Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਵਜੰਮੇ ਬੱਚਿਆਂ ਚ ਜਮਾਂਦਰੂ ਨੁਕਸ ਦੀ ਪਛਾਣ ਸਬੰਧੀ ਇਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ

Health, Civil Surgeon Barnala,Barnala

Web Admin

Web Admin

5 Dariya News

ਬਰਨਾਲਾ , 17 Jan 2025

Last updated on: Jan 17, 2025, 00:00 IST

ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਦੇ ਸਮੂਹ ਜਣੇਪਾ ਸੰਸਥਾਵਾਂ, ਆਂਗਣਵਾੜੀ ਸੈਂਟਰਾਂ ਅਤੇ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਜਮਾਂਦਰੂ ਨੁਕਸ ਸਬੰਧੀ ਜਾਂਚ ਲਈ ਇਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ। ਨਵਜੰਮੇ ਬੱਚਿਆਂ ਵਿੱਚ ਪਾਏ ਜਾਂਦੇ ਨੌ ਤਰ੍ਹਾਂ ਦੇ ਜਮਾਂਦਰੂ ਨੁਕਸ ਜਿਵੇਂ ਕਿ ਨਿਊਰਲ ਟਿਊਬ ਨੁਕਸ, ਡਾਊਨ ਸਿਨਡਰੋਮ, ਖੰਡੁ ਸਮੇਤ ਤਾਲੂ/ ਇਕੱਲਾ ਖੰਡੁ, ਟੇਡੇ ਮੇਢੇ ਪੈਰ, ਕਮਰ ਦੇ ਵਿਕਾਸ ਸਬੰਧੀ ਤਕਲੀਫ, ਜਮਾਂਦਰੂ ਬੋਲਾਪਣ, ਜਮਾਂਦਰੂ ਦਿਲ ਦੀਆਂ ਬਿਮਾਰੀਆਂ, ਅੱਖਾਂ ਦੇ ਨੁਕਸ ਲਈ ਰੋਜ਼ਾਨਾ ਬੱਚਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਇੱਕ ਰੋਜ਼ਾ ਟ੍ਰੇਨਿੰਗ ਦੌਰਾਨ ਡਾ. ਰਵਿੰਦਰ ਮਹਿਤਾ ਬੱਚਿਆਂ ਦੇ ਰੋਗਾਂ ਦੇ ਮਾਹਿਰ ਵੱਲੋਂ ਮੈਡੀਕਲ ਅਫਸਰ ਅਤੇ ਸਟਾਫ਼ ਨਰਸਾਂ ਸਟਾਫ ਨੂੰ ਸਿਖਲਾਈ ਦਿੱਤੀ ਗਈ। ਸਿਖਲਾਈ ਦੌਰਾਨ ਉਨ੍ਹਾਂ ਦੱਸਿਆ ਕਿ ਬੱਚਿਆਂ ਵਿੱਚ ਜਨਮ ਸਮੇਂ ਪਾਏ ਜਾਂਦੇ ਨੁਕਸ ਦੀ ਜਾਂਚ ਅਤੇ ਪਹਿਚਾਣ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਲਈ ਰੈਫਰ ਕੀਤਾ ਜਾਵੇ ਤਾਂ ਜੋ ਬੱਚੇ ਨੂੰ ਭਵਿੱਖ ਵਿੱਚ ਬਿਮਾਰੀਆਂ ਤੋਂ ਬਚਾਇਆ ਜਾਵੇ। ਮਾਵਾਂ ਨੂੰ ਛੇ ਮਹੀਨਿਆਂ ਤੱਕ ਬੱਚੇ ਨੂੰ ਸਿਰਫ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ, ਬੱਚੇ ਦਾ ਸਮੇਂ ਸਿਰ ਟੀਕਾਕਰਨ ਕਰਵਾਇਆ ਜਾਵੇ ਅਤੇ ਸਰਕਾਰੀ ਸਿਹਤ ਸੰਸਥਾਵਾਂ ਤੇ ਲੱਗਣ ਵਾਲੇ ਜਾਗਰੂਕਤਾ ਕੈਂਪਾਂ ਵਿੱਚ ਹਿੱਸਾ ਲੈਣ ਜਿਸ ਨਾਲ ਸਿਹਤ ਸੰਭਾਲ ਲਈ ਮਿਲਦੀਆਂ ਸੇਵਾਵਾਂ ਦਾ ਲਾਭ ਲਿਆ ਜਾ ਸਕੇ।

ਇਸ ਸਿਖਲਾਈ ਦੌਰਾਨ ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਣ ਅਫ਼ਸਰ, ਸ੍ਰੀ ਕੁਲਵੰਤ ਸਿੰਘ ਡੀ.ਪੀ. ਐਮ , ਸ੍ਰੀ ਕੁਲਦੀਪ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਸੁਖਪਾਲ ਕੌਰ  ਜਿਲਾ ਆਰ.ਬੀ.ਐਸ.ਕੇ. ਕੋਆਰਡੀਨੇਟਰ ਵੱਲੋਂ ਮਾਵਾਂ ਨੂੰ ਰਾਸ਼ਟਰੀਯ ਬਾਲ ਸਵਾਸਥਿਆ ਕ੍ਰਾਰਿਆਕ੍ਰਮ ਅਧੀਨ ਮਿਲਦੀਆਂ ਸਿਹਤ ਸਹੂਲਤਾਂ ਬਾਰੇ ਵੀ ਦੱਸਿਆਂ ਗਿਆ। ਇਸ ਮੌਕੇ ਸਿਵਲ ਹਸਪਤਾਲ ਬਰਨਾਲਾ ਦਾ ਸਮੂਹ ਸਟਾਫ ਹਾਜ਼ਰ ਸੀ।

 

Tags: Health , Civil Surgeon Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD