Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮਿਸ਼ਨ ਸੰਪਰਕ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ : ਡੀਆਈਜੀ ਹਰਚਰਨ ਸਿੰਘ ਭੁੱਲਰ

ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ : ਐੱਸਐੱਸਪੀ

Punjab Admin, Harcharan Singh Bhullar, DIG, SSP, Dr. Ravjot Grewal, Police, Punjab Police

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 17 Jan 2025

Last updated on: Jan 17, 2025, 00:00 IST

ਪੰਜਾਬ ਸਰਕਾਰ ਨੇ ਨਸ਼ਾ ਮੁਕਤ ਪੰਜਾਬ ਦੇ ਉਦੇਸ਼ ਨੂੰ ਪੂਰਾ ਕਰਨ ਲਈ ਐਂਟੀ ਡਰੱਗ ਹੈਲਪ ਲਾਇਨ 9779-100-200 ਅਤੇ ਵਟਸਐਪ ਚੈਟਬੋਟ ਸ਼ੁਰੂ ਕੀਤਾ ਹੈ। ਸਰਕਾਰ ਦੀ ਇਹ ਪਹਿਲ ਆਮ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਅਤੇ ਪੁਲਿਸ ਦੀ ਮਦਦ ਕਰਨ ਲਈ ਇੱਕ ਮਹੱਤਵਪੂਰਨ ਕਦਮ ਹੈ। 

ਇਸ ਹੈਲਪ ਲਾਇਨ ਤੇ ਚੈਟਬੋਟ ਰਾਹੀਂ ਲੋਕ ਨਸ਼ਿਆਂ ਨਾਲ ਸਬੰਧਤ ਮੁੱਦਿਆਂ ਬਾਰੇ ਪੁਲਿਸ ਨੂੰ ਰਿਪੋਰਟ ਕਰ ਸਕਦੇ ਹਨ। ਕਿਸੇ ਕਿਸਮ ਦੀ ਮਦਦ ਮੰਗ ਸਕਦੇ ਹਨ ਅਤੇ ਇਲਾਜ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਹ ਸੁਵਿਧਾ ਗੁਪਤੱਤਾ (ਪ੍ਰਾਈਵੇਸੀ) ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ ਤਾਂ ਜੋ ਲੋਕ ਬਿਨਾਂ ਕਿਸੇ ਡਰ ਤੋਂ ਆਪਣੀਆਂ ਸਮੱਸਿਆਵਾਂ ਪੁਲਿਸ ਨਾਲ ਸਾਂਝੀਆਂ ਕਰ ਸਕਣ।

ਇਹ ਜਾਣਕਾਰੀ ਡੀਆਈਜੀ ਰੂਪਨਗਰ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਵਿੱਚ ਆਮ ਲੋਕਾਂ ਦੇ ਸਹਿਯੋਗ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਮਿਸ਼ਨ ਸੰਪਰਕ ਤਹਿਤ ਸਰਹਿੰਦ ਵਿਖੇ ਕਰਵਾਈ ਪੁਲਿਸ ਪਬਲਿਕ ਮੀਟਿੰਗ ਦੌਰਾਨ ਪਿੰਡਾਂ ਦੇ ਪੰਚ, ਸਰਪੰਚ ਤੇ ਹੋਰ ਮੋਹਤਬਰ ਸਖਸ਼ੀਅਤਾਂ ਨੂੰ ਸੰਬੋਧਨ ਕਰਦਿਆਂ ਦਿੱਤੀ। 

ਉਨ੍ਹਾਂ ਕਿਹਾ ਕਿ ਇਸ ਹੈਲਪ ਲਾਇਨ ਤੇ ਚੈਟਬੋਟ ਦਾ ਮੁੱਖ ਮੰਤਵ ਨਸ਼ਿਆਂ ਦੀ ਲਾਹਣਤ ਖਿਲਾਫ ਜਾਗਰੂਕਤਾ ਫੈਲਾਉਣਾ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਪੀੜ੍ਹਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਹੈ। ਸ. ਭੁੱਲਰ ਨੇ ਕਿਹਾ ਕਿ ਪੁਲਿਸ ਜਿਥੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਕਰ ਰਹੀ ਹੈ ਉਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਮੁਫਤ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਮਾਜ ਅੰਦਰ ਇੱਕ ਚੰਗੇ ਸ਼ਹਿਰੀ ਵਜੋਂ ਜਿੰਦਗੀ ਜਿਉਣ ਦਾ ਮੌਕਾ ਵੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਹੋ ਸਕੇ। 

ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਮਿਸ਼ਨ ਸੰਪਰਕ ਅਧੀਨ ਨਸ਼ਿਆਂ ਦੇ ਸੌਦਾਗਰਾਂ ਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਵਿਅਕਤੀਆਂ ਬਾਰੇ ਬਿਨਾਂ ਕਿਸੇ ਡਰ ਤੋਂ ਪੁਲਿਸ ਨੂੰ ਸੂਚਨਾ ਦੇਣ ਅਤੇ ਪੁਲਿਸ ਵੱਲੋਂ ਉਨ੍ਹਾਂ ਦੀ ਜਾਣਕਾਰੀ ਨੂੰ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਸੰਪਰਕ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਤੇ ਹੁਣ ਤੱਕ ਪੁਲਿਸ ਨੇ ਨਸ਼ਿਆਂ ਦੇ ਵੱਡੇ ਸੌਦਾਗਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਜਬਤ ਕੀਤੀਆਂ ਹਨ।

ਸ. ਭੁੱਲਰ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਮਾਪਿਆਂ ਦਾ ਸਹਿਯੋਗ ਬਹੁਤ ਜਰੂਰੀ ਹੈ, ਕਿਉਂਕਿ ਅਕਸਰ ਮਾਪੇ ਆਪਣੇ ਬੱਚਿਆਂ ਦੀ ਮਾੜੀ ਆਦਤ ਬਾਰੇ ਲੋਕਾਂ ਨੂੰ ਖੁਲ੍ਹ ਕੇ ਨਹੀਂ ਦੱਸਦੇ। ਜਿਸ ਕਾਰਨ ਬੱਚੇ ਹੋਰ ਵਿਗੜਦੇ ਚਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਆਪਣੇ ਬੱਚਿਆਂ ਦੀਆਂ ਮਾੜੀਆਂ ਆਦਤਾਂ ਬਾਰੇ ਖੁਲ੍ਹ ਕੇ ਪੁਲਿਸ ਨਾਲ ਤਾਲਮੇਲ ਕੀਤਾ ਜਾਵੇ ਤਾਂ ਜੋ ਨਸ਼ਿਆਂ ਦਾ ਜੜ੍ਹੋਂ ਖਾਤਮਾ ਕੀਤਾ ਜਾ ਸਕੇ। 

ਉਨ੍ਹਾਂ ਇਸ ਮੌਕੇ ਸਮੂਹ ਨਾਗਰਿਕਾਂ ਨੂੰ ਇਹ ਵੀ ਕਿਹਾ ਕਿ ਆਪਣੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਆਗਿਆ ਨਾ ਦਿੱਤੀ ਜਾਵੇ। ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ ਮਿਸ਼ਨ ਸੰਪਰਕ ਆਮ ਲੋਕਾਂ ਤੇ ਪੁਲਿਸ ਦੇ ਸਬੰਧਾਂ ਵਿੱਚ ਹੋਰ ਮਜਬੂਤੀ ਲਿਆਉਣ ਲਈ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਆਮ ਨਾਗਰਿਕ ਬਿਨਾਂ ਕਿਸੇ ਡਰ ਤੋਂ ਪੁਲਿਸ ਨੂੰ ਨਸ਼ਿਆਂ ਦੇ ਸੌਦਾਗਰਾਂ ਬਾਰੇ ਸੂਚਨਾ ਦੇ ਸਕਣ। 

ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਐਕਟ ਅਧੀਨ ਨਸ਼ਿਆਂ ਦਾ ਸੇਵਨ ਕਰਨ ਵਾਲੇ ਵਿਅਕਤੀ ਜੋ ਕਿ ਨਸ਼ਿਆਂ ਦੀ ਘੱਟ ਮਿਕਦਾਰ ਸਮੇਤ ਪੁਲਿਸ ਨੇ ਕਾਬੂ ਕੀਤੇ ਹਨ, ਦਾ ਨਸ਼ਾ ਛੁਡਵਾਉਣ ਤੇ ਉਨ੍ਹਾਂ ਨੂੰ ਕਾਨੂੰਨੀ ਪ੍ਰਕ੍ਰਿਆ ਵਿੱਚੋਂ ਬਾਹਰ ਕੱਢਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸ ਐਕਟ ਦੀ ਧਾਰਾ 64-ਏ ਅਧੀਨ  ਜ਼ਿਲ੍ਹੇ ਦੇ 07 ਨੌਜਵਾਨਾਂ ਦੇ ਨਸ਼ੇ ਛੁਡਵਾਏ ਗਏ ਹਨ। 

ਉਨ੍ਹਾਂ ਦੱਸਿਆ ਕਿ ਇਸ ਐਕਟ ਤਹਿਤ ਨਸ਼ਿਆਂ ਦੀ ਘੱਟ ਮਿਕਦਾਰ ਨਾਲ ਫੜੇ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਇਹ ਭਰੋਸਾ ਦੇਣਾ ਪੈਂਦਾ ਹੈ ਕਿ ਉਹ ਨਸ਼ੇ ਛੱਡਣ ਲਈ ਤਿਆਰ ਹੈ। ਇਸ ਉਪਰੰਤ ਪੁਲਿਸ ਵੱਲੋਂ ਉਸ ਵਿਅਕਤੀ ਦਾ ਇਲਾਜ ਕਰਵਾ ਕੇ ਉਸ ਨੂੰ ਕਾਨੂੰਨੀ ਪ੍ਰਕ੍ਰਿਆ ਵਿੱਚੋਂ ਬਾਹਰ ਕੱਢ ਦਿੱਤਾ ਜਾਂਦਾ ਹੈ।

ਉਨ੍ਹਾਂ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਈਬਰ ਕਰਾਇਮ ਤੋਂ ਬਚਣ ਲਈ ਆਪਣਾ ਓ. ਟੀ. ਪੀ. ਕਿਸੇ ਨਾਲ ਸਾਂਝਾ ਨਾ ਕੀਤਾ ਜਾਵੇ ਅਤੇ ਸੜ੍ਹਕੀ ਹਾਦਸਿਆਂ ਤੋਂ ਬਚਾਅ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਨਸ਼ਿਆਂ ਦਾ ਖਾਤਮਾ ਕਰਨ ਲਈ ਲੋਕਾਂ ਦੇ ਸੁਝਾਅ ਸੁਣੇ ਗਏ।

ਇਸ ਪੁਲਿਸ ਪਬਲਿਕ ਮੀਟਿੰਗ ਵਿੱਚ ਐਸਪੀ(ਡੀ)  ਰਾਕੇਸ਼ ਯਾਦਵ, ਡੀਐਸਪੀ ਫਤਿਹਗੜ੍ਹ ਸਾਹਿਬ ਸੁਖਨਾਜ਼ ਸਿੰਘ, ਡੀਐਸਪੀ ਹਰਿਤੇਸ਼ ਕੌਸ਼ਿਕ, ਡੀਐਸਪੀ ਨਿਖਿਲ ਗਰਗ, ਥਾਣਾ ਸਰਹਿੰਦ ਦੇ ਐਸਐਚ ਓ ਸੰਦੀਪ ਸਿੰਘ, ਥਾਣਾ ਮੂਲੇਪੁਰ ਦੇ ਐਸਐਚ ਓ ਰਾਜਵੰਤ ਸਿੰਘ, ਥਾਣਾ ਫਤਿਹਗੜ੍ਹ ਸਾਹਿਬ ਦੇ ਐਸਐਚ ਓ ਮਲਕੀਤ ਸਿੰਘ ਅਤੇ ਪੁਲਿਸ ਚੌਂਕੀ ਸਰਹਿੰਦ ਮੰਡੀ ਦੇ ਇੰਚਾਰਜ ਸੰਜੀਵ ਕੁਮਾਰ ਸਮੇਤ ਪੁਲਿਸ ਮੁਲਾਜ਼ਮ ਤੇ ਵੱਡੀ ਗਿਣਤੀ ਵਿੱਚ ਪਿੰਡਾਂ ਤੇ ਸ਼ਹਿਰਾਂ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ।

 

Tags: Punjab Admin , Harcharan Singh Bhullar , DIG , SSP , Dr. Ravjot Grewal , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD