Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਭਗਵੰਤ ਮਾਨ ਨੇ ਮੋਤੀ ਨਗਰ ਚ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ

ਅਰਵਿੰਦ ਕੇਜਰੀਵਾਲ ਨੇ ਤੁਹਾਡੇ ਵੱਡੇ ਭਰਾ ਵਜੋਂ ਕੰਮ ਕੀਤਾ, ਸਿਆਸਤਦਾਨ ਵਜੋਂ ਨਹੀਂ, ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ, ਉਹ (ਭਾਜਪਾ) ਵੰਡਣ ਵਾਲੀ ਰਾਜਨੀਤੀ ਕਰਦੇ ਹਨ: ਮੁੱਖ ਮੰਤਰੀ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Charan Goel, Delhi

Web Admin

Web Admin

5 Dariya News

ਦਿੱਲੀ , 17 Jan 2025

Last updated on: Jan 17, 2025, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ ਦੇ ਸਮਰਥਨ ਵਿੱਚ ਮੋਤੀ ਨਗਰ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 'ਆਪ' ਦੀ ਸ਼ਾਨਦਾਰ ਜਿੱਤ ਯਕੀਨੀ ਬਣਾ ਕੇ 5 ਫਰਵਰੀ ਨੂੰ ਦਿੱਲੀ ਲਈ ਇਤਿਹਾਸਕ ਦਿਨ ਬਣਾਉਣ। 

ਮਾਨ ਨੇ ਕਿਹਾ, "ਦਿੱਲੀ ਇਤਿਹਾਸ ਲਿਖਣ ਲਈ ਤਿਆਰ ਹੈ। ਤੁਹਾਡੇ ਭਾਰੀ ਸਮਰਥਨ ਨੇ ਪਹਿਲਾਂ ਹੀ ਦਿਖਾ ਦਿੱਤਾ ਹੈ ਕਿ ਸ਼ਿਵ ਚਰਨ ਗੋਇਲ ਜੇਤੂ ਬਣ ਕੇ ਉਭਰਨਗੇ। ਉਹ ਤੁਹਾਡੇ ਵਿੱਚੋਂ ਇੱਕ ਹਨ ਅਤੇ ਤੁਹਾਡੀ ਸਮਸਿਆਵਾਂ ਨੂੰ ਸਮਝਦੇ ਹਨ।" 'ਆਪ' ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਮਾਨ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ, "ਕੇਜਰੀਵਾਲ ਨੇ ਤੁਹਾਡੇ ਵੱਡੇ ਭਰਾ ਵਜੋਂ ਕੰਮ ਕੀਤਾ ਹੈ, ਇੱਕ ਸਿਆਸਤਦਾਨ ਵਜੋਂ ਨਹੀਂ। 

ਉਨ੍ਹਾਂ ਦੀ ਅਗਵਾਈ ਵਿੱਚ, ਦਿੱਲੀ ਦੇ ਸਕੂਲ, ਹਸਪਤਾਲ ਅਤੇ ਬੁਨਿਆਦੀ ਢਾਂਚੇ ਵਿੱਚ ਬੇਮਿਸਾਲ ਬਦਲਾਅ ਆਇਆ ਹੈ। ਔਰਤਾਂ ਬੱਸਾਂ ਵਿੱਚ ਮੁਫਤ ਯਾਤਰਾ ਕਰਦੀਆਂ ਹਨ, ਅਤੇ ਆਮ ਲੋਕਾਂ ਨੂੰ ਮੁਫਤ ਬਿਜਲੀ ਅਤੇ ਪਾਣੀ ਮਿਲਦਾ ਹੈ। ਇਹ ਆਪ' ਦੀ ਕੰਮ ਦੀ ਰਾਜਨੀਤੀ ਨੂੰ ਦਰਸਾਉਂਦੀ ਹੈ।" ਮਾਨ ਨੇ ਪੰਜਾਬ ਸਰਕਾਰ ਦਾ ਜਿਕਰ ਕਰਦੇ ਹੋਏ ਕਿਹਾ, "ਪੰਜਾਬ ਵਿੱਚ, 90% ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆਉਂਦੇ ਹਨ। 

ਅਸੀਂ ਤਿੰਨ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਪੱਖਪਾਤ ਦੇ ਦਿਤੀਆਂ। ਮੁਹੱਲਾ ਕਲੀਨਿਕ, ਅਤਿ-ਆਧੁਨਿਕ ਹਸਪਤਾਲ, ਅਤੇ ਸ਼ਾਨਦਾਰ ਸਰਕਾਰੀ ਸਕੂਲ ਬਣਾਏ। ਇਹ ਸਭ ਦਰਸਾਉਂਦਾ ਹੈ ਕਿ 'ਆਪ' ਆਪਣੇ ਵਾਅਦੇ ਪੂਰੇ ਕਰਦੀ ਹੈ।" ਵਿਰੋਧੀ ਧਿਰ 'ਤੇ ਤਨਜ਼ ਕੱਸਦੇ ਹੋਏ ਮਾਨ ਨੇ ਟਿੱਪਣੀ ਕੀਤੀ, "ਭਾਜਪਾ ਨੂੰ ਹਰ ਜਗ੍ਹਾ 'ਅਬਕੀ ਬਾਰ....' ਵਰਗੇ ਨਾਅਰੇ ਲਗਾਉਣਾ ਪਸੰਦ ਹੈ, ਪਰ ਉਹ ਦਿੱਲੀ ਵਿੱਚ ਇਹ ਕਹਿਣ ਤੋਂ ਬਚਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਇੱਥੇ ਉਨ੍ਹਾਂ ਲਈ ਕੋਈ ਮੌਕਾ ਨਹੀਂ ਹੈ। 

ਕਾਂਗਰਸ ਜ਼ੀਰੋ ਸੀਟਾਂ ਦਾ ਆਪਣਾ ਰਿਕਾਰਡ ਬਣਾਈ ਰੱਖੇਗੀ - ਉਨ੍ਹਾਂ ਕੋਲ ਗੁਆਉਣ ਲਈ ਕੁਝ ਨਹੀਂ ਹੈ।" ਉਨ੍ਹਾਂ ਭਾਜਪਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਭਲਾਈ ਯੋਜਨਾਵਾਂ ਨੂੰ "ਮੁਫ਼ਤ" ਕਹਿ ਰਹੀ ਹੈ ਜਦੋਂ ਕਿ ਹੁਣ ਆਪਣੇ ਮੈਨੀਫੈਸਟੋ ਵਿੱਚ ਨਕਦ ਲਾਭਾਂ ਦਾ ਵਾਅਦਾ ਕਰ ਰਹੀ ਹੈ। "ਜਦੋਂ ਕੇਜਰੀਵਾਲ ਲੋਕਾਂ ਨੂੰ ਰਾਹਤ ਪ੍ਰਦਾਨ ਕਰਦੇ ਹਨ, ਤਾਂ ਉਹ ਇਸਨੂੰ ਮੁਫ਼ਤ ਕਹਿੰਦੇ ਹਨ। 

ਪਰ ਜਦੋਂ ਭਾਜਪਾ ਅਜਿਹਾ ਕਰਦੀ ਹੈ, ਤਾਂ ਉਹ ਇਸਨੂੰ ਆਪਣਾ ਫਰਜ਼ ਕਹਿੰਦੇ ਹਨ। ਉਨ੍ਹਾਂ ਨੂੰ ਜੋ ਮਰਜ਼ੀ ਕਹਿਣ ਦਿਓ; ਸੱਚਾਈ ਇਹ ਹੈ ਕਿ 'ਆਪ' ਲੋਕਾਂ ਅਤੇ ਲੋਕ ਭਲਾਈ ਲਈ ਕੰਮ ਕਰਦੀ ਹੈ, ਨਿੱਜੀ ਲਾਭ ਲਈ ਨਹੀਂ।" ਮਾਨ ਨੇ ਵੋਟਰਾਂ ਨੂੰ ਵੰਡ ਪਾਊ ਅਤੇ ਭ੍ਰਿਸ਼ਟ ਰਾਜਨੀਤੀ ਨੂੰ ਰੱਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, "ਸਿਰਫ਼ ਆਮ ਆਦਮੀ ਪਾਰਟੀ ਹੀ ਵਿਕਾਸ ਅਤੇ ਇਮਾਨਦਾਰ ਸ਼ਾਸਨ ਲਈ ਖੜੀ ਹੈ। 5 ਫਰਵਰੀ ਨੂੰ ਝਾੜੂ ਵਾਲਾ ਬਟਨ ਦਬਾਓ ਆਪ ਨੂੰ ਜੇਤੂ ਬਣਾਓ।"

'ਆਪ' ਉਮੀਦਵਾਰ ਸ਼ਿਵ ਚਰਨ ਗੋਇਲ ਨੇ ਮੋਤੀ ਨਗਰ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀਆਂ ਸਮਸਿਆਵਾਂ ਨੂੰ ਦੂਰ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਦਾ ਵੀ ਸਮਰਥਨ ਲਈ ਧੰਨਵਾਦ ਵੀ ਕੀਤਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Charan Goel , Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD