Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਮਕਰ ਸੰਕ੍ਰਾਂਤੀ ਦੇ ਮੌਕੇ ‘ਤੇ ਸਾਲ 2025 ਦਾ ਕਲੰਡਰ ਜਾਰੀ ਕੀਤਾ

Central University of Punjab, CUPB, Bathinda, Prof. Raghvendra P Tiwari

Web Admin

Web Admin

5 Dariya News

ਬਠਿੰਡਾ , 15 Jan 2025

Last updated on: Jan 15, 2025, 00:00 IST

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਲੋਹੜੀ ਅਤੇ ਮਾਘ ਮਹੀਨੇ ਦੀ ਸੰਗਰਾਂਦ ਨਾਲ ਸੰਬੰਧਿਤ ਸਮਾਰੋਹ ਮੌਕੇ ਵਾਈਸ-ਚਾਂਸਲਰ ਪ੍ਰੋ. ਰਾਘਵਿੰਦਰ ਪ੍ਰਸਾਦ ਤਿਵਾਰੀ ਵਲੋਂ ਸਾਲ 2025 ਦਾ ਕਲੰਡਰ ਜਾਰੀ ਕੀਤਾ ਗਿਆ। ਇਸ ਕਲੰਡਰ ਦਾ ਵਿਸ਼ਾ "ਭਾਰਤ ਵਿੱਚ ਸਮਾਜਿਕ ਸਦਭਾਵਨਾ ਦੇ ਸੰਸਥਾਪਕ, ਜਿਨ੍ਹਾਂ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ  ਵਿੱਚ ਸ਼ਾਮਲ ਹੈ" ਰੱਖਿਆ ਗਿਆ। ਵਾਈਸ-ਚਾਂਸਲਰ ਪ੍ਰੋ. ਤਿਵਾਰੀ ਨੇ ਲੋਹੜੀ ਤੇ ਮਾਘ ਮਹੀਨੇ ਦੀ ਸੰਗਰਾਂਦ ਸਮੇਂ ਆਯੋਜਿਤ ਇਸ ਸਮਾਰੋਹ ਦੌਰਾਨ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਸਾਲ 2025 ਦੇ ਕਲੰਡਰ ਦੀ ਘੁੰਡ ਚੁਕਾਈ ਕੀਤੀ। 

ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਸਾਇਆ ਗਿਆ ਸਮਾਵੇਸ਼ਤਾ ਦਾ ਸਿਧਾਂਤ ਇਸ ਵਿਚਲੀ ਬਾਣੀ ਦੇ ਬੁਨਿਆਦੀ ਆਧਾਰ ਅਤੇ ਵਿਸ਼ਵਵਿਆਪਕਤਾ ਨੂੰ ਵਾਚਕ ਹੈ। ਸਿੱਖ ਧਰਮ ਦੇ ਪੰਜਵੇਂ ਗੁਰੂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਕ, ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਿੱਖ ਗੁਰੂ ਸਾਹਿਬਾਨ ਦੀ ਬਾਣੀ ਦੇ ਨਾਲ-ਨਾਲ ਭਾਰਤ ਦੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਪਿਛੋਕੜਾਂ, ਵਰਗਾਂ ਅਤੇ ਇਲਾਕਿਆਂ ਨਾਲ ਸੰਬੰਧਿਤ 15 ਭਗਤਾਂ ਦੀ ਬਾਣੀ ਨੂੰ ਵੀ ਸ਼ਾਮਲ ਕੀਤਾ। 

ਗੁਰੂ ਸਾਹਿਬ ਦੀ ਦੂਰ-ਦ੍ਰਿਸ਼ਟੀ ਵਾਲੀ ਇਹ ਵਿਚਾਰਧਾਰਾ ਅੱਜ ਵੀ ਸਮੁੱਚੀ ਲੋਕਾਈ ਨੂੰ ਸਮਾਜਿਕ ਸਦਭਾਵਨਾ ਲਈ ਦਿਸ਼ਾ-ਨਿਰਦੇਸ਼ ਤੇ ਪ੍ਰੇਰਨ ਪ੍ਰਦਾਨ ਕਰਦੀ ਹੈ। ਸੀਯੂ ਪੰਜਾਬ ਦੁਆਰਾ ਸਾਲ 2025 ਲਈ ਜਾਰੀ ਕੀਤੇ ਗਏ ਇਸ ਕਲੰਡਰ ਵਿਚ ਸ਼ਾਮਿਲ ਕੀਤੇ ਗਏ 15 ਸੰਤਾਂ/ਭਗਤਾਂ ਦੇ ਨਾਮ ਇਸ ਪ੍ਰਕਾਰ ਹਨ – ਭਗਤ ਕਬੀਰ, ਭਗਤ ਨਾਮਦੇਵ, ਭਗਤ ਰਵਿਦਾਸ, ਬਾਬਾ ਫਰੀਦ, ਭਗਤ ਸਧਨਾ, ਭਗਤ ਜੈਦੇਵ, ਭਗਤ ਤ੍ਰਿਲੋਚਨ, ਭਗਤ ਰਾਮਾਨੰਦ, ਭਗਤ ਸੈਨ, ਭਗਤ ਧੰਨਾ, ਭਗਤ ਪੀਪਾ, ਭਗਤ ਸੂਰਦਾਸ, ਭਗਤ ਭੀਖਨ, ਭਗਤ ਪਰਮਾਨੰਦ,ਅਤੇ ਭਗਤ ਬੇਨੀ ਜੀ।

ਵਾਈਸ-ਚਾਂਸਲਰ ਪ੍ਰੋ. ਤਿਵਾਰੀ ਨੇ ਆਪਣੇ ਸੰਬੋਧਨ ਵਿਚ ਜ਼ੋਰ ਦੇ ਕੇ ਕਿਹਾ ਕਿ ਇਹ ਕਲੰਡਰ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੇ ਸਿਧਾਂਤਾਂ ਅਤੇ ਭਾਰਤ ਦੇ ਇਹਨਾਂ ਮਹਾਨ ਸੰਤਾਂ-ਭਗਤਾਂ ਦੀ ਬਾਣੀ ਤੋਂ ਪ੍ਰੇਰਿਤ ਹੋਣ ਅਤੇ ਇੱਕ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਮਿਲਜੁਲ ਕੇ ਕੰਮ ਕਰਨ ਲਈ ਜਾਗਰੂਕ ਕਰਨ ਦਾ ਇਕ ਉਪਰਾਲਾ ਹੈ।

ਇਸ ਮੌਕੇ ‘ਤੇ ਡੀਨ ਇੰਚਾਰਜ ਅਕਾਦਮਿਕ ਮਾਮਲੇ ਪ੍ਰੋ. ਆਰ.ਕੇ. ਵੂਸੁਰਿਕਾ, ਰਿਸਰਚ ਅਤੇ ਵਿਕਾਸ ਸੈੱਲ ਦੀ ਡਾਇਰੈਕਟਰ ਪ੍ਰੋ. ਅੰਜਨਾ ਮੁਨਸ਼ੀ, ਆਈਕਿਊਏਸੀ ਡਾਇਰੈਕਟਰ ਪ੍ਰੋ. ਮੋਨੀਸ਼ਾ ਧੀਮਾਨ, ਰਜਿਸਟਰਾਰ ਡਾ. ਵਿਜੈ ਸ਼ਰਮਾ, ਵਿੱਤ ਅਧਿਕਾਰੀ ਡਾ. ਆਰ.ਕੇ. ਸ਼ਰਮਾ, ਕੰਟਰੋਲਰ ਪਰੀਖਿਆ ਡਾ. ਬੀ.ਪੀ. ਗਰਗ, ਪ੍ਰੋ. ਰਾਜ ਕੁਮਾਰ, ਪ੍ਰੋ. ਬਾਵਾ ਸਿੰਘ, ਪ੍ਰੋ. ਰਮਨਪ੍ਰੀਤ ਕੌਰ, ਡਾ. ਵਿਪਨ ਪਾਲ, ਡਾ. ਸਰਬਜੀਤ ਸਿੰਘ ਅਤੇ 2025 ਕਲੰਡਰ ਤਿਆਰ ਕਰਨ ਲਈ ਬਣਾਈ ਗਈ ਕਮੇਟੀ ਦੇ ਸਾਰੇ ਮੈਂਬਰ ਹਾਜ਼ਰ ਸਨ। 

 

Tags: Central University of Punjab , CUPB , Bathinda , Prof. Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD