Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਵੀਰੇਂਦਰ ਕੁਮਾਰ ਨੇ ਦਿਵਯਾਂਗਜਨ ਪੁਨਰਵਾਸ ਲਈ ਜੈਪੁਰ ਵਿੱਚ ਨਵੀਂ ਸੀਆਰਸੀ ਇਮਾਰਤ ਦੀ ਨੀਂਹ ਰੱਖੀ

ਨਵੇਂ ਸੀਆਰਸੀ ਭਵਨ ਵਿੱਚ ਦਿਵਯਾਂਗ ਬੱਚਿਆਂ ਦੇ ਲਈ ਮੈਡੀਕਲ ਅਤੇ ਐਜੁਕੇਸ਼ਨਲ ਸਪੋਰਟ ਪ੍ਰਦਾਨ ਕਰਨ ਦੇ ਲਈ ਕ੍ਰੌਸ-ਡਿਸੇਬਿਲਿਟੀ ਅਰਲੀ ਇੰਟਰਵੈਂਸ਼ਨ ਸੈਂਟਰ ਵੀ ਹੋਵੇਗਾ

Dr. Virendra Kumar, Dr Virendra Kumar, Dr. Virendra Kumar Khatik, BJP, Bharatiya Janata Party, Composite Regional Centre, CRC

Web Admin

Web Admin

5 Dariya News

ਜੈਪੁਰ , 15 Jan 2025

Last updated on: Jan 15, 2025, 00:00 IST

ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ, ਡਾ. ਵੀਰੇਂਦਰ ਕੁਮਾਰ ਨੇ ਅੱਜ ਜੈਪੁਰ ਦੇ ਜਾਮਡੋਲੀ ਵਿੱਚ ਦਿਵਯਾਂਗਜਨਾਂ ਦੇ ਪੁਨਰਵਾਸ ਦੇ ਲਈ ਕੰਪੋਜ਼ਿਟ ਰੀਜਨਲ ਸੈਂਟਰ (ਸੀਆਰਸੀ) ਦੀ ਨਵੀਂ ਇਮਾਰਤ ਦੀ ਨੀਂਹ ਰੱਖੀ। ਇਸ ਪ੍ਰੋਗਰਾਮ ਵਿੱਚ ਰਾਜਸਥਾਨ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ, ਸ਼੍ਰੀ ਅਵਿਨਾਸ਼ ਗਹਿਲੋਤ, ਐਡੀਸ਼ਨਲ ਮੁੱਖ ਸਕੱਤਰ, ਸ਼੍ਰੀ ਕੁਲਦੀਪ ਰਾਂਕਾ, ਦਿਵਯਾਂਗਜਨ ਵਿਭਾਗ (ਰਾਜਸਥਾਨ) ਦੇ ਕਮਿਸ਼ਨਰ ਸ਼੍ਰੀ ਐੱਚ. ਗੁਇਤੇ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਦੇ ਦਿਵਯਾਂਗਜਨ ਸਸ਼ਕਤੀਕਰਣ ਵਿਭਾਗ ਦੇ ਸਕੱਤਰ ਸ਼੍ਰੀ ਰਾਜੇਸ਼ ਅਗ੍ਰਵਾਲ ਵੀ ਮੌਜੂਦ ਸਨ।

ਡਾ. ਵੀਰੇਂਦਰ ਕੁਮਾਰ ਨੇ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਲਈ ਜਾਮਡੋਲੀ ਦੇ ਸਮਾਜਿਕ ਨਿਆਂ ਸੰਕੁਲ ਵਿੱਚ 2.5 ਏਕੜ ਭੂਮੀ ਅਲਾਟ ਕਰਨ ਦੇ ਲਈ ਰਾਜਸਥਾਨ ਸਰਕਾਰ ਦੇ ਪ੍ਰਤੀ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਐਲਾਨ ਕੀਤਾ ਕਿ 30 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਨਵੇਂ ਸੀਆਰਸੀ ਭਵਨ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਇਸ ਵਿੱਚ ਇੱਕ ਕ੍ਰੌਸ-ਡਿਸੇਬਿਲਿਟੀ ਅਰਲੀ ਇੰਟਰਵੈਂਸ਼ਨ ਸੈਂਟਰ ਵੀ ਹੋਵੇਗਾ। 

ਇਹ ਕੇਂਦਰ ਦਿਵਯਾਂਗ ਬੱਚਿਆਂ ਨੂੰ ਮੈਡੀਕਲ ਅਤੇ ਐਜੁਕੇਸ਼ਨਲ ਸਪੋਰਟ ਪ੍ਰਦਾਨ ਕਰੇਗਾ। ਕੇਂਦਰੀ ਮੰਤਰੀ ਨੇ ਜੈਪੁਰ ਵਿੱਚ ਪ੍ਰਧਾਨ ਮੰਤਰੀ ਦਿਵਯਾਸ਼ਾ ਕੇਂਦਰ ਦੀ ਸਥਾਪਨਾ ਦਾ ਵੀ ਜ਼ਿਕਰ ਕੀਤਾ, ਜਿਸ ਦੀ ਮਦਦ ਨਾਲ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਦਿਵਯਾਂਗਜਨਾਂ ਨੂੰ ਹੁਣ ਸਹਾਇਕ ਉਪਕਰਣਾਂ ਤੱਕ ਪਹੁੰਚਣ ਵਿੱਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਨੇ ਭਰੋਸਾ ਜਤਾਇਆ ਕਿ ਮਾਤਾ-ਪਿਤਾ ਅਤੇ ਦੇਖਭਾਲ ਕਰਨ ਵਾਲਿਆਂ ਨੂੰ ਜ਼ਰੂਰੀ ਟ੍ਰੇਨਿੰਗ ਪ੍ਰਦਾਨ ਕਰਨ ਦੇ ਲਈ ਜਲਦ ਹੀ ਸੀਆਰਸੀ ਵਿੱਚ ਦੇਖਭਾਲਕਰਤਾ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ। ਡਾ. ਕੁਮਾਰ ਨੇ ਰਾਜਸਥਾਨ ਸਰਕਾਰ ਨੂੰ ਦਿਵਯਾਂਗ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਦੇ ਲਈ ਆਵਾਸੀ ਸੁਵਿਧਾਵਾਂ ਵਿਕਸਿਤ ਕਰਨ ਲਈ, ਕੇਂਦਰ ਦੇ ਵਿਸਤਾਰ ਦੇ ਲਈ ਵਾਧੂ 2.5 ਏਕੜ ਭੂਮੀ ਅਲਾਟ ਕਰਨ ਦੀ ਤਾਕੀਦ ਕੀਤੀ। 

ਕੇਂਦਰੀ ਮੰਤਰੀ ਨੇ ਅੱਜ ਦਿਵਯਾਂਗ ਅਤੇ ਸੀਨੀਅਰ ਨਾਗਰਿਕ ਲਾਭਾਰਥੀਆਂ ਨੂੰ ਸਹਾਇਤਾ ਅਤੇ ਸਹਾਇਕ ਉਪਕਰਣ ਵੀ ਵੰਡੇ। ਇਸ ਅਵਸਰ ‘ਤੇ ਸ਼੍ਰੀ ਅਵਿਨਾਸ਼ ਗਹਿਲੋਤ ਨੇ ਜ਼ੋਰ ਦੇ ਕੇ ਕਿਹਾ ਕਿ ਰਾਜ ਸਰਕਾਰ, ਦਿਵਯਾਂਗਜਨਾਂ ਲਈ ਕੇਂਦਰ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਸਮਰਥਨ ਕਰਨ ਦੇ ਲਈ ਪੂਰੀ ਤਰ੍ਹਾਂ ਨਾਲ ਪ੍ਰਤੀਬੱਧ ਹੈ। 

ਦਿਵਯਾਂਗਜਨ ਸਸ਼ਕਤੀਕਰਣ ਵਿਭਾਗ ਦੇ ਸਕੱਤਰ ਸ਼੍ਰੀ ਰਾਜੇਸ਼ ਅਗਰਵਾਲ ਨੇ ਦਿਵਯਾਂਗਜਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਸੇਵਾਵਾਂ ਪ੍ਰਦਾਨ ਕਰਨ ਦੇ ਲਈ ਕੇਂਦਰ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।

 

Tags: Dr. Virendra Kumar , Dr Virendra Kumar , Dr. Virendra Kumar Khatik , BJP , Bharatiya Janata Party , Composite Regional Centre , CRC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD