Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਜੋਤ ਸਿੰਘ ਬੈਂਸ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਅਤੇ ਵਿਕਾਸ ਦੇ ਐਜੰਡੇ ਤੇ ਐਕਸ਼ਨ ਮੋਡ ਵਿੱਚ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਰੂਪਨਗਰ , 18 Jan 2025

Last updated on: Jan 18, 2025, 00:00 IST

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ‘ਐਕਸ਼ਨ ਮੋਡ’ ਵਿੱਚ ਹਨ। ਵਿਧਾਨਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਨੌਜਵਾਨਾਂ ਲਈ ਉਨ੍ਹਾਂ ਵੱਲੋਂ ਸ਼ੁਰੂ ਕੀਤਾ ਬਿਹਤਰੀਨ ਉਪਰਾਲਾ ਸਾਹਮਣੇ ਆਇਆ ਹੈ। ਸ੍ਰੀ ਆਨੰਦਪੁਰ ਸਾਹਿਬ ਵਿਧਾਨਸਭਾ ਹਲਕੇ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕੇਂਦਰ ਸਕਰਾਰ ਨੂੰ ਐਨ.ਐਫ.ਐਲ. ਅਤੇ ਬੀ.ਬੀ.ਐਮ.ਬੀ. ਵਿੱਚ ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਅਲਾਟ ਕਰਦੇ ਸਮੇਂ ਯਥਾਸਥਿਤੀ ਬਣਾਈ ਰੱਖਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। 

ਉਨ੍ਹਾਂ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੁਲਾਕਾਤ ਕਰਕੇ ਕਿਹਾ ਕਿ ਇਨ੍ਹਾਂ ਸੰਸਥਾਵਾਂ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ ਜੋ ਸਥਾਨਕ ਨੌਜਵਾਨਾਂ ਨੂੰ ਮਿਲਣੀਆਂ ਚਾਹੀਦੀਆਂ ਹਨ।

ਸਥਾਨਕ ਨੌਜਾਵਨਾਂ ਲਈ ਨੌਕਰੀਆਂ ਅਤੇ ਇਲਾਕੇ ਦਾ ਵਿਕਾਸ ਮੁੱਖ ਮੁੱਦਾ:

ਸ. ਬੈਂਸ ਨੇ ਬੀ.ਬੀ.ਐਮ.ਬੀ. ਅਤੇ ਐਨ.ਐਫ.ਐਲ. ਵਿੱਚ ਪੰਜਾਬੀ ਨੌਜਵਾਨਾਂ ਲਈ ਨੌਕਰੀਆਂ ਦੀ ਅਲਾਟਮੈਂਟ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦਾ ਵਿਰੋਧ ਕੀਤਾ । ਉਨ੍ਹਾਂ ਸਪੱਸ਼ਟ ਕੀਤਾ ਕਿ ਨਿਰਧਾਰਤ ਨਿਯਮਾਂ ਦਾ ਸਤਿਕਾਰ ਜ਼ਰੂਰੀ ਹੈ ਅਤੇ ਇਨ੍ਹਾਂ ਦੀ ਉਲੰਘਣਾ ਨਾਲ ਸਥਾਨਕ ਨੌਜਵਾਨਾਂ ਲਈ ਰੋਜਗਾਰ ਦੇ ਮੌਕੇ ਖਤਮ ਹੋ ਰਹੇ ਹਨ। 

ਬੀਬੀਐਮਬੀ ਵਰਕਸ਼ਾਪ ਨੂੰ ਮੁੜ ਸੁਰਜੀਤ ਕਰਨ ਦੀ ਮੰਗ:

ਮੰਤਰੀ ਨੇ ਏਸ਼ੀਆ ਦੀ ਸਭ ਤੋਂ ਵੱਡੀ ਵਰਕਸ਼ਾਪ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੰਗਲ ਨੂੰ ਮੁੜ ਸੁਰਜੀਤ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਵਰਕਸ਼ਾਪ ਪਿਛਲੇ 40 ਸਾਲਾਂ ਤੋਂ ਵਧ ਸਮੇਂ ਤੋਂ ਬੰਦ ਪਈ ਹੈ ਪਰ ਇਸ ਦੇ ਮੁੜ ਸੁਰਜੀਤ ਹੋਣ ਨਾਲ ਇਲਾਕੇ ਵਿੱਚ ਰੁਜ਼ਗਾਰ ਦੇ ਮੌਕੇ ਵਧਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਵਰਕਸ਼ਾਪ ਇਲਾਕੇ ਦੀ ਉਦਯੋਗਿਕ ਤਰੱਕੀ ਵਿੱਚ ਅਹਿਮ ਰੋਲ ਅਦਾ ਕਰ ਸਕਦੀ ਹੈ।

ਨੰਗਲ-ਭਾਖੜਾ ਰੇਲਵੇ ਲਾਈਨ ਦੀ ਬਹਾਲੀ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨਾ:

ਹਰਜੋਤ ਬੈਂਸ ਨੇ ਨੰਗਲ-ਭਾਖੜਾ ਰੇਲ ਸੰਪਰਕ ਬਹਾਲ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਲਾਈਨ ਦੇ ਮੁੜ ਬਹਾਲ ਹੋਣ ਨਾਲ ਨਾ ਸਿਰਫ਼ ਇਸ ਖੇਤਰ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ ਸਗੋਂ ਦੂਰ-ਦੁਰਾਡੇ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਸ੍ਰੀ ਆਨੰਦਪੁਰ ਸਾਹਿਬ, ਨੰਗਲ ਅਤੇ ਕੀਰਤਪੁਰ ਸਾਹਿਬ ਵਰਗੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ’ਤੇ ਜਾਣ ਲਈ ਹੋਰ ਵੀ ਆਸਾਨੀ ਹੋਵੇਗੀ।

ਬੁਨਿਆਦੀ ਢਾਂਚੇ ਦੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ ਗਿਆ:

ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ ਸੜਕੀ ਸੰਪਰਕ ਦੀ ਭਾਰੀ ਘਾਟ ਹੈ। ਇਸ ਤੋਂ ਇਲਾਵਾ ਬੀਬੀਐਮਬੀ ਦੀਆਂ ਪੁਰਾਣੀਆਂ ਇਮਾਰਤਾਂ ਖੰਡਰ ਹੋ ਚੁੱਕੀਆਂ ਹਨ, ਜਿਸ ਨਾਲ ਇਲਾਕੇ ਦੇ ਵਿਕਾਸ ਵਿੱਚ ਰੁਕਾਵਟ ਆ ਰਹੀ ਹੈ।

ਕੇਂਦਰ ਸਰਕਾਰ ਦਾ ਧੰਨਵਾਦ ਪ੍ਰਗਟਾਇਆ:

ਹਰਜੋਤ ਬੈਂਸ ਨੇ ਹਾਲ ਹੀ ਵਿੱਚ ਸਿਰਸਾ-ਨੰਗਲ ’ਤੇ ਨਵੇਂ ਪੁਲ, ਬ੍ਰਹਮਪੁਰ ਅਤੇ ਡਰੋਲੀ ਵਿਖੇ 60 ਸਾਲ ਪੁਰਾਣੇ ਪੁਲਾਂ ਦੇ ਪੁਨਰ ਨਿਰਮਾਣ ਅਤੇ ਅਟਾਰੀ ਸਮੇਤ ਪੰਜ ਪੁਲਾਂ ਦੇ ਨਿਰਮਾਣ ਨੂੰ ਮਨਜ਼ੂਰੀ ਦੇਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਨਾ ਸਿਰਫ਼ ਸੜਕੀ ਸੰਪਰਕ ਵਿੱਚ ਸੁਧਾਰ ਹੋਵੇਗਾ ਸਗੋਂ ਖੇਤਰ ਵਿੱਚ ਵਿਕਾਸ ਅਤੇ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ।

ਹਰਜੋਤ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਸਥਾਨਕ ਨੌਜਵਾਨਾਂ ਨੂੰ ਬੀਬੀਐਮਬੀ ਅਤੇ ਐਨਐਫਐਲ ਵਿੱਚ ਤਰਜੀਹ ਮਿਲਣੀ ਚਾਹੀਦੀ ਹੈ ਅਤੇ ਖੇਤਰ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਅਤੇ ਟਰਾਂਸਪੋਰਟ ਸੰਪਰਕ ਵਿੱਚ ਸੁਧਾਰ ਜ਼ਰੂਰੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਨੂੰ ਮਿਲਣ ਦੀ ਵੀ ਤਿਆਰੀ ਕਰ ਰਹੇ ਹਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD