Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਨਾਨਕ ਸਿੰਘ ਨੇ ਝੰਡੀ ਦਿਖਾ ਕੇ ਵਾਕਾਥੋਨ ਦੀ ਕੀਤੀ ਆਰੰਭਤਾ

ਇਕ ਹਜਾਰ ਵਿਦਿਆਰਥੀਆਂ ਨੇ ਲਿਆ ਵਾਕਾਥੋਨ ਵਿੱਚ ਭਾਗ

Dr. Nanak Singh, SSP Patiala, Patiala, Anti Drug Mission

Web Admin

Web Admin

5 Dariya News

ਪਟਿਆਲਾ , 16 Jan 2025

Last updated on: Jan 16, 2025, 00:00 IST

ਪੁਲਿਸ ਲਾਈਨ ਪਟਿਆਲਾ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਐਸ.ਐਸ.ਪੀ. ਪਟਿਆਲਾ ਡਾ: ਨਾਨਕ ਸਿੰਘ ਨੇ ਝੰਡੀ ਦਿਖਾ ਕੇ ਵਾਕਾਥੋਨ ਦੀ ਆਰੰਭਤਾ ਕੀਤੀ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਸਕੂਲਾਂ ਤੋਂ ਇੱਕ ਹਜਾਰ ਵਿਦਿਆਰਥੀਆਂ ਨੇ ਇਸ ਨਸ਼ਿਆਂ ਵਿਰੁੱਧ ਕਰਵਾਈ ਵਾਕਾਥੋਨ ਵਿੱਚ ਭਾਗ ਲਿਆ। ਡਾ: ਨਾਨਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਾ ਜਾਵੇ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾਵੇ। 

ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ ਨਸ਼ਾ ਤਸਕਰਾਂ ਦੀ ਤਕਰੀਬਨ 10 ਕਰੋੜ ਤੋਂ ਉੱਪਰ ਦੀ ਜਾਇਦਾਦ ਸੀਲ ਕੀਤੀ ਜਾ ਚੁੱਕੀ ਹੈ। ਐਸ.ਐਸ.ਪੀ. ਨੇ ਕਿਹਾ ਕਿ ਡੀ.ਜੀ.ਪੀ. ਗੌਰਵ ਯਾਦਵ ਅਤੇ ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਕਾਥੋਨ ਦਾ ਆਯੋਜਨ ਕੀਤਾ ਜਾ ਰਿਹਾ ਹੈ। 

ਉਹਨਾਂ ਇਹ ਵੀ ਕਿਹਾ ਕਿ ਨਸ਼ਿਆਂ ਵਿਰੁੱਧ ਛੇੜੀ ਜਾਗਰੂਕਤਾ ਮੁਹਿੰਮ ਵਿੱਚ ਨੌਜਵਾਨਾਂ ਨੂੰ ਵੱਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਉਹਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਲਈ ਅੱਗੇ ਆਉਣ ਤਾਂ ਜੋ ਨਸ਼ਿਆਂ ਨੂੰ ਜੜੋਂ ਖਤਮ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਸਕੀਏ।

ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਸਟੇਟ ਅਵਾਰਡੀ ਪਰਮਿੰਦਰ ਭਲਵਾਨ, ਪ੍ਰੋਜੈਕਟ ਡਾਇਰੈਕਟਰ ਪੰਜਾਬ ਰੈਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਸਾਕੇਤ ਹਸਪਤਾਲ ਪਰਮਿੰਦਰ ਕੌਰ ਮਨਚੰਦਾ, ਗਵਰਨਰ ਸਟੇਟ ਅਵਾਰਡੀ ਜਤਵਿੰਦਰ ਗਰੇਵਾਲ , ਐਸ.ਐਚ.ਓ ਥਾਣਾ ਤ੍ਰਿਪੜੀ ਇੰਸਪੈਕਟਰ ਪ੍ਰਦੀਪ ਬਾਜਵਾ, ਐਸ.ਐਚ.ਓ ਥਾਣਾ ਸਦਰ ਇੰਸਪੈਕਟਰ ਗੁਰਮੀਤ ਸਿੰਘ ਭਿੰਡਰ,  ਐਸ.ਆਈ.ਜਸਪਾਲ ਸਿੰਘ, ਇੰਸਪੈਕਟਰ ਸਰਪ੍ਰੀਤ ਕੌਰ , ਐਸ .ਆਈ. ਪ੍ਰਦੀਪ ਕੁਮਾਰ, ਇੰਚਾਰਜ ਸਾਂਝ ਕੇਂਦਰ ਭੁਪਿੰਦਰ ਸਿੰਘ , ਇੰਸਪੈਕਟਰ ਆਲਮਜੀਤ ਸਿੰਘ , ਜ਼ਿਲ੍ਹਾ ਇੰਚਾਰਜ ਟਰੈਫਿਕ ਇੰਸਪੈਕਟਰ ਕਰਮਜੀਤ ਸਿੰਘ, ਇੰਚਾਰਜ ਸਿਟੀ ਟਰੈਫਿਕ ਐਸ.ਆਈ. ਭਗਵਾਨ ਸਿੰਘ, ਸਟੇਟ ਅਵਾਰਡੀ ਰੁਪਿੰਦਰ ਕੌਰ ਤੋਂ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀਆਂ ਸਮੇਤ ਵੱਖ-ਵੱਖ ਸਕੂਲਾਂ ਦੇ ਬੱਚੇ ਅਤੇ ਅਧਿਆਪਕ ਸ਼ਾਮਲ ਸਨ।

 

Tags: Dr. Nanak Singh , SSP Patiala , Patiala , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD