Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚਾਈਨਾ ਡੋਰ ਦੀ ਵਰਤੋਂ ਨੂੰ ਸਖਤੀ ਨਾਲ ਰੋਕਿਆ ਜਾਵੇਗਾ - ਅਮਰਪ੍ਰੀਤ ਕੌਰ ਸੰਧੂ

ਅਧਿਕਾਰੀਆਂ ਨੂੰ ਦਿੱਤੇ ਅਚਨਚੇਤ ਚੈਕਿੰਗ ਕਰਨ ਦੇ ਨਿਰਦੇਸ਼

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 17 Jan 2025

Last updated on: Jan 17, 2025, 00:00 IST

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈ ਏਐਸ ਨੇ ਅੱਜ ਇੱਥੇ ਸਿੰਥੈਟਿਕ ਚਾਈਨਾ ਡੋਰ ਦੀ ਖਰੀਦ ਵੇਚ ਅਤੇ ਵਰਤੋਂ ਨੂੰ ਰੋਕਣ ਸਬੰਧੀ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਇਸ ਖਤਰਨਾਕ ਡੋਰ ਦੀ ਖਰੀਦ ਵੇਚ ਅਤੇ ਵਰਤੋਂ ਨੂੰ ਰੋਕਣ ਲਈ ਅਚਨਚੇਤ ਚੈਕਿੰਗ ਕੀਤੀ ਜਾਵੇ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। 

ਉਹਨਾਂ ਨੇ ਦੱਸਿਆ ਕਿ ਬੀਐਨਐਸਐਸ ਦੀ ਧਾਰਾ 163 ਅਧੀਨ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਤੇ ਪੂਰੀ ਤਰਾਂ ਪਾਬੰਦੀ ਲਗਾਈ ਹੋਈ ਹੈ। ਉਲੰਘਣਾ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਿਨਾਂ ਪੰਜਾਬ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਵਿੱਚ ਨਾਇਲੋਨ/ ਪਲਾਸਟਿਕ ਜਾਂ ਚਾਈਨਾ ਡੋਰ/ ਮਾਝਾ ਸਹਿਤ ਕਿਸੇ ਵੀ ਪ੍ਰਕਾਰ ਦੀ ਸਿੰਥੈਟਿਕ ਸਮਗਰੀ ਤੋਂ ਬਣੀ ਪਤੰਗ ਉਡਾਉਣ ਵਾਲੀ ਡੋਰ ਜਾਂ ਕੋਈ ਸਿੰਥੈਟਿਕ ਡੋਰ ਜਿਸ ਵਿੱਚ ਕਿਸੇ ਗੈਰ ਪਦਾਰਥ ਦੀ ਪਰਤ ਹੋਵੇ ਜਾਂ ਪਤੰਗ ਉਡਾਉਣ ਵਾਲੀ ਡੋਰ ਵਿੱਚ ਕੋਈ ਕੰਚ ਜਾਂ ਤਿੱਖੀ ਸਮੱਗਰੀ ਵਾਲੇ ਪਦਾਰਥ ਤੋਂ ਬਣੀ ਚੀਜ਼ ਲਗਾਈ ਗਈ ਹੋਵੇ ਤਾਂ ਅਜਿਹੀ ਚਾਈਨਾ ਡੋਰ ਦੇ ਨਿਰਮਾਣ, ਵਿਕਰੀ, ਭੰਡਾਰਨ, ਖਰੀਦ ਅਤੇ ਵਰਤੋਂ ਤੇ ਰੋਕ ਲਗਾਈ ਗਈ ਹੈ। 

ਇਸ ਦੀ ਉਲੰਘਣਾ ਕਰਨ ਵਾਲੇ ਨੂੰ 10 ਹਜਾਰ ਰੁਪਏ ਤੋਂ 15 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸ ਸਬੰਧੀ ਜੇਕਰ ਕੋਈ ਗੁਪਤ ਸੂਚਨਾ ਦਿੰਦਾ ਹੈ ਤਾਂ ਉਸਨੂੰ 25 ਹਜਾਰ ਰੁਪਏ ਤੱਕ ਦਾ (ਨਿਯਮ ਅਤੇ ਸ਼ਰਤਾਂ ਲਾਗੂ) ਇਨਾਮ ਵੀ ਮਿਲਣ ਯੋਗ ਹੈ। ਇਸ ਸਬੰਧੀ ਫੋਨ ਨੰਬਰ 1800-180-2810 ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

 ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਚਾਈਨਾ ਡੋਰ/ ਸਿੰਥੈਟਿਕ ਡੋਰ ਦੀ ਵਰਤੋਂ ਜਾਂ ਖਰੀਦ ਵੇਚ ਨਾ ਕਰਨ ਕਿਉਂਕਿ ਇਸ ਨਾਲ ਬਹੁਤ ਸਾਰੇ ਹਾਦਸੇ ਹੋ ਜਾਂਦੇ ਹਨ ਅਤੇ ਕਈ ਵਾਰ ਮਨੁੱਖੀ ਜਾਨਾਂ ਵੀ ਗਈਆਂ ਹਨ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਉਲੰਘਣ ਕਰੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

 ਇਸ ਬੈਠਕ ਵਿੱਚ ਐਸਡੀਐਮ ਅਬੋਹਰ ਸ ਕ੍ਰਿਸ਼ਨਾ ਪਾਲ ਰਾਜਪੂਤ, ਐਸਡੀਐਮ ਕੰਵਰਜੀਤ ਸਿੰਘ ਮਾਨ, ਐਸਪੀ ਰਵੀ ਖੇੜਾ, ਵਾਤਾਵਰਨ ਇੰਜੀਨੀਅਰ ਜਸਪਾਲ ਸਿੰਘ, ਤਹਿਸੀਲਦਾਰ ਨਵਜੀਵਨ ਛਵੜਾ ਅਤੇ ਅਵਤਾਰ ਸਿੰਘ, ਸਹਾਇਕ ਵਾਤਾਵਰਨ ਇੰਜੀਨੀਅਰ ਅਨੀਸ਼ ਸ਼ਰਮਾ, ਸੁਪਰਡੈਂਟ ਪ੍ਰਦੀਪ ਗੱਖੜ ਵੀ ਹਾਜ਼ਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD