Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

19 ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਖੇਤਰ ਦੀਆਂ ਸੜਕਾਂ ਦੀ ਕੀਤੀ ਜਾਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਘਨੌਰ/ਰਾਜਪੁਰਾ/ਪਟਿਆਲਾ , 19 Jan 2025

Last updated on: Jan 19, 2025, 00:00 IST

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਘਨੌਰ ਖੇਤਰ ਦੀਆਂ ਸੜਕਾਂ 'ਤੇ ਕਰੀਬ 19 ਕਰੋੜ ਰੁਪਏ ਖਰਚੇ ਜਾਣਗੇ। ਇਹ ਪ੍ਰਗਟਾਵਾਂ ਉਨ੍ਹਾਂ ਸਰਾਲਾ ਹੈੱਡ ਦਾ ਦੌਰਾ ਕਰਦਿਆਂ ਸੜਕਾਂ ਦੀ ਹਾਲਤ ਦਾ ਜਾਇਜ਼ਾ ਲੈਂਦਿਆ ਕੀਤਾ। ਇਸ ਮੌਕੇ ਉਨ੍ਹਾਂ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਆਪਣੇ ਅਧੀਨ ਪੈਂਦੀਆਂ ਸੜਕਾਂ ਤੇ ਪੁਲਾਂ ਦੀ ਮੁਰੰਮਤ ਦੇ ਕੰਮ 'ਚ ਤੇਜ਼ੀ ਲਿਆਉਣ ਦੀ ਹਦਾਇਤ ਵੀ ਕੀਤੀ।

ਸਿਹਤ ਮੰਤਰੀ ਨੇ ਦੱਸਿਆ ਕਿ ਊਂਟਸਰ ਤੋਂ ਲੋਹਸਿੰਬਲੀ ਵਾਲੀ 5.44 ਕਿਲੋਮੀਟਰ ਸੜਕ 'ਤੇ 6 ਕਰੋੜ 28 ਲੱਖ ਰੁਪਏ, ਅੰਬਾਲਾ ਤੋਂ ਪਟਿਆਲਾ ਆਉਣ ਵਾਲੀ ਕਪੂਰੀ-ਲੋਹਸਿੰਬਲੀ ਵਾਲੀ 17.50 ਕਿਲੋਮੀਟਰ ਲੰਬੀ ਸੜਕ 'ਤੇ ਕਰੀਬ 12 ਕਰੋੜ ਰੁਪਏ, ਸਰਾਲਾ ਕਲਾਂ ਤੋਂ ਹਰਿਆਣਾ ਬਾਰਡਰ ਨਾਲ ਲੱਗਦੀ ਲਿੰਕ ਸੜਕ ਦੇ 1.13 ਕਿਲੋਮੀਟਰ ਨੂੰ ਬਣਾਉਣ 'ਤੇ 1.15 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕੰਮਾਂ ਨੂੰ ਮਿਥੇ ਸਮੇਂ 'ਚ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ।  

ਇਸ ਮੌਕੇ ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡ ਸਰਾਲਾ ਕਲਾਂ ਦੇ ਟੋਭੇ ਨੂੰ ਡੂੰਘਾ ਕਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਵਪੱਖੀ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਡਾ. ਬਲਬੀਰ ਸਿੰਘ ਨੇ ਪੀ.ਡਬਲਿਊ.ਡੀ ਵਿਭਾਗ ਨੂੰ ਫਿੱਕੀਆਂ ਪੈ ਚੁੱਕੀਆਂ ਸੜਕਾਂ ਦੀਆਂ ਚਿੱਟੀਆਂ ਪੱਟੀਆਂ ਨੂੰ ਤੁਰੰਤ ਦੁਬਾਰਾ ਲਗਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਧੁੰਦ ਦੇ ਮੌਸਮ ਵਿੱਚ ਚਿੱਟੀ ਪੱਟੀ ਨਾ ਹੋਣ ਕਾਰਨ ਸੜਕੀ ਹਾਦਸੇ ਹੋਣ ਦਾ ਖਤਰਾਂ ਰਹਿੰਦਾ ਹੈ, ਇਸ ਲਈ ਜਿਹੜੀਆਂ ਸੜਕਾਂ 'ਤੇ ਚਿੱਟੀਆਂ ਪੱਟੀਆਂ ਨਹੀਂ ਹਨ, ਉਥੇ ਤੁਰੰਤ ਲਗਵਾਈਆਂ ਜਾਣ।

ਇਸ ਮੌਕੇ ਐਸ.ਪੀ. ਰਾਜੇਸ਼ ਛਿੱਬਰ, ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਬੀਰ ਸਿੰਘ, ਐਕਸੀਅਨ ਨਵੀਨ ਮਿੱਤਲ, ਡੀ.ਡੀ.ਪੀ.ਓ ਸ਼ਵਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD