Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ 'ਤੇ ਚਲਾਈ ਤਲਾਸ਼ੀ ਮੁਹਿੰਮ

173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

Arpit Shukla, Special Director General of Police, Special DGP Law and Order, Police, Punjab Police

Web Admin

Web Admin

5 Dariya News

ਚੰਡੀਗੜ੍ਹ , 16 Jan 2025

Last updated on: Jan 16, 2025, 00:00 IST

ਗਣਤੰਤਰ ਦਿਵਸ-2025 ਤੋਂ ਪਹਿਲਾਂ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਇਸਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫਰ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ 'ਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਤਲਾਸ਼ੀ ਕੀਤੀ।

ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਆਪ੍ਰੇਸ਼ਨ ਤਹਿਤ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਲਈ ਹਰੇਕ ਰੇਲਵੇ ਸਟੇਸ਼ਨ 'ਤੇ ਘੱਟੋ-ਘੱਟ ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਹਰੇਕ ਵਿਅਕਤੀ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਵੀ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲਗਭਗ 250 ਪੁਲਿਸ ਪਾਰਟੀਆਂ, ਜਿਨ੍ਹਾਂ ਵਿੱਚ 2300 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਸਨ, ਨੂੰ ਸੂਬੇ ਦੇ ਵੱਖੋ-ਵੱਖ ਰੇਲਵੇ ਸਟੇਸ਼ਨਾਂ 'ਤੇ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਤਾਇਨਾਤ ਕੀਤਾ ਗਿਆ ਸੀ, ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ 169 ਰੇਲਵੇ ਸਟੇਸ਼ਨਾਂ 'ਤੇ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ 3299 ਵਿਅਕਤੀਆਂ ਦੀ ਤਲਾਸ਼ੀ ਲਈ ਗਈ, ਜਦੋਂ ਕਿ 173 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਤੋਂ ਇਲਾਵਾ ਪੁਲਿਸ ਟੀਮਾਂ ਨੂੰ ਵਾਹਨ ਐਪ ਦੀ ਵਰਤੋਂ ਕਰਕੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ। ਉਹਨਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ 'ਚ ਖੜ੍ਹੇ 2593 ਵਾਹਨਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ 246 ਵਾਹਨਾਂ ਦੇ ਟ੍ਰੈਫਿਕ ਚਲਾਨ ਜਾਰੀ ਕੀਤੇ ਗਏ ਅਤੇ 18 ਵਾਹਨਾਂ ਨੂੰ ਜ਼ਬਤ ਕੀਤਾ ਗਿਆ।

 

Tags: Arpit Shukla , Special Director General of Police , Special DGP Law and Order , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD