Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡੀਸੀ ਲੁਧਿਆਣਾ ਜਤਿੰਦਰ ਜੋਰਵਾਲ ਨੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਦੌਰਾ ਕੀਤਾ

ਮੌਕੇ 'ਤੇ ਸਾਰੇ ਵਿਭਾਗਾਂ ਨਾਲ ਕੀਤੀ ਮੀਟਿੰਗ

Jitendra Jorwal, DC Ludhiana, Ludhiana, Deputy Commissioner Ludhiana, Halwara International Airport

Web Admin

Web Admin

5 Dariya News

ਲੁਧਿਆਣਾ , 16 Jan 2025

Last updated on: Jan 16, 2025, 00:00 IST

ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਗਾਮੀ ਹਲਵਾਰਾ ਹਵਾਈ ਅੱਡੇ ਦੀ ਟਰਮੀਨਲ ਸਾਈਟ 'ਤੇ ਸਿਵਲ ਕਾਰਜ਼ 100 ਫੀਸਦ ਮੁਕੰਮਲ ਹੋ ਚੁੱਕੇ ਹਨ। ਲੋਕ ਨਿਰਮਾਣ ਵਿਭਾਗ, ਪਲਲਿਕ ਹੈਲਥ, ਪੀ.ਐਸ.ਪੀ.ਸੀ.ਐਲ., ਏ.ਏ.ਆਈ., ਐਨ.ਐਚ.ਏ.ਆਈ., ਡਰੇਨੇਜ ਅਤੇ ਸਾਈਟ 'ਤੇ ਠੇਕੇਦਾਰ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜੋਰਵਾਲ ਨੇ ਕਿਹਾ ਕਿ ਆਈ.ਏ.ਐਫ. ਕੈਂਪਸ 'ਤੇ ਕੁਝ ਆਖਰੀ ਮੀਲ ਸੰਪਰਕ ਦੇ ਕੰਮਾਂ ਦੀ ਗਤੀ ਵੀ ਤੇਜ਼ ਕਰ ਦਿੱਤੀ ਗਈ ਹੈ। 

ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਇਨ੍ਹਾਂ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਆਈ.ਏ.ਐਫ. ਨਾਲ ਲਗਾਤਾਰ ਸੰਪਰਕ ਵਿੱਚ ਹੈ। ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਅੰਦਰੂਨੀ ਸੜਕਾਂ, ਜਨਤਕ ਸਿਹਤ ਸੇਵਾਵਾਂ, ਕੈਂਪਸ ਲਾਈਟਿੰਗ, ਟਰਮੀਨਲ ਬਿਲਡਿੰਗ, ਪਾਵਰ ਸਬ-ਸਟੇਸ਼ਨ, ਟਾਇਲਟ ਬਲਾਕ ਅਤੇ ਪਾਰਕਿੰਗ ਦਾ ਨਿਰਮਾਣ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਉਡਾਣ ਸੰਚਾਲਨ ਬਾਰੇ ਵੀ ਗੱਲਬਾਤ ਕੀਤੀ ਗਈ ਅਤੇ ਕਿਹਾ ਕਿ ਏਅਰ ਇੰਡੀਆ ਪਹਿਲਾਂ ਹੀ ਹਲਵਾਰਾ ਹਵਾਈ ਅੱਡੇ ਦੇ ਅਧਿਕਾਰਤ ਤੌਰ 'ਤੇ ਚਾਲੂ ਹੋਣ ਅਤੇ ਸਾਰੀਆਂ ਲੋੜੀਂਦੀਆਂ ਰੈਗੂਲੇਟਰੀ ਪ੍ਰਵਾਨਗੀਆਂ ਪ੍ਰਾਪਤ ਕਰਨ ਤੋਂ ਬਾਅਦ ਉਡਾਣਾਂ ਸ਼ੁਰੂ ਕਰਨ ਲਈ ਸਹਿਮਤ ਹੋ ਗਈ ਹੈ। 

ਉਨ੍ਹਾਂ ਆਸ ਪ੍ਰਗਟਾਈ ਕਿ ਇਹ ਹਵਾਈ ਅੱਡਾ ਇੱਕ ਆਰਥਿਕ ਉਤਪ੍ਰੇਰਕ ਹੋਵੇਗਾ ਜੋ ਉਦਯੋਗਿਕ ਵਿਕਾਸ, ਨਿਰਯਾਤ, ਰੋਜ਼ਗਾਰ, ਰੀਅਲ ਅਸਟੇਟ ਅਤੇ ਹੋਰਾਂ ਨੂੰ ਹੁਲਾਰਾ ਦੇਵੇਗਾ।

 

Tags: Jitendra Jorwal , DC Ludhiana , Ludhiana , Deputy Commissioner Ludhiana , Halwara International Airport

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD