Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਰਾਬ ਮੰਗਵਾਉਣ ਨੂੰ ਲੈ ਕੇ ਹੋਏ ਝਗੜੇ ਚ ਦੋਸਤ ਦਾ ਕਤਲ ਕਰਨ ਵਾਲਾ ਕਥਿਤ ਦੋਸ਼ੀ ਪੁਲਿਸ ਨੇ ਕੀਤਾ ਕਾਬੂ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 18 Jan 2025

Last updated on: Jan 18, 2025, 00:00 IST

ਬੀਤੀ 15 ਜਨਵਰੀ ਨੂੰ ਪਿੰਡ ਭਗੜਾਣਾ ਵਿਖੇ ਸ਼ਰਾਬ ਨੂੰ ਲੈ ਕੇ ਹੋਏ ਝਗੜੇ ਦੌਰਾਨ ਆਪਣੇ ਦੋਸਤ ਨੂੰ ਮਾਰਨ ਵਾਲੇ ਕਥਿਤ ਦੋਸ਼ੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ਐਸਐਚ ਓ ਆਕਾਸ਼ ਦੱਤ ਨੇ ਦੱਸਿਆ ਕਿ ਇਹ 15 ਜਨਵਰੀ ਨੂੰ ਬੱਸ ਸਟੈਂਡ ਬਡਾਲੀ ਆਲਾ ਸਿੰਘ ਵਿਖੇ ਜਰੀਨਾ ਪਤਨੀ ਰਜਿੰਦਰ ਕੁਮਾਰ ਨੇ ਬਿਆਨ ਲਿਖਵਾਏ ਸਨ ਕਿ ਉਸ ਦਾ ਘਰ ਵਾਲਾ ਰਜਿੰਦਰ ਕੁਮਾਰ ਉਹਨਾਂ ਦੇ ਪਿੰਡ ਦੇ ਸੁਲਤਾਨ ਨਾਮ ਦੇ ਵਿਅਕਤੀ ਨਾਲ ਭਗੜਾਣਾ ਦੀ ਦੁਕਾਨ ਅੱਗੇ ਬੈਠ ਕੇ ਸ਼ਰਾਬ ਪੀ ਰਹੇ ਸਨ ਤਾਂ ਥੋੜੇ ਸਮੇਂ ਬਾਅਦ ਸ਼ਰਾਬ ਖ਼ਤਮ ਹੋਣ ਤੇ ਦੁਬਾਰਾ ਸ਼ਰਾਬ ਮੰਗਵਾਉਣ ਦੀ ਗੱਲ ਨੂੰ ਲੈ ਕੇ ਦੋਨਾਂ ਵਿੱਚ ਲੜਾਈ ਹੋ ਗਈ। 

ਜਿਸ ਤੇ ਕਥਿਤ ਦੋਸ਼ੀ ਸੁਲਤਾਨ ਨੇ ਉਸ ਦੇ ਪਤੀ ਤੇ ਚਾਕੂ ਨਾਲ ਵਾਰ ਕਰਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਪੁਲਿਸ ਨੇ ਜ਼ਰੀਨਾ ਦੇ ਬਿਆਨ ਤੇ ਮੁਕੱਦਮਾ ਦਰਜ਼ ਰਜਿਸਟਰ ਕੀਤਾ ਸੀ। ਐਸਐਚਓ ਆਕਾਸ਼ ਦੱਤ ਨੇ ਦੱਸਿਆ ਕਿ ਇਸ ਕਤਲ ਦੇ ਦੋਸ਼ੀ ਨੂੰ ਫੜਨ ਲਈ ਜਿਲਾ ਪੁਲਿਸ ਮੁਖੀ ਡਾਕਟਰ ਰਵਜੋਤ ਗਰੇਵਾਲ, ਐਸਪੀ (ਡੀ) ਰਕੇਸ਼ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਡੀਐਸਪੀ ਬਸੀ ਪਠਾਣਾ ਸ਼੍ਰੀ ਰਾਜ ਕੁਮਾਰ ਅਗਵਾਈ ਹੇਠ ਪੁਲਿਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ। 

ਪੁਲਿਸ ਨੇ ਇਸ ਕੇਸ ਵਿੱਚ ਦੋਸ਼ੀ ਜੀਵਨ ਸ਼ਾਹ ਉਰਫ਼ ਸੁਲਤਾਨ ਨੂੰ ਗ੍ਰਿਫ਼ਤਾਰ ਕਰਕੇ ਮਾਨਯੋਗ ਅਦਾਲਤ ਫ਼ਤਹਿਗੜ੍ਹ ਸਾਹਿਬ ਵਿਖੇ ਪੇਸ਼ ਕਰਕੇ ਇੱਕ  ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੁਲਿਸ ਨੇ ਕਥਿਤ ਦੋਸ਼ੀ ਤੋਂ ਡੁੰਘਾਈ ਨਾਲ ਕੀਤੀ ਪੁੱਛਗਿਛ ਦੌਰਾਨ ਕਤਲ ਚ ਵਰਤਿਆ ਗਿਆ ਚਾਕੂ ਬਰਾਮਦ ਕੀਤਾ ਹੈ। ਪੁਲਿਸ ਪੜਤਾਲ ਚ ਇਹ ਗੱਲ ਸਾਹਮਣੇ ਆਈ ਹੈ ਕਿ ਕਥਿਤ ਦੋਸ਼ੀ ਤੇ ਪਹਿਲਾਂ ਕੋਈ ਪੁਲਿਸ ਕੇਸ ਦਰਜ ਨਹੀਂ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD