Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਧੀਆਂ ਦੀ ਲੋਹੜੀ ਮਾਨਣ ਲਈ ਜ਼ਿਲ੍ਹਾ ਪੱਧਰੀ ਸਮਾਗਮ

51 ਮਾਵਾਂ ਨੂੰ ਸਨਮਾਨਿਤ ਕੀਤਾ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 18 Jan 2025

Last updated on: Jan 18, 2025, 00:00 IST

ਬੇਟੀ ਬਚਾਓ ਬੇਟੀ ਪੜ੍ਹਾਓ ਉਦੇਸ਼ ਦੀ ਪੂਰਤੀ ਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਮੇਂ-ਸਮੇ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰੋਗਰਾਮ ਦਫਤਰ ਵੱਲੋਂ ਫਾਜ਼ਿਲਕਾ ਵਿਖੇ ਧੀਆਂ ਦੀ ਲੋਹੜੀ ਦਾ ਜਿਲ੍ਹਾ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ਫਾਜਿਲਕਾ ਨਰਿੰਦਰਪਾਲ ਸਿੰਘ ਸਵਨਾ ਅਤੇ ਉਹਨਾਂ ਦੀ ਪਤਨੀ ਸ਼੍ਰੀਮਤੀ ਖੁਸ਼ਬੂ ਸਵਨਾ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।

ਵਿਧਾਇਕ ਫਾਜਿਲਕਾ ਸ੍ਰੀ ਨਰਿੰਦਰਪਾਲ ਸਿੰਘ ਨੇ ਸਮਾਗਮ ਦੌਰਾਨ ਸ਼ਿਰਕਤ ਕਰਦਿਆਂ ਨਵਜਮੀਆਂ ਧੀਆਂ ਨੂੰ ਜਨਮ ਦੇਣ ਵਾਲੀਆਂ ਮਾਵਾਂ ਨੂੰ ਲੋਹੜੀ ਦੀ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਮਾਂਵਾਂ ਭਾਗਾਂ ਵਾਲੀਆਂ ਹੋ ਜਿਨ੍ਹਾਂ ਦੇ ਘਰ ਲਕਸ਼ਮੀ ਆਈ ਹੈ। ਉਨ੍ਹਾਂ ਕਿਹਾ ਕਿ ਔਰਤਾਂ ਬਿਨਾਂ ਸੰਸਾਰ ਵਿਚ ਕਿਸੇ ਦੀ ਹੋਂਦ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਨੂੰ ਵੀ ਜਨਮ ਇਕ ਔਰਤ ਨੇ ਹੀ ਦਿੱਤਾ ਹੈ। 

ਉਨ੍ਹਾਂ ਨੇ ਕਿਹਾ ਕਿ ਲੜਕੀਆਂ ਹੁਣ ਉਚੇ ਮੁਕਾਮਾਂ ਤੇ ਪਹੁੰਚ ਰਹੀਆਂ ਹਨ ਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਉਨ੍ਹਾਂ ਦਾ ਸਾਥ ਦੇਈਏ ਤਾਂ ਜੋ ਉਹ ਹੋਰ ਉਚਾਈਆਂ ਛੂੰਹ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਲੜਕੀਆਂ ਦੇ ਸਸ਼ਕਤੀਕਰਨ ਵੱਲ ਜ਼ੋਰ ਦੇ ਰਹੀ ਹੈ ਤਾਂ ਜੋ ਉਹ ਕਿਸੇ ਗੱਲੋਂ ਵੀ ਆਪਣ ਆਪ ਨੂੰ ਘੱਟ ਨਾ ਸਮਝਣ। 

ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਵਨਾ ਨੇ ਕਿਹਾ ਕਿ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਉਲੀਕਣ ਨਾਲ ਲੜਕੀਆਂ ਪ੍ਰਤੀ ਜੋ ਸਤਿਕਾਰ ਸਭਨਾਂ ਵਿਚ ਵਧਿਆ ਹੈ ਉਸਨੂੰ ਬਿਆਨ ਨਹੀਂ ਕੀਤਾ ਜਾ ਸਕਦਾ। ਜ਼ਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ 51 ਨਵਜਮੀਆਂ ਧੀਆਂ ਦੀਆਂ ਮਾਵਾਂ ਨੂੰ ਬੇਬੀ ਕੇਅਰ ਕਿਟ ਤੇ ਕੰਬਲ ਭੇਂਟ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੜਕੀਆਂ ਦੀ ਭਲਾਈ ਲਈ ਲਗਾਤਾਰ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਗਤੀਵਿਧੀਆਂ ਵਜੋਂ ਪ੍ਰੋਗਰਾਮ ਵਿਖੇ ਮੌਜੂਦ ਦਾਦੀ ਪੋਤੀ / ਮਾਂ ਬੇਟੀ ਦੀ ਆਪਸ ਵਿੱਚ ਦੌੜ ਕਰਵਾਈ ਗਈ, ਜੇਤੂ ਨੂੰ ਫਾਜਿਲਕਾ ਵਿਧਾਇਕ ਵੱਲੋਂ ਸਨਮਾਨਿਤ ਕੀਤਾ ਗਿਆ । 

ਅਨਪ੍ਰਸ਼ਾਨ ਦਿਵਸ ਦੀ ਗਤੀਵਿਧੀ ਵੀ ਕਰਵਾਈ ਗਈ। ਇਸ ਮੌਕੇ ਪਿੰਡ ਸਾਬੂਆਣਾ ਤੋਂ ਆਪ ਆਗੂ ਸ਼੍ਰੀ ਅਸ਼ਵਨੀ, ਆਪ ਪਾਰਟੀ ਦੀ ਲੀਡਰਸ਼ੀਪ ਅਤੇ ਸਕੂਲ ਪ੍ਰਿੰਸੀਪਲ ਤੇ ਸਟਾਫ ਆਦਿ ਹਾਜ਼ਰ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD