Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ 66 ਕੈਡਿਟ ਵੱਖ-ਵੱਖ ਰੱਖਿਆ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾ

Maharaja Ranjit Singh Armed Forces Preparatory Institute, MRSAFPI, National Defence Academy,NDA, S.A.S Nagar, Mohali

Web Admin

Web Admin

5 Dariya News

ਐਸ.ਏ.ਐਸ. ਨਗਰ , 17 Jan 2025

Last updated on: Jan 17, 2025, 00:00 IST

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 13 ਕੈਡਿਟਾਂ ਦੀ ਪਿਛਲੇ ਦੋ ਮਹੀਨਿਆਂ ਵਿੱਚ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਣ ਨਾਲ ਇੱਕ ਨਵਾਂ ਮੀਲ ਪੱਥਰ ਸਥਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਵਿੱਚ ਸੱਤਾ ਸੰਭਾਲਣ ਉਪਰੰਤ ਇਸ ਸੰਸਥਾ ਦੇ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੁਣੇ ਜਾਣ ਵਾਲੇ ਕੈਡਿਟਾਂ ਦੀ ਗਿਣਤੀ 66 ਤੱਕ ਪਹੁੰਚ ਗਈ ਹੈ। 

ਇਹ ਸਫਲਤਾ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਦੱਸਿਆ ਕਿ ਅੱਠ ਕੈਡਿਟ ਅਰਮਾਨਪ੍ਰੀਤ ਸਿੰਘ, ਕੇਸ਼ਵ ਸਿੰਗਲਾ, ਸੂਰਯਾਵਰਧਨ ਸਿੰਘ, ਫਤਹਿਵੀਰ ਸਿੰਘ, ਸੂਰਯਾਂਸ਼ ਠਾਕੁਰ, ਭਵਤੇਵੀਰ ਸਿੰਘ, ਰਾਘਵ ਸ਼ਰਮਾ ਅਤੇ ਸਾਹਿਲ ਸ਼ਰਮਾ ਐਨ.ਡੀ.ਏ.-153 ਕੋਰਸ ਲਈ ਐਨ.ਡੀ.ਏ., ਖੜਕਵਾਸਲਾ (ਪੁਣੇ) ਵਿੱਚ ਸ਼ਾਮਲ ਹੋਏ ਹਨ। 

ਇਸੇ ਤਰ੍ਹਾਂ ਅਨੀਕੇਤ ਸ਼ਰਮਾ ਮੱਧ ਪ੍ਰਦੇਸ਼ ਦੇ ਮਹੂ ਵਿਖੇ ਕੈਡਿਟਜ਼ ਟ੍ਰੇਨਿੰਗ ਵਿੰਗ (ਸੀ.ਟੀ.ਡਬਲਿਊ) ਵਿੱਚ ਸ਼ਾਮਲ ਹੋਇਆ, ਜਦਕਿ ਮਾਨਸ ਤਨੇਜਾ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-52 ਕੋਰਸ ਲਈ ਤੇਲੰਗਾਨਾ ਦੇ ਸਿਕੰਦਰਾਬਾਦ ਵਿੱਚ ਸੀ.ਟੀ.ਡਬਲਿਊ ਵਿੱਚ ਸ਼ਾਮਲ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਵਾਸੂ ਮਹਿਤਾ 217 ਏ.ਐਫ.ਏ. ਕੋਰਸ ਲਈ ਏਅਰ ਫੋਰਸ ਅਕੈਡਮੀ (ਏ.ਐਫ.ਏ.), ਡੁੰਡੀਗਲ ਵਿੱਚ ਸ਼ਾਮਲ ਹੋਇਆ। 

ਜਸਕਰਨ ਸਿੰਘ (ਐਮ.ਆਰ.ਐਸ.ਏ.ਐਫ.ਪੀ.ਆਈ. ਦਾ ਸੀ.ਟੀ.ਡਬਲਯੂ) ਏ.ਐਫ.ਏ. ਦੇ 217 ਕੋਰਸ ਵਿੱਚ ਸ਼ਾਮਲ ਹੋਇਆ, ਜਦਕਿ ਪ੍ਰਸ਼ਾਂਤ ਕੁਮਾਰ (ਐਮ.ਆਰ.ਐਸ.ਏ.ਐਫ.ਪੀ.ਆਈ. ਦਾ ਸੀ.ਟੀ.ਡਬਲਯੂ) ਰੀਮਾਊਂਟ ਵੈਟਰਨਰੀ ਕੋਰ ਸੈਂਟਰ ਐਂਡ ਕਾਲਜ, ਮੇਰਠ ਵਿੱਚ 92 ਆਰ.ਵੀ.ਵਾਈ.ਓ. (ਰੀਮਾਊਂਟ ਵੈਟਰਨਰੀ ਯੰਗ ਅਫਸਰ) ਕੋਰਸ ਵਿੱਚ ਸ਼ਾਮਲ ਹੋਇਆ। ਜ਼ਿਕਰਯੋਗ ਹੈ ਕਿ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ.-153 ਕੋਰਸ ਲਈ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਕੇਸ਼ਵ ਸਿੰਗਲਾ ਨੇ ਇਸੇ ਕੋਰਸ ਲਈ ਆਲ ਇੰਡੀਆ ਮੈਰਿਟ ਵਿੱਚ 15ਵਾਂ ਰੈਂਕ ਪ੍ਰਾਪਤ ਕੀਤਾ। 

ਕੈਬਨਿਟ ਮੰਤਰੀ ਨੇ ਇਨ੍ਹਾਂ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਦੀ ਚੋਣ 'ਤੇ ਵਧਾਈ ਦਿੱਤੀ ਅਤੇ ਰੱਖਿਆ ਸੇਵਾਵਾਂ ਵਿੱਚ ਉਨ੍ਹਾਂ ਦੀ ਸਿਖਲਾਈ ਅਤੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ., ਨੇ ਦੱਸਿਆ ਕਿ ਸੰਸਥਾ ਦੇ ਪੰਜ ਹੋਰ ਕੈਡਿਟ ਮਾਰਚ 2025 ਵਿੱਚ ਸ਼ੁਰੂ ਹੋਣ ਵਾਲੇ ਕੋਰਸ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। 

ਇਸ ਤੋਂ ਇਲਾਵਾ 13ਵੇਂ ਕੋਰਸ ਦੇ ਕੈਡਿਟ ਆਪਣੇ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੇ ਇੰਟਰਵਿਊ ਦੇ ਰਹੇ ਹਨ।

 

Tags: Maharaja Ranjit Singh Armed Forces Preparatory Institute , MRSAFPI , National Defence Academy , NDA , S.A.S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD