Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਅਸ਼ੀਰਵਾਦ ਸਕੀਮ ਤਹਿਤ 30.35 ਕਰੋੜ ਰੁਪਏ ਜਾਰੀ ਕੀਤੇ : ਡਾ. ਬਲਜੀਤ ਕੌਰ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 18 Jan 2025

Last updated on: Jan 18, 2025, 00:00 IST

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ.ਨਗਰ, ਐਸ.ਬੀ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਸਾਲ 2023-24 ਅਤੇ 2024-25 ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 5951 ਲਾਭਪਾਤਰੀਆਂ ਨੂੰ ਕਵਰ ਕਰਨ ਲਈ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਬਰਨਾਲਾ ਦੇ 136, ਬਠਿੰਡਾ ਦੇ 455, ਫਰੀਦਕੋਟ ਦੇ 187, ਫਿਰੋਜ਼ਪੁਰ ਦੇ 1230 ਫਤਿਹਗੜ੍ਹ  ਸਾਹਿਬ ਦੇ 192, ਫਾਜ਼ਿਲਕਾ ਦੇ 347, ਹੁਸ਼ਿਆਰਪੁਰ ਦੇ 189, ਜਲੰਧਰ ਦੇ 1263 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। 

ਇਸੇ ਤਰ੍ਹਾਂ ਮਾਨਸਾ ਦੇ 271, ਸ੍ਰੀ ਮੁਕਤਸਰ ਸਾਹਿਬ ਦੇ 90, ਪਟਿਆਲਾ ਦੇ 530, ਰੂਪਨਗਰ ਦੇ 199, ਐਸ.ਏ.ਐਸ. ਨਗਰ ਦੇ 218, ਐਸ.ਬੀ.ਐਸ. ਨਗਰ ਦੇ 166, ਸੰਗਰੂਰ ਦੇ 408 ਅਤੇ ਮਲੇਰਕੋਟਲਾ ਦੇ 70 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। 

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD