Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਚਿਤਕਾਰਾ ਯੂਨੀਵਰਸਿਟੀ ਵਿਖੇ ਰੈਬਿਟ ਏਆਈ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਵਿਸ਼ਵ ਸੰਮੇਲਨ-2025 ਦਾ ਆਯੋਜਨ

Chitkara University, Banur, Rajpura, Dr. Ashok K Chitkara,Chitkara Business School, Dr. Madhu Chitkara, AI World Summit 2025

Web Admin

Web Admin

5 Dariya News

ਰਾਜਪੁਰਾ , 20 Jan 2025

Last updated on: Jan 20, 2025, 00:00 IST

ਰੈਬਿਟ ਏਆਈ ਅਤੇ ਚਿਤਕਾਰਾ ਯੂਨੀਵਰਸਿਟੀ ਵੱਲੋਂ ਸਾਂਝੇ ਤੌਰ ’ਤੇ ਏਆਈ ਵਿਸ਼ਵ ਸੰਮੇਲਨ-2025 ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਸੰਮੇਲਨ ਵਿਚ ਆਈਬੀਐੱਮ, ਐੱਨਐੱਸਡੀਸੀ, ਅਪੋਲੋ, ਐਚਐਫ਼ਡੀਸੀ, ਟੈੱਕ ਕਿਉਰੇਟਰ, ਟੀਸੀ ਗਰੁੱਪ, ਡੇਲੋਇਟ ਵਰਗੇ ਵਿਸ਼ਵ ਪੱਧਰੀ ਸੰਸਥਾਵਾਂ ਦੇ ਏਆਈ ਨੇਤਾਵਾਂ ਅਤੇ ਨੀਤੀ ਨਿਰਮਾਤਾਵਾਂ ਨੇ ਭਾਗ ਲਿਆ। 

ਦੋ ਦਿਨ ਚੱਲੇ ਇਸ ਸੰਮੇਲਨ ਨੇ ਏਆਈ ਨਵੀਨਤਾਵਾਂ, ਉਦਯੋਗ ਦੀਆਂ ਐਪਲੀਕੇਸ਼ਨਾਂ ਅਤੇ ਭਵਿੱਖ ਦੇ ਰੁਝਾਨਾਂ ਬਾਰੇ ਚਰਚਾ ਕਰਨ ਲਈ ਇੱਕ ਪ੍ਰਮੁੱਖ ਪਲੇਟਫਾਰਮ ਵਜੋਂ ਮੰਚ ਪ੍ਰਦਾਨ ਕੀਤਾ। ਇਸ ਸੰਮੇਲਨ ਦੀ ਸਫ਼ਲਤਾ ਬਾਰੇ ਜਾਣਕਾਰੀ ਦਿੰਦਿਆਂ ਚਿਤਕਾਰਾ ਯੂਨੀਵਰਸਿਟੀ ਦੀ ਪ੍ਰੋ ਚਾਂਸਲਰ ਡਾ. ਮਧੂ ਚਿਤਕਾਰਾ ਨੇ ਕਿਹਾ ਕਿ, ‘‘ਏਆਈ ਵਿਸ਼ਵ ਸੰਮੇਲਨ-2025 ਸਿਰਫ਼ ਇੱਕ ਸਮਾਗਮ ਹੀ ਨਹੀਂਂ ਸੀ, ਸਗੋਂ ਇਹ ਭਵਿੱਖ ਲਈ ਇੱਕ ਪ੍ਰਵੇਸ਼ ਦੁਆਰ ਵੀ ਸੀ। 

ਉਨ੍ਹਾਂ ਕਿਹਾ ਕਿ ਚਿਤਕਾਰਾ ਯੂਨੀਵਰਸਿਟੀ ਏਆਈ ਨਵੀਨਤਾ ਨੂੰ ਅੱਗੇ ਵਧਾਉਣ ਲਈ ਅਕਾਦਮਿਕ ਅਤੇ ਉਦਯੋਗ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰੈਬਿਟ ਏਆਈ ਵਰਗੇ ਦੂਰਦਰਸ਼ੀ ਨੇਤਾਵਾਂ ਨਾਲ ਸਾਂਝੇਦਾਰੀ ਕਰਕੇ ਵਿਦਿਆਰਥੀਆਂ, ਉੱਦਮੀਆਂ ਅਤੇ ਪੇਸ਼ੇਵਰਾਂ ਨੂੰ ਏਆਈ-ਸੰਚਾਲਿਤ ਸੰਸਾਰ ਵਿੱਚ ਅਗਵਾਈ ਕਰਨ ਲਈ ਸਮਰੱਥ ਬਣਾਉਣ ਲਈ ਸ਼ਕਤੀ ਪ੍ਰਦਾਨ ਕਰਨ ਵਿਚ ਮੱਦਦ ਮਿਲਦੀ ਹੈ।”

ਲੰਡਨ ਸਥਿਤ ਜਨਰੇਟਿਵ ਏਆਈ ਕੰਪਨੀ ਰੈਬਿਟ ਏ.ਆਈ, ਜਿਸ ਦੀ ਸਥਾਪਨਾ ਹਰਨੀਤ ਸਿੰਘ ਨੇ ਕੀਤੀ ਸੀ ਨੇ ਪ੍ਰਬੰਧਕਾਂ ਦੀ ਬਹੁਤ ਮਦਦ ਕੀਤੀ ਹੈ। ਹਰਨੀਤ ਸਿੰਘ ਇੱਕ ਸੀਰੀਅਲ ਉੱਦਮੀ ਅਤੇ ਆਈਆਈਟੀ ਦਿੱਲੀ ਦੇ ਸਾਬਕਾ ਵਿਦਿਆਰਥੀ ਹਨ। ਟੀ.ਸੀ ਗਰੁੱਪ, ਐਨਵੀਆਈਡੀਆਈਏ ਅਤੇ ਮੇਟਾ ਅਤੇ ਮਾਈਕਰੋਸਾਫ਼ਟ ਦੇ ਐਗਜ਼ੈਕਟਿਵਜ਼ ਦੁਆਰਾ  ਸਮਰਪਿਤ, ਰੈਬਿਟ ਏਆਈ ਦਾ ਟੀਚਾ ਏਆਈ ਕ੍ਰਾਂਤੀ ਵਿਚ ਖੁਦ ਨੂੰ ਇੱਕ ਪ੍ਰਮੁੱਖ ਖਿਡਾਰੀ ਵਜੋਂ ਸਥਾਪਤ ਕਰਨਾ ਹੈ। 

ਕੰਪਨੀ ਵੱਲੋਂ ਹਾਲ ਹੀ ਵਿੱਚ ਆਪਣੇ ਮਿਸ਼ਨ ਨੂੰ ਅੱਗੇ ਵਧਾਉਣ ਲਈ 2.1 ਮਿਲੀਅਨ ਡਾਲਰ ਦੇ ਫੰਡ ਹਾਸਿਲ ਹੋਏ ਹਨ। ਇਸ ਸੰਮੇਲਨ ਦੀ ਇੱਕ ਖਾਸ ਗੱਲ ਏਆਈ ਨਾਮਾ ਕਿਤਾਬ ਦਾ ਰਿਲੀਜ਼ ਹੋਣਾ ਸੀ, ਜੋ ਕਿ ਏਆਈ ਦੁਆਰਾ ਸੰਚਾਲਿਤ ਕਾਰੋਬਾਰ ਦੀ ਸਫਲਤਾ ਉੱਤੇ 15 ਰੀਅਲ-ਵਰਲਡ ਕੇਸ ਸਟੱਡੀਜ਼ ਵਾਲੀ ਇੱਕ ਮਹੱਤਵਪੂਰਨ ਪੁਸਤਕ ਹੈ। 

ਸੀਐਕਸਓਐੱਸ, ਸੰਸਥਾਪਕਾਂ, ਨੀਤੀ ਨਿਰਮਾਤਾਵਾਂ ਅਤੇ ਏਆਈ ਉਤਸ਼ਾਹੀਆਂ ਲਈ ਤਿਆਰ ਕੀਤੀ ਗਈ ਏਆਈ ਨਾਮਾ ਸਿਹਤ ਸੰਭਾਲ, ਪ੍ਰਚੂਨ, ਨਿਰਮਾਣ ਅਤੇ ਆਵਾਜਾਈ ਵਰਗੇ ਉਦਯੋਗਾਂ ਵਿੱਚ ਏਆਈ ਅਪਣਾਉਣ ਲਈ ਵਿਹਾਰਕ ਦ੍ਰਿਸ਼ਟੀ ਪ੍ਰਦਾਨ ਕਰਦੀ ਹੈ। ਇਸ ਪਹਿਲਕਦਮੀ ਬਾਰੇ ਬੋਲਦਿਆਂ, ਰੈਬਿਟ ਏਆਈ ਦੇ ਸੰਸਥਾਪਕ ਅਤੇ ਸੀਈਓ ਹਰਨੀਤ ਸਿੰਘ ਨੇ ਕਿਹਾ, ‘‘ਕਿਉਂਕਿ ਅਸੀਂ ਯੂਐਸ ਅਤੇ ਯੂਕੇ ਏਆਈ ਕ੍ਰਾਂਤੀ ਵਿੱਚ ਸਭ ਤੋਂ ਅੱਗੇ ਹਾਂ, ਇਸ ਲਈ ਸਾਡੇ ਉਦਯੋਗ ਦੇ ਸਾਥੀ ਏਆਈ ਨੂੰ ਲਾਗੂ ਕਰਨ ਬਾਰੇ ਜਾਣਕਾਰੀ ਲਈ ਇੱਕ ਇੱਕਲੇ, ਭਰੋਸੇਯੋਗ ਸਰੋਤ ਦੀ ਭਾਲ ਕਰਦੇ ਹਨ। 

ਏਆਈਨਾਮਾ ਉਸ ਜੇਨ ਲਈ ਇੱਕ ਬਾਈਬਲ ਦੇ ਤੌਰ ’ਤੇ ਕੰਮ ਕਰਦਾ ਹੈ ਜਿਹਡ਼ੀ ਕਿ ਏਆਈ ਸ਼ਕਤੀ ਵਾਲੇ ਭਵਿੱਖ ਨੂੰ ਅੱਗੇ ਵਧਾਉਣ ਵਾਲੇ ਨੇਤਾਵਾਂ ਲਈ ਇੱਕ ਮਹੱਵਤਪੂਰਣ ਪਲੇਅ ਬੁੱਕ ਹੈ।” ਏਆਈ ਵਿਸ਼ਵ ਸੰਮੇਲਨ-2025 ਵਿਚ ਮੁੱਖ ਭਾਸ਼ਣ, ਮਾਹਰ ਪੈਨਲ ਅਤੇ ਵਿਹਾਰਕ ਵਰਕਸ਼ਾਪਾਂ ਸ਼ਾਮਲ ਸਨ, ਜਿਨ੍ਹਾਂ ਵਿੱਚ ਸਿੱਖਿਆ, ਸਿਹਤ ਸੰਭਾਲ, ਤਕਨਾਲੋਜੀ ਅਤੇ ਪ੍ਰਸ਼ਾਸਨ ਵਿੱਚ ਏਆਈ ਐਪਲੀਕੇਸ਼ਨ ਨੂੰ ਸ਼ਾਮਲ ਕੀਤਾ ਗਿਆ ਸੀ। 

ਇਸ ਸੰਮੇਲਨ ਵਿਚ ਹਾਜ਼ਰ ਲੋਕਾਂ ਨੂੰ ਉਦਯੋਗਾਂ ਦੇ ਮਾਹਿਰਾਂ ਵੱਲੋਂ ਉੱਭਰ ਰਹੇ ਏਆਈ ਰੁਝਾਨਾਂ ਅਤੇ ਕਾਰੋਬਾਰੀ ਤਬਦੀਲੀਆਂ ਰਣਨੀਤੀਆਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ, ਪੰਜਾਬ ਵਿਖੇ ਆਯੋਜਿਤ ਇਸ ਸਿਖਰ ਸੰਮੇਲਨ ਨੇ ਵਿਦਿਆਰਥੀਆਂ, ਉੱਦਮੀਆਂ, ਉਦਯੋਗ ਪੇਸ਼ੇਵਰਾਂ ਅਤੇ ਮੁੱਖ ਕਾਰਜਕਾਰੀ ਅਧਿਕਾਰੀਆਂ ਨੂੰ ਸਫਲਤਾਪੂਰਵਕ ਆਕਰਸ਼ਿਤ ਕੀਤਾ। ਉਨ੍ਹਾਂ ਨੂੰ ਏਆਈ ਦੀਆਂ ਨਵੀਨਤਮ ਉਪਲਬੱਧੀਆਂ ਅਤੇ ਕਾਰੋਬਾਰ ਅਤੇ ਸਮਾਜ ਵਿੱਚ ਉਨ੍ਹਾਂ ਦੀਆਂ ਐਪਲੀਕੇਸ਼ਨਾਂ ’ਤੇ ਪਹਿਲੀ ਨਜ਼ਰ ਰੱਖਣ ਦਾ ਮੌਕਾ ਪ੍ਰਦਾਨ ਕੀਤਾ।

 

Tags: Chitkara University , Banur , Rajpura , Dr. Ashok K Chitkara , Chitkara Business School , Dr. Madhu Chitkara , AI World Summit 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD