Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਜੇਸ਼ ਤ੍ਰਿਪਾਠੀ ਨੇ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 16 Jan 2025

Last updated on: Jan 16, 2025, 00:00 IST

ਗਣਤੰਤਰਤਾ ਦਿਵਸ ਮਨਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ- ਵੱਖ ਵਿਭਾਗਾਂ ਦੇ ਜਿ਼ਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਣਤੰਤਰਤਾ ਦਿਵਸ ਸਮਾਗਮ 26 ਜਨਵਰੀ 2025  ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਵੇਗਾ।

ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਰਾਸ਼ਟਰੀ ਪ੍ਰੋਗਰਾਮ ਨੂੰ ਸਫਲਤਾਂ ਪੂਰਵਕ ਨੇਪਰੇ ਚੜਾਉਣ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੋ ਉਹਨਾਂ ਨੂੰ ਡਿਊਟੀ ਦਿੱਤੀ ਗਈ ਹੈ, ਉਸਨੂੰ ਬਾਖੂਬੀ ਨਿਭਾਈ ਜਾਵੇ। ਉਹਨਾਂ ਕਾਰਜ ਸਾਧਕ ਅਫਸਰ ਨੂੰ ਕਿਹਾ ਕਿ ਖੇਡ ਸਟੇਡੀਅਮ ਤੋਂ ਇਲਾਵਾ ਸ਼ਹਿਰ ਦੀ ਸਾਫ ਸਫਾਈ ਵੱਲ ਉਚੇਚਾ ਧਿਆਨ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹਨਾਂ ਵਿਭਾਗਾਂ ਦੀ ਸਮਾਗਮ ਵਾਲੇ ਦਿਨ ਝਾਕੀਆਂ ਦੀ ਪੇਸ਼ਕਾਰੀ ਕੀਤੀ ਜਾਣੀ ਹੈ, ਉਹਨਾਂ ਝਾਕੀਆਂ ਦੀ ਸਹੀ ਢੰਗ ਨਾਲ ਤਿਆਰੀ ਕਰਵਾਈ ਜਾਵੇ। 

ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ(ਜਨਰਲ), ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD