Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਭਗਵੰਤ ਮਾਨ ਨੇ ਤਿਲਕ ਨਗਰ ਚ ਜਰਨੈਲ ਸਿੰਘ ਲਈ ਕੀਤਾ ਚੋਣ ਪ੍ਰਚਾਰ ਲੋਹੜੀ ਪ੍ਰੋਗਰਾਮ ਚ ਕੀਤੀ ਸ਼ਮੂਲੀਅਤ

ਆਮ ਆਦਮੀ ਪਾਰਟੀ ਕੰਮ ਦੀ ਰਾਜਨੀਤੀ ਕਰਦੀ ਹੈ, ਅਸੀਂ ਸਕੂਲਾਂ, ਹਸਪਤਾਲਾਂ, ਸਿੱਖਿਆ ਦੀ ਗੱਲ ਕਰਦੇ ਹਾਂ - ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Jarnail Singh, Delhi

Web Admin

Web Admin

5 Dariya News

ਦਿੱਲੀ , 17 Jan 2025

Last updated on: Jan 17, 2025, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਤਿਲਕ ਨਗਰ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਇੱਥੇ ਲੋਹੜੀ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਸੰਬੋਧਨ ਕੀਤਾ। ਮਾਨ ਨੇ ਤਿਲਕ ਨਗਰ ਦੇ ਲੋਕਾਂ ਨੂੰ ਕਿਹਾ ਕਿ 5 ਤਰੀਕ ਨੂੰ ਤੁਸੀਂ ਆਪਣੇ ਪਰਿਵਾਰ ਅਤੇ ਬੱਚਿਆਂ ਦੀ ਕਿਸਮਤ ਦਾ ਫੈਸਲਾ ਕਰਨਾ ਹੈ। 

ਇਸ ਲਈ ਅਜਿਹੇ ਵਿਅਕਤੀ ਨੂੰ ਚੁਣੋ ਜੋ ਕੰਮ ਕਰਨਾ ਜਾਣਦਾ ਹੋਵੇ ਅਤੇ ਨਫ਼ਰਤ ਦੀ ਰਾਜਨੀਤੀ ਨਾ ਕਰੇ।  ਉਨ੍ਹਾਂ ਕਿਹਾ ਕਿ ਤੁਹਾਨੂੰ ਆਪਣੇ ਭਵਿੱਖ ਦੀ ਜ਼ਿੰਮੇਵਾਰੀ ਗਾਲ੍ਹਾਂ ਕੱਡਣ ਵਾਲਿਆਂ ਦੇ ਹੱਥਾਂ ਵਿੱਚ ਨਹੀਂ ਛੱਡਣੀ ਚਾਹੀਦੀ। ਨਫਰਤ ਦੀ ਰਾਜਨੀਤੀ ਕਰਨ ਵਾਲੇ ਤੁਹਾਡਾ ਕਦੇ ਭਲਾ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਰਾਮਲੀਲਾ ਮੈਦਾਨ ਤੋਂ ਸ਼ੁਰੂ ਕੀਤਾ ਗਿਆ ਕਾਫਲਾ ਵਧਦਾ ਵਧਦਾ ਅੱਜ ਕਈ ਥਾਵਾਂ ’ਤੇ ਫੈਲ ਚੁੱਕਾ ਹੈ।  

ਪੰਜਾਬ ਵਿੱਚ ਸਾਡੀ ਸਰਕਾਰ ਬਣੀ।  ਸਾਡੇ ਕੋਲ ਚੰਡੀਗੜ੍ਹ ਦਾ ਮੇਅਰ ਹੈ।  ਸਾਡੇ ਕੋਲ ਜਲੰਧਰ ਅਤੇ ਪਟਿਆਲਾ ਦੇ ਮੇਅਰ ਹਨ। ਦਿੱਲੀ ਦੇ ਐਮ.ਸੀ.ਡੀ. ਵਿੱਚ ਆਪ ਹੈ।  ਸਾਡੇ ਕੋਲ ਗੁਜਰਾਤ ਵਿੱਚ ਪੰਜ ਵਿਧਾਇਕ, ਗੋਆ ਵਿੱਚ ਦੋ ਵਿਧਾਇਕ, ਪੰਜਾਬ ਦੇ ਤਿੰਨ ਲੋਕ ਸਭਾ ਮੈਂਬਰ, ਸੱਤ ਰਾਜ ਸਭਾ ਮੈਂਬਰ ਅਤੇ ਦਿਲੀ ਤੋਂ ਵੀ ਤਿੰਨ ਰਾਜ ਸਭਾ ਮੈਂਬਰ ਹਨ। ਸਿਰਫ਼ 10 ਸਾਲਾਂ ਵਿੱਚ ਹੀ ਆਮ ਆਦਮੀ ਪਾਰਟੀ ਕੌਮੀ ਪਾਰਟੀ ਬਣ ਗਈ।  

ਇਹ ਵੱਡੀ ਗੱਲ ਹੈ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੰਮ ਦੀ ਰਾਜਨੀਤੀ ਕਰਦੀ ਹੈ।  ਅਸੀਂ ਸਕੂਲਾਂ, ਹਸਪਤਾਲਾਂ, ਸਿੱਖਿਆ ਅਤੇ ਦਵਾਈ ਬਾਰੇ ਗੱਲ ਕਰਦੇ ਹਾਂ। ਦਿੱਲੀ ਵਿੱਚ ਜੋ ਵੀ ਕੰਮ ਹੋਇਆ ਹੈ, ਚਾਹੇ ਉਹ ਮੁਹੱਲਾ ਕਲੀਨਿਕ ਹੋਵੇ, ਸਰਕਾਰੀ ਹਸਪਤਾਲ ਹੋਵੇ ਜਾਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਵੇ।  ਮੁਫਤ ਬਿਜਲੀ ਅਤੇ ਮੁਫਤ ਪਾਣੀ ਦੇਣ ਦਾ ਕੰਮ ਹੋਵੇ ਅਤੇ ਔਰਤਾਂ ਲਈ ਬੱਸ ਸਫਰ ਮੁਫਤ ਕਰਨ ਦਾ ਕੰਮ ਹੋਵੇ, ਇਹ ਸਾਰੇ ਕੰਮ ਅਸੀਂ ਪੰਜਾਬ ਵਿੱਚ ਵੀ ਲਾਗੂ ਕੀਤੇ ਹਨ। 

ਪੰਜਾਬ ਵਿੱਚ ਸਰਕਾਰ ਬਣੀ ਨੂੰ ਕਰੀਬ ਤਿੰਨ ਸਾਲ ਹੋ ਗਏ ਹਨ। ਹੁਣ ਤੱਕ ਅਸੀਂ ਪੰਜਾਬ ਵਿੱਚ 850 ਮੁਹੱਲਾ ਕਲੀਨਿਕ ਸਥਾਪਤ ਕਰ ਚੁੱਕੇ ਹਾਂ।  ਸਰਕਾਰੀ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਹੈ ਅਤੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ।  ਇਸ ਤੋਂ ਇਲਾਵਾ ਪਿਛਲੇ ਤਿੰਨ ਸਾਲਾਂ ਵਿੱਚ ਅਸੀਂ ਪੰਜਾਬ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।  ਪੰਜਾਬ ਦੇ ਹਰ ਪਿੰਡ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਉਹ ਵੀ ਬਿਨਾਂ ਕਿਸੇ ਰਿਸ਼ਵਤ ਦੇ।

ਉਨ੍ਹਾਂ ਕਿਹਾ ਕਿ ਸਾਡਾ ਚੋਣ ਨਿਸ਼ਾਨ ਝਾੜੂ ਹੈ ਅਤੇ ਝਾੜੂ ਦਾ ਕੰਮ ਸਫਾਈ ਕਰਨਾ ਹੈ।  ਅਸੀਂ ਆਪਣੇ ਝਾੜੂ ਨਾਲ ਪੰਜਾਬ ਅਤੇ ਦਿੱਲੀ ਦਾ ਚਿੱਕੜ ਸਾਫ਼ ਕਰ ਦਿੱਤਾ ਹੈ, ਇਸ ਲਈ ਦੋਵਾਂ ਥਾਵਾਂ 'ਤੇ ਕਮਲ ਨਹੀਂ ਖਿੜ ਰਿਹਾ। ਭਾਜਪਾ ਦੇ ਪੰਜਾਬ ਅਤੇ ਦਿੱਲੀ ਦੋਵਾਂ 'ਚ ਸਿੰਗਲ ਡਿਜੀਟ ਦੇ ਵਿਧਾਇਕ ਹਨ।  ਇਸ ਵਾਰ ਵੀ ਅਜਿਹਾ ਹੀ ਹੋਣ ਜਾ ਰਿਹਾ ਹੈ।  ਭਾਜਪਾ ਵਾਲੇ ਵੀ ਜਾਣਦੇ ਹਨ ਕਿ ਦਿੱਲੀ ਵਿੱਚ ਉਨ੍ਹਾਂ ਦਾ ਕੁਝ ਨਹੀਂ ਹੋਣ ਵਾਲਾ ਹੈ।  ਇਸ ਦੇ ਨਾਲ ਹੀ ਕਾਂਗਰਸ ਇਸ ਵਾਰ ਵੀ ਜ਼ੀਰੋ 'ਤੇ ਰਹਿਣ ਵਾਲੀ ਹੈ। 

ਮਾਨ ਨੇ ਭਾਜਪਾ ਅਤੇ ਕਾਂਗਰਸ 'ਤੇ ਆਮ ਆਦਮੀ ਪਾਰਟੀ ਤੋਂ ਗਾਰੰਟੀ ਸ਼ਬਦ ਚੋਰੀ ਕਰਨ ਦਾ ਦੋਸ਼ ਲਾਇਆ।  ਉਨ੍ਹਾਂ ਕਿਹਾ ਕਿ ਪਹਿਲਾਂ ਇਸ ਨੂੰ ਮੈਨੀਫੈਸਟੋ ਕਹਿੰਦੇ ਸਨ, ਫਿਰ ਇਸ ਨੂੰ ਸੰਕਲਪ ਪੱਤਰ ਕਹਿਣਾ ਸ਼ੁਰੂ ਕਰ ਦਿੱਤਾ, ਉਹ ਇਸ ਨੂੰ ਮੈਨੀਫੈਸਟੋ ਵੀ ਕਹਿਣ ਲੱਗੇ ਹਨ, ਪਰ ਜਦੋਂ ਤੋਂ ਅਰਵਿੰਦ ਕੇਜਰੀਵਾਲ ਨੇ ਗਾਰੰਟੀ ਦਿੱਤੀ ਹੈ, ਇਹ ਲੋਕ ਗਾਰੰਟੀ ਵੀ ਕਹਿਣ ਲੱਗ ਪਏ ਹਨ।  ਮਾਨ ਨੇ ਕਿਹਾ ਕਿ ਭਾਜਪਾ ਵਾਲੇ ਕਹਿੰਦੇ ਸਨ ਕਿ ਕੇਜਰੀਵਾਲ ਮੁਫਤ ਰੇਵੜੀ ਵੰਡਦਾ ਹੈ। 

ਪਰ ਅੱਜ ਉਨ੍ਹਾਂ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੇਣ ਅਤੇ ਮੁਫ਼ਤ ਗੈਸ ਸਿਲੰਡਰ ਸਮੇਤ ਕਈ ਰੇਵੜੀਆਂ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਾਣਬੁੱਝ ਕੇ ‘ਆਪ’ ਆਗੂਆਂ ਖ਼ਿਲਾਫ਼ ਝੂਠੇ ਪਰਚੇ ਦਰਜ ਕਰ ਰਹੀ ਹੈ। ਸਾਡੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹਾਂ ਵਿੱਚ ਡੱਕ ਦਿੱਤਾ।  

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਿਆ ਗਿਆ। ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਤੁਸੀਂ ਕੇਜਰੀਵਾਲ ਨੂੰ ਜੇਲ 'ਚ ਬੰਦ ਕਰ ਲਵੋਗੇ ਪਰ ਕੀ ਉਨ੍ਹਾਂ ਦੀ ਸੋਚ ਨੂੰ ਜੇਲ 'ਚ ਰੱਖੋਗੇ?

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Jarnail Singh , Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD