Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਕੂਲ ਦੀ ਬਿਲਡਿੰਗ ਦੀ ਉਸਾਰੀ ਵਿੱਚ ਘੋਰ ਲਾਪਰਵਾਹੀ : ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ

ਡਿਪਟੀ ਮੇਅਰ ਨੇ ਇਲਾਕਾ ਕੌਂਸਲਰ ਸਮੇਤ ਕੀਤੀ ਸਕੂਲ ਅਧਿਕਾਰੀਆਂ ਅਤੇ ਠੇਕੇਦਾਰ ਖਿਲਾਫ ਤੁਰੰਤ ਕਾਰਵਾਈ ਦੀ ਮੰਗ

Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 17 Jan 2025

Last updated on: Jan 17, 2025, 00:00 IST

ਮੋਹਾਲੀ ਦੇ ਫੇਜ਼ 5 ਦੇ ਸਰਕਾਰੀ ਸਕੂਲ ਵਿੱਚ ਬਿਲਡਿੰਗ ਦੀ ਉਸਾਰੀ ਵਿੱਚ ਘੋਰ ਲਾਪਰਵਾਹੀ ਅਤੇ ਊਣਤਾਈਆਂ ਦੇ ਨਾਲ ਨਾਲ ਅਸੁਰੱਖਿਅਤ ਢਾਂਚੇ ਨੇ ਬੱਚਿਆਂ ਦੀ ਜ਼ਿੰਦਗੀ ਨੂੰ ਖਤਰੇ ਵਿੱਚ ਪਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਸਥਾਨਕ ਕੌਂਸਲਰ ਬਲਜੀਤ ਕੌਰ ਨੇ ਸਥਿਤੀ ਦਾ ਜਾਇਜ਼ਾ ਲਿਆ।

ਇਸ ਨੂੰ ਬਹੁਤ ਗੰਭੀਰ ਮਾਮਲਾ ਕਰਾਰ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ, ਸੰਬੰਧਿਤ ਕਰਮਚਾਰੀਆਂ ਅਤੇ ਠੇਕੇਦਾਰ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਨਾਲ ਨਾਲ ਪੁਲਿਸ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਮੋਹਾਲੀ ਦੇ ਐਸਡੀਐਮ ਅਤੇ ਡੀਈਓ ਦੀ ਹਾਜ਼ਰੀ ਵਿੱਚ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਕੂਲ ਦੀ ਬਿਲਡਿੰਗ ਵਿੱਚ ਕਈ ਤਰ੍ਹਾਂ ਦੀਆਂ ਊਣਤਾਈਆਂ ਹਨ ਜਿਨ੍ਹਾਂ ਵਿੱਚ ਪੁਰਾਣੀ ਪੌੜੀ ਪੁਰਾਣੀ ਅਤੇ ਘੱਟ ਚੌੜਾਈ ਦੀ ਹੈ, ਜੋ ਕਦੇ ਵੀ ਹਾਦਸੇ ਅਤੇ ਬੱਚਿਆਂ ਲਈ ਜ਼ਖਮੀ ਹੋਣ ਦਾ ਕਾਰਨ ਬਣ ਸਕਦੀ ਹੈ। 

ਨਵੀਂ ਪੌੜੀ ਅਤੇ ਰੈਂਪ ਦੀ ਉਪਲਬਧਤਾ ਨਹੀਂ ਹੈ, ਜਿਸ ਨਾਲ ਹੈਂਡੀਕੈਪ ਬੱਚਿਆਂ ਲਈ ਸਖਤ ਸਮੱਸਿਆ ਹੈ ਅਤੇ ਬਿਲਡਿੰਗ ਦੀ ਕੰਸਟਰਕਸ਼ਨ ਦੌਰਾਨ ਨਕਸ਼ੇ ਅਤੇ ਸੁਰੱਖਿਆ ਦੇ ਮਾਪਦੰਡਾਂ ਦੀ ਉਲੰਘਣਾ ਕੀਤੀ ਗਈ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਸਥਾਨਕ ਕੌਂਸਲਰ ਬਲਜੀਤ ਕੌਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਿਲਡਿੰਗ ਦੀ ਤੁਰੰਤ ਮੁਰੰਮਤ ਕੀਤੀ ਜਾਵੇ ਅਤੇ ਸਿਰਫ ਇਸੇ ਸਕੂਲ ਦੀ ਨਹੀਂ ਸਗੋਂ ਮੋਹਾਲੀ ਦੇ ਸਾਰੇ ਸਕੂਲਾਂ ਦੀ ਬਿਲਡਿੰਗ ਦੀ ਪੂਰੀ ਜਾਂਚ ਕਰਵਾਈ ਜਾਵੇ। 

ਉਹਨਾਂ ਕਿਹਾ ਕਿ ਸਕੂਲਾਂ ਦੀਆਂ ਬਿਲਡਿੰਗਾਂ ਦੇ ਗਮਾਡਾ ਤੋਂ ਪਾਸ ਕੀਤੇ ਗਏ ਬਿਲਡਿੰਗ ਪਲੈਨ ਅਨੁਸਾਰ ਹੀ  ਬਿਲਡਿੰਗ ਬਣਾਈ ਜਾਵੇ ਅਤੇ ਦੋਸ਼ੀ ਠੇਕੇਦਾਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ ਮਾਮਲਾ ਬੱਚਿਆਂ ਦੀ ਸੁਰੱਖਿਆ ਅਤੇ ਭਵਿੱਖ ਨਾਲ ਸਬੰਧਤ ਹੈ। ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਲਾਪਰਵਾਹੀਆਂ ਦੁਬਾਰਾ ਨਾ ਹੋਣ। 

ਅੱਜ ਇਸ ਸਕੂਲ ਦਾ ਦੌਰਾ ਕਰਨ ਲਈ ਸਥਾਨਕ ਪ੍ਰਸ਼ਾਸਨ ਦੇ ਐਸਡੀਐਮ, ਡੀਈਓ ਅਤੇ ਇੰਜੀਨੀਅਰਿੰਗ ਵਿੰਗ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ। ਪ੍ਰਸ਼ਾਸਨ ਨੇ ਸਖਤ ਹਦਾਇਤਾਂ ਜਾਰੀ ਕੀਤੀਆਂ ਅਤੇ ਦੋਸ਼ੀ ਠੇਕੇਦਾਰ ਅਤੇ ਜਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿਵਾਇਆ ਅਤੇ ਡਿਪਟੀ ਮੇਅਰ ਦੀ ਮੰਗ ਉੱਤੇ ਕੰਮ ਬੰਦ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਕੌਂਸਲਰ ਬਲਜੀਤ ਕੌਰ ਨੇ ਖਾਸ ਤੌਰ ਤੇ ਮੋਹਾਲੀ ਦੇ ਐਸਡੀਐਮ ਦਮਨਦੀਪ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਗਿੰਨੀ ਦੁੱਗਲ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਖੁਦ ਮੌਕੇ ਦਾ ਦੌਰਾ ਵੀ ਕੀਤਾ ਹੈ ਅਤੇ ਸਖਤ ਹਦਾਇਤਾਂ ਵੀ ਜਾਰੀ ਕੀਤੀਆਂ ਹਨ।

 

Tags: Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD