Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 55 ਸਾਲਾ ਯਸ਼ਪਾਲ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਡਾ.ਓਬਰਾਏ ਨੇ ਹੁਣ ਤੱਕ 382 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 17 Jan 2025

Last updated on: Jan 17, 2025, 00:00 IST

ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਸਹਿਯੋਗ ਸਦਕਾ ਅੱਜ ਜਲੰਧਰ  ਨਾਲ ਸਬੰਧਤ 55 ਸਾਲਾ ਯਸ਼ਪਾਲ ਪੁੱਤਰ ਰਤਨ ਲਾਲ ਦਾ ਮ੍ਰਿਤਕ ਸਰੀਰ ਮੌਤ ਤੋਂ ਕਰੀਬ 16 ਦਿਨਾਂ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਖ਼ਜ਼ਾਨਚੀ ਨਵਜੀਤ ਸਿੰਘ ਘਈ ਤੇ ਸੁਖਚੈਨ ਸਿੰਘ ਹੇਰ ਵੱਲੋਂ ਪ੍ਰਾਪਤ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ। 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਯਸ਼ਪਾਲ ਵੀ ਹੋਰਨਾਂ ਵਾਂਗ ਕਰੀਬ 7 ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਕੰਮਕਾਜ ਲਈ ਆਇਆ ਸੀ ਕਿ ਬੀਤੀ  1 ਜਨਵਰੀ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਉਸ ਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰ ਨੇ ਯਸ਼ਪਾਲ ਦੇ ਨਾਲ ਰਹਿਣ ਵਾਲੇ ਅਮਰਜੀਤ ਸਿੰਘ ਰਾਹੀਂ ਸੰਪਰਕ ਕਰਕੇ ਯਸ਼ਪਾਲ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਕਿਹਾ ਸੀ। 

ਜਿਸ ਉਪਰੰਤ ਭਾਰਤੀ ਦੂਤਾਵਾਸ ਦੀ ਮਦਦ ਨਾਲ ਉਨ੍ਹਾਂ ਆਪਣੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਦੀ ਦੇਖ ਰੇਖ 'ਚ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਅੱਜ ਯਸ਼ਪਾਲ ਦੀ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਇਆ ਹੈ। ਡਾ.ਓਬਰਾਏ ਨੇ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਯਸ਼ਪਾਲ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸ ਦੀ ਕੰਪਨੀ ਵੱਲੋਂ ਹੀ ਕੀਤਾ ਗਿਆ ਹੈ। ਜਦ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਜਲੰਧਰ ਤੱਕ ਭੇਜਣ ਲਈ ਐਂਬੂਲੈਂਸ ਦਾ ਪ੍ਰਬੰਧ ਟਰੱਸਟ ਦੀ ਅੰਮ੍ਰਿਤਸਰ ਇਕਾਈ ਵੱਲੋਂ ਰੈਡ ਕ੍ਰਾਸ ਅਤੇ ਸਿਵਲ ਸਰਜਨ ਦਫ਼ਤਰ ਦੇ ਸਹਿਯੋਗ ਨਾਲ ਕੀਤਾ ਗਿਆ ਹੈ।

ਮ੍ਰਿਤਕ ਸਰੀਰ ਲੈਣ ਹਵਾਈ ਅੱਡੇ ਤੇ ਪਹੁੰਚੀ ਯਸ਼ਪਾਲ ਦੀ ਪਤਨੀ ਰੀਟਾ ਰਾਣੀ,ਭਰਾ ਰਾਜਪਾਲ, ਪੁੱਤਰ ਟਵਿੰਕਲ ਤੇ ਜਵਾਈ ਵਿਨੋਦ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਟਰੱਸਟ ਦੇ ਅਹੁਦੇਦਾਰਾਂ ਅਨੁਸਾਰ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 382 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD