Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਤਹਿਸੀਲਦਾਰ ਦੇ ਨਾਮ ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਗੂਗਲ ਪੇਅ ਰਾਹੀਂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 15,000 ਰੁਪਏ

Vigilance Bureau, Crime News Punjab, Punjab Police, Police, Crime News, Faridkot Police, Faridkot

Web Admin

Web Admin

5 Dariya News

ਫ਼ਰੀਦਕੋਟ , 16 Jan 2025

Last updated on: Jan 16, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ 'ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਰਮਜੀਤ ਸਿੰਘ ਵਾਸੀ ਪਿੰਡ ਟਹਿਣਾ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਨੇ ਆਪਣੀ ਮਾਂ ਦੇ ਨਾਮ 'ਤੇ ਪਿੰਡ ਟਹਿਣਾ ਵਿਖੇ ਜ਼ਮੀਨ ਖ਼ਰੀਦੀ ਹੈ ਅਤੇ ਇਸ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਲਿਖਵਾਉਣ ਲਈ ਉਹ ਉਕਤ ਜਾਣਕਾਰ ਵਸੀਕਾ ਨਵੀਸ ਨੂੰ ਮਿਲਿਆ, ਜਿਸਨੇ ਇਹ ਰਜਿਸਟਰੀ ਕਰਵਾਉਣ ਲਈ ਤਹਿਸੀਲ ਦੇ ਅਧਿਕਾਰੀ/ਕਰਮਚਾਰੀਆਂ ਨੂੰ ਪੈਸੇ ਦੇਣ ਦੀ ਗੱਲ ਆਖ ਕੇ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। 

ਤਹਿਸੀਲਦਾਰ ਫ਼ਰੀਦਕੋਟ ਦੇ ਦਫ਼ਤਰ ਵਿੱਚ ਦਸਤਾਵੇਜ਼ ਜਮ੍ਹਾਂ ਕਰਵਾਉਣ ਉਪਰੰਤ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਗੂਗਲ ਪੇਅ ਰਾਹੀਂ ਰਿਸ਼ਵਤ ਦੀ ਰਕਮ ਦੇਣ ਲਈ ਕਿਹਾ ਅਤੇ ਸ਼ਿਕਾਇਤਕਰਤਾ ਨੇ 15000 ਰੁਪਏ ਪਾ ਦਿੱਤੇ। ਹੁਣ ਮੁਲਜ਼ਮ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੀ ਰਕਮ 5000 ਰੁਪਏ ਦੀ ਮੰਗ ਕਰ ਰਿਹਾ ਸੀ, ਜਿਸ ਲਈ ਉਕਤ ਵਸੀਕਾ ਨਵੀਸ ਨਾਲ ਰਿਸ਼ਵਤ ਦੇਣ ਸਬੰਧੀ ਗੱਲਬਾਤ ਆਪਣੇ ਫੋਨ 'ਤੇ ਰਿਕਾਰਡ ਕਰ ਲਈ ਅਤੇ ਇਹ ਸਬੂਤ ਵਜੋਂ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਡਿਪਟੀ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 5000 ਰੁਪਏ ਦੀ ਦੂਜੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Faridkot Police , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD