Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਮਾਨ ਪਟੇਲ ਨਗਰ ਤੋਂ 'ਆਪ' ਉਮੀਦਵਾਰ ਪ੍ਰਵੇਸ਼ ਰਤਨ ਲਈ ਕੀਤਾ ਰੋਡ ਸੋ਼ਅ

ਨਫਰਤ ਦੀ ਰਾਜਨੀਤੀ ਨੂੰ ਰੱਦ ਕਰੋ, 'ਆਪ' ਕੰਮ ਦੀ ਰਾਜਨੀਤੀ ਕਰਨ ਆਈ ਹੈ: ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Pravesh Ratan, Delhi

Web Admin

Web Admin

5 Dariya News

ਦਿੱਲੀ , 17 Jan 2025

Last updated on: Jan 17, 2025, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ  ਪਟੇਲ ਨਗਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪ੍ਰਵੇਸ਼ ਰਤਨ ਦੇ ਸਮਰਥਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ। ਰੋਡ ਸ਼ੋਅ ਵਿੱਚ ਲੋਕਾਂ ਦੀ ਭਾਰੀ ਭੀੜ ਇਕਠੀ ਹੋਈ, ਜੋ ਪਟੇਲ ਨਗਰ ਦੇ ਲੋਕਾਂ ਦੇ 'ਆਪ' ਪ੍ਰਤੀ ਸਮਰਥਨ ਨੂੰ ਦਰਸਾਉਂਦੀ ਹੈ।

ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਘੇ ਸਵਾਗਤ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ, "ਮੈਂ ਤੁਹਾਡੇ ਪਿਆਰ ਅਤੇ ਸਤਿਕਾਰ ਲਈ ਤਹਿ ਦਿਲੋਂ ਧੰਨਵਾਦੀ ਹਾਂ। ਜਦੋਂ ਵੀ ਮੈਂ ਪਟੇਲ ਨਗਰ ਆਉਂਦਾ ਹਾਂ, ਤੁਸੀਂ ਹਮੇਸ਼ਾ ਮੇਰਾ ਉਤਸ਼ਾਹ ਨਾਲ ਸਵਾਗਤ ਕਰਦੇ ਹੋ। ਇਸ ਵਾਰ ਵੀ ਮੈਨੂੰ ਵਿਸ਼ਵਾਸ ਹੈ ਕਿ ਤੁਸੀਂ 5 ਫਰਵਰੀ ਨੂੰ ਆਪਣਾ ਹੀ ਰਿਕਾਰਡ ਤੋੜੋਗੇ।"

ਭਗਵੰਤ ਮਾਨ ਨੇ 'ਆਪ' ਦੀ ਇਮਾਨਦਾਰ ਅਤੇ ਲੋਕ-ਕੇਂਦਰਿਤ ਰਾਜਨੀਤੀ ਲਈ ਪ੍ਰਚਾਰ ਕਰਨ ਦੀ ਆਪਣੀ ਵਚਨਬੱਧਤਾ 'ਤੇ ਜ਼ੋਰ ਦਿੱਤਾ। 'ਆਪ' ਨੇਤਾ ਅਰਵਿੰਦ ਕੇਜਰੀਵਾਲ ਦੇ ਮੁੱਲਾਂ ਨੂੰ ਉਜਾਗਰ ਕਰਦੇ ਹੋਏ, ਮਾਨ ਨੇ ਕਿਹਾ, "ਅਰਵਿੰਦ ਕੇਜਰੀਵਾਲ ਨੇ ਇਮਾਨਦਾਰ ਰਾਜਨੀਤੀ ਰਾਹੀਂ ਦੇਸ਼ ਦੀ ਸੇਵਾ ਕਰਨ ਲਈ ਬਤੌਰ ਇਨਕਮ ਟੈਕਸ ਕਮਿਸ਼ਨਰ ਦੀ ਨੌਕਰੀ ਛੱਡ ਦਿੱਤੀ। 

ਉਨ੍ਹਾਂ ਦੀ ਇਮਾਨਦਾਰੀ ਰਵਾਇਤੀ ਪਾਰਟੀਆਂ ਲਈ ਖ਼ਤਰਾ ਹੈ ਜੋ ਲੋਕਾਂ ਦੀ ਭਲਾਈ ਨਾਲੋਂ ਆਪਣੀ ਸ਼ਕਤੀ ਨੂੰ ਤਰਜੀਹ ਦਿੰਦੀਆਂ ਹਨ। ਇਸੇ ਤਰ੍ਹਾਂ ਜਦੋਂ ਮੈਂ ਕਾਮੇਡੀ ਕਿੰਗ ਸੀ ਤਾਂ ਉਨ੍ਹਾਂ ਨੇ ਮੇਰੀ ਤਾਰੀਫ਼ ਕੀਤੀ ਪਰ ਹੁਣ ਉਹ ਮੇਰੇ ਤੋਂ ਡਰਦੇ ਹਨ ਕਿਉਂਕਿ ਮੈਂ ਉਨ੍ਹਾਂ ਦੇ ਭ੍ਰਿਸ਼ਟ ਕੰਮਾਂ ਨੂੰ ਚੁਣੌਤੀ ਦਿੰਦਾ ਹਾਂ। ਮੁੱਖ ਮੰਤਰੀ ਨੇ ਪੰਜਾਬ ਵਿੱਚ 'ਆਪ' ਦੇ ਸ਼ਾਸਨ ਮਾਡਲ ਨੂੰ ਆਪਣੇ ਵਾਅਦਿਆਂ ਦੇ ਪ੍ਰਮਾਣ ਵਜੋਂ ਵੀ ਉਜਾਗਰ ਕੀਤਾ ਅਤੇ ਕਿਹਾ ਕਿ ਹੁਣ ਪੰਜਾਬ ਦੇ 90% ਘਰਾਂ ਦੇ ਬਿਜਲੀ ਦੇ ਬਿਲ ਜੀਰੋ ਆ ਰਹੇ ਹਨ, ਸਾਡੀ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਅਸੀਂ ਸਰਕਾਰੀ ਸਕੂਲਾਂ ਨੂੰ ਸੁਧਾਰ ਰਹੇ ਹਾਂ। 

ਮਾਨ ਨੇ ਕਿਹਾ ਕਿ ਪੰਜਾਬ ਵਿੱਚ 'ਆਪ' ਸਰਕਾਰ ਨੇ ਐਸਐਸਐਫ (ਸੜਕ ਸੁਰਖਿਆ ਫੋਰਸ) ਨਾਮਕ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜਿਸ ਨੇ ਇਕ ਸਾਲ ਵਿੱਚ 1,500 ਤੋਂ ਵੱਧ ਜਾਨਾਂ ਬਚਾਈਆਂ ਹਨ। ਮਾਨ ਨੇ ਕਿਹਾ, "ਅਜਿਹੀਆਂ ਪਹਿਲਕਦਮੀਆਂ ਸਾਡੇ ਸਾਫ਼ ਇਰਾਦਿਆਂ ਨੂੰ ਦਰਸਾਉਂਦੀਆਂ ਹਨ। ਅਸੀਂ ਰਾਜਨੀਤੀ ਵਿੱਚ ਸੇਵਾ ਕਰਨ ਲਈ ਆਏ ਹਾਂ, ਪੈਸਾ ਕਮਾਉਣ ਲਈ ਨਹੀਂ।"

ਵਿਰੋਧੀ ਪਾਰਟੀਆਂ 'ਤੇ ਹਮਲਾ ਬੋਲਦੇ  ਹੋਏ ਮਾਨ ਨੇ ਕਿਹਾ, "ਕਾਂਗਰਸ ਜ਼ੀਰੋ ਸੀਟਾਂ ਦਾ ਆਪਣਾ ਰਿਕਾਰਡ ਬਰਕਰਾਰ ਰੱਖੇਗੀ। ਭਾਜਪਾ ਝੂਠ ਫੈਲਾ ਰਹੀ ਹੈ, ਪਰ ਲੋਕ ਸੱਚ ਜਾਣਦੇ ਹਨ। 5 ਫਰਵਰੀ ਨੂੰ ਇਮਾਨਦਾਰ ਅਤੇ ਪ੍ਰਗਤੀਸ਼ੀਲ ਸ਼ਾਸਨ ਯਕੀਨੀ ਬਣਾਉਣ ਲਈ ਸਿਰਫ਼ 'ਆਪ' ਨੂੰ ਵੋਟ ਦਿਓ।"

ਮੁੱਖ ਮੰਤਰੀ ਨੇ ਭਾਰਤ ਦੀ ਵਿਭਿੰਨਤਾ ਦੀ ਸੁੰਦਰਤਾ 'ਤੇ ਜ਼ੋਰ ਦਿੱਤਾ ਅਤੇ ਲੋਕਾਂ ਨੂੰ ਨਫ਼ਰਤ ਦੀ ਵੰਡਣ ਵਾਲੀ ਰਾਜਨੀਤੀ ਨੂੰ ਰੱਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, "ਆਪ ਕੰਮ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ, ਨਫ਼ਰਤ ਵਿੱਚ ਨਹੀਂ। 5 ਫਰਵਰੀ ਨੂੰ ਸਿਰਫ਼ ਝਾੜੂ ਦਾ ਬਟਨ ਦਬਾਓ।

ਪਟੇਲ ਨਗਰ ਤੋਂ 'ਆਪ' ਉਮੀਦਵਾਰ ਪ੍ਰਵੇਸ਼ ਰਤਨ ਨੇ ਲੋਕਾਂ ਦੇ ਸਮਰਥਨ 'ਤੇ ਭਰੋਸਾ ਪ੍ਰਗਟ ਕੀਤਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਨ੍ਹਾਂ ਲਈ ਪ੍ਰਚਾਰ ਕਰਨ ਲਈ ਵੀ ਧੰਨਵਾਦ  ਕੀਤਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Pravesh Ratan , Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD