Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈਡ ਅਤੇ ਨਾਲ ਲਗਦੇ ਪਿੰਡਾਂ ਦਾ ਦੌਰਾ

ਸਰਾਲਾ ਕਲਾਂ ਦੀਆਂ ਸੜਕਾਂ ਦੀ ਮੁਰੰਮਤ ਇਕ ਹਫ਼ਤੇ 'ਚ ਮੁਕੰਮਲ ਕੀਤੀ ਜਾਵੇਗੀ : ਡਾ. ਬਲਬੀਰ ਸਿੰਘ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਘਨੌਰ/ਰਾਜਪੁਰਾ/ਪਟਿਆਲਾ , 19 Jan 2025

Last updated on: Jan 19, 2025, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਅਚਨਚੇਤ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਸਰਾਲਾ ਕਲਾਂ ਅਤੇ ਨਾਲ ਲੱਗਦੇ ਹੋਰਨਾਂ ਪਿੰਡਾਂ ਦਾ ਦੌਰਾ ਕੀਤਾ ਤੇ ਭਾਰੀ ਟਰੈਫ਼ਿਕ ਕਾਰਨ ਟੁੱਟੀਆਂ ਸੜਕਾਂ ਦਾ ਪੈਦਲ ਚੱਲਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਆਪਣੇ ਅਧੀਨ ਪੈਂਦੀਆਂ ਸੜਕਾਂ ਤੇ ਪੁਲਾਂ ਦੀ ਮੁਰੰਮਤ ਇੱਕ ਹਫ਼ਤੇ ਦੇ ਅੰਦਰ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਪਿੰਡ ਸਰਾਲਾ ਕਲਾ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਤੱਕ ਪਹੁੰਚ ਬਣਾਉਣ ਲਈ ਚਲਾਏ 'ਆਪ ਦੀ ਸਰਕਾਰ ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਅੱਜ ਉਹ ਪਿੰਡ ਸਰਾਲਾ ਕਲਾਂ ਦੇ ਵਸਨੀਕਾਂ ਕੋਲ ਪੁੱਜੇ ਹਨ ਤੇ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ 'ਤੇ ਨਿਰਦੇਸ਼ ਦਿੱਤੇ ਗਏ ਹਨ।

ਡਾ. ਬਲਬੀਰ ਸਿੰਘ ਨੇ ਪੰਚਾਇਤ ਵਿਭਾਗ ਨੂੰ ਸਰਾਲਾ ਕਲਾਂ ਦੇ ਟੋਭੇ ਨੂੰ ਡੂੰਘਾ ਕਰਨ, ਪੀ.ਡਬਲਿਊ.ਡੀ ਨੂੰ ਪਿੰਡ ਸਰਾਲਾ ਖੁਰਦ ਤੋਂ ਸਰਾਲਾ ਕਲਾਂ ਨੂੰ ਆਉਂਦੀ ਸੜਕ ਦੀ ਮੁਰੰਮਤ ਅਤੇ ਬਰਮਾ ਦੀ ਸਫ਼ਾਈ ਹਫ਼ਤੇ ਦੇ ਅੰਦਰ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਸਰਾਲਾ ਹੈਡ ਦੇ ਪੁਲ ਦੇ ਪਾਸੇ ਤੁਰੰਤ ਮਜ਼ਬੂਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਾਲਾ ਕਲਾਂ ਵਿੱਚ ਨਵਾਂ ਬਣ ਰਿਹਾ ਪੁਲ ਅਗਲੇ ਦੋ ਦਿਨਾਂ ਅੰਦਰ ਚਾਲੂ ਕਰ ਦਿੱਤਾ ਜਾਵੇਗਾ, ਇਸ ਪੁਲ ਦੇ ਚੱਲਣ ਨਾਲ ਟਰੈਫ਼ਿਕ ਦੀ ਸਮੱਸਿਆ ਹੱਲ ਹੋ ਜਾਵੇਗੀ।

ਸਿਹਤ ਮੰਤਰੀ ਨੇ ਊਂਟਸਰ ਤੋਂ ਲੋਹਸਿੰਬਲੀ ਵਾਲੀ 5.44 ਕਿਲੋਮੀਟਰ ਸੜਕ, ਅੰਬਾਲਾ ਤੋਂ ਪਟਿਆਲਾ ਆਉਣ ਵਾਲੀ ਕਪੂਰੀ-ਲੋਹਸਿੰਬਲੀ ਵਾਲੀ 17.50 ਕਿਲੋਮੀਟਰ ਲੰਬੀ ਸੜਕ, ਸਰਾਲਾ ਕਲਾਂ ਤੋਂ ਹਰਿਆਣਾ ਬਾਰਡਰ ਨਾਲ ਲੱਗਦੀ ਲਿੰਕ ਸੜਕ ਦੇ 1.13 ਕਿਲੋਮੀਟਰ ਦੇ ਹੋਣ ਵਾਲੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਸਾਰੀਆਂ ਸੜਕਾਂ ਸੂਬੇ ਦੇ ਅਰਥਚਾਰੇ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਰੂਰੀ ਹਨ, ਇਸ ਲਈ ਇਨ੍ਹਾਂ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਕੰਮ 'ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਡਾ. ਬਲਬੀਰ ਸਿੰਘ ਨੇ ਪੀ.ਡਬਲਿਊ.ਡੀ ਵਿਭਾਗ ਨੂੰ ਫਿੱਕੀਆਂ ਪੈ ਚੁੱਕੀਆਂ ਸੜਕਾਂ ਦੀਆਂ ਚਿੱਟੀਆਂ ਪੱਟੀਆਂ ਨੂੰ ਤੁਰੰਤ ਦੁਬਾਰਾ ਲਗਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਧੁੰਦ ਦੇ ਮੌਸਮ ਵਿੱਚ ਚਿੱਟੀ ਪੱਟੀ ਨਾ ਹੋਣ ਕਾਰਨ ਸੜਕੀ ਹਾਦਸੇ ਹੋਣ ਦਾ ਖਤਰਾਂ ਰਹਿੰਦਾ ਹੈ, ਇਸ ਲਈ ਜਿਹੜੀਆਂ ਸੜਕਾਂ 'ਤੇ ਚਿੱਟੀਆਂ ਪੱਟੀਆਂ ਨਹੀਂ ਹਨ, ਉਥੇ ਤੁਰੰਤ ਲਗਵਾਈਆਂ ਜਾਣ।

ਇਸ ਮੌਕੇ ਐਸ.ਪੀ. ਰਾਜੇਸ਼ ਛਿੱਬਰ, ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਬੀਰ ਸਿੰਘ, ਐਕਸੀਅਨ ਨਵੀਨ ਮਿੱਤਲ, ਡੀ.ਡੀ.ਪੀ.ਓ ਸ਼ਵਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD