗੋਗੀਆ ਵੱਲੋਂ ਵਿਧਾਇਕ ਕੋਹਲੀ ਨਾਲ ਮੁਲਾਕਾਤ

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab, Kundan Gogia

Web Admin

Web Admin

5 Dariya News

ਪਟਿਆਲਾ , 15 Jan 2025

Last updated on: Jan 15, 2025, 00:00 IST

ਨਗਰ ਨਿਗਮ ਪਟਿਆਲਾ ਦੇ ਨਵ-ਨਿਯੁਕਤ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਇੱਥੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਦੋਹਾਂ ਵੱਲੋਂ ਲੰਮਾ ਸਮਾਂ ਸ਼ਹਿਰ ਦੀ ਬੇਹਤਰੀ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਮਿਲ ਕੇ ਕੰਮ ਕਰਨ ਲਈ ਵਿਚਾਰ ਵਟਾਂਦਰਾ ਹੋਇਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇੱਕ ਤੇ ਇੱਕ ਗਿਆਰਾਂ ਹੋਣ ਨਾਲ ਹੁਣ ਸ਼ਹਿਰ ਦਾ ਵਿਕਾਸ ਵਧੀਆ ਹੋਵੇਗਾ। 

ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਪਹਿਲਾਂ ਵੀ ਸ਼ਹਿਰ ਨੂੰ ਕੋਈ ਕਮੀ ਨਹੀਂ ਰਹਿਣ ਦਿੱਤੀ, ਪਰ ਜਦੋਂ ਨਾਲ ਬਰਾਬਰ ਦਾ ਸਾਥ ਮਿਲ ਜਾਵੇ ਤਾਂ ਰਹਿੰਦੀਆਂ ਕਮੀਆਂ ਪੂਰੀਆਂ ਹੋ ਜਾਂਦੀਆਂ ਹਨ। ਵਿਧਾਇਕ ਕੋਹਲੀ ਨੇ ਕਿਹਾ ਕਿ ਪਾਰਟੀ ਇੱਕ ਬਹੁਤ ਵਧੀਆ ਅਤੇ ਤਜ਼ਬੇਕਾਰ ਮੇਅਰ ਸ਼ਹਿਰ ਨੂੰ ਦਿੱਤਾ ਹੈ, ਜਿਸ ਦੇ ਉਪਰ ਸਮੁੱਚੇ ਕੌਂਸਲਰਾਂ ਨੇ ਵਿਸ਼ਵਾਸ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਕੁੰਦਨ ਗੋਗੀਆ ਸ਼ਹਿਰ ਦੀ ਬੇਹਤਰੀ ਲਈ ਦਿਨ-ਰਾਤ ਇੱਕ ਕਰਨਗੇ। 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਪਾਰਟੀ ਲਈ ਚੰਗਾ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਬਣਦਾ ਹੱਕ ਦੇਣ ਵਿਚ ਵਿਸ਼ਵਾਸ਼ ਰੱਖਦੀ ਹੈ, ਜੋ ਕਿ ਹੁਣ ਵੀ ਮੇਅਰ ਬਨਾਉਣ ਲਈ ਅਜਿਹਾ ਹੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਸ਼ਹਿਰ ਨੂੰ ਵਿਕਾਸ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ, ਕਿਉਂਕਿ ਸ਼ਹਿਰ ਦੇ ਹਰ ਪਾਸੇ ਪਿਛਲੀਆਂ ਸਰਕਾਰਾਂ ਨੇ ਕੂੜੇ ਕਰਕਟ ਦੇ ਢੇਰ ਲਗਾਏ, ਜਿਸ ਨਾਲ ਸੁੰਦਰਤਾ ਖਰਾਬ ਹੋਈ। 

ਇਸ ਲਈ ਹੁਣ ਸੁੰਦਰਤਾ ਬਹਾਲ ਕਰਨ ਲਈ ਅਸੀਂ ਇੱਕ ਹੋ ਕੇ ਕੰਮ ਕਰਾਂਗੇ। ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਮੈਨੂੰ ਜੋ ਪਾਰਟੀ ਅਤੇ ਕੌਂਸਲਰਾਂ ਨੇ ਵਿਸ਼ਵਾਸ਼ ਕਰਕੇ ਇਸ ਅਹੁਦੇ ’ਤੇ ਬਿਠਾਇਆ ਹੈ, ਮੈਂ ਉਨ੍ਹਾਂ ਦਾ ਦਿਲੋਂ ਸਨਮਾਨ ਕਰਦਾਂ ਹਾਂ ਅਤੇ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ਼ ਦਿਵਾਉਂਦਾ ਹਾਂ ਕਿ ਹਰ ਕੰਮ ਵੱਧ ਚੜ੍ਹ ਕੇ ਕਰਾਂਗਾ ਅਤੇ ਵਿਕਾਸ ਨੂੰ ਪਹਿਲੇ ਏਜੰਡੇ ਵਿਚ ਤਰਜੀਹ ਦੇਵਾਂਗਾ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab , Kundan Gogia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD