Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 20 Jan 2025

Last updated on: Jan 20, 2025, 00:00 IST

ਗਰਭਵਤੀ ਮਾਵਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਦਫ਼ਤਰ ਸਿਵਲ ਸਰਜਨ, ਮਾਨਸਾ ਵਿਖੇ ਐਮ.ਡੀ.ਆਰ. (ਮੈਟਰਨਲ ਡੈੱਥ ਰੀਵਿਊ) ਦੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅਪ੍ਰੈਲ 2024 ਤੋਂ ਹੁਣ ਤੱਕ ਕੁੱਲ 09 ਗਰਭਵਤੀ ਔਰਤਾਂ ਦੀਆਂ ਮੌਤਾਂ ਹੋਇਆ ਜਿੰਨ੍ਹਾਂ ਵਿੱਚੋ, ਅੱਜ 06 ਮੌਤਾਂ ਦੀ ਸਮੀਖਿਆ ਕੀਤੀ ਗਈ ਅਤੇ 03 ਮੌਤਾਂ ਬਾਰੇ ਪਹਿਲਾਂ ਹੀ ਸਮੀਖਿਆ ਕੀਤੀ ਜਾ ਚੁੱਕੀ ਹੈ।

ਮੀਟਿੰਗ ਦੌਰਾਨਸਿਵਲ ਸਰਜਨ ਨੇ ਹਾਜ਼ਰ ਸਟਾਫ ਨੂੰ ਆਦੇਸ਼ ਦਿੱਤੇ  ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਪਹਿਲੀ ਤਿਮਾਹੀ ਵਿਚ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰ ਗਰਭਵਤੀ ਔਰਤ ਦੇ ਘੱਟੋ ਘੱਟ ਚਾਰ ਏ.ਐਨ.ਸੀ. ਚੈਕਅੱਪ ਜਰੂਰ ਕੀਤੇ ਜਾਣ। ਇਸ ਦੌਰਾਨ ਔਰਤ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਇਕ ਚੈਕਅੱਪ ਜਰੂਰ ਕਰਵਾਇਆ ਜਾਵੇ ਅਤੇ ਜ਼ਰੂਰਤ ਪੈਣ ’ਤੇ ਸਮੇਂ ਸਮੇਂ ’ਤੇ ਚੈਕਅੱਪ ਕਰਵਾਇਆ ਜਾਵੇ। 

ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਦੌਰਾਨ ਅਤੇ ਸਮੇਂ ਸਮੇਂ ’ਤੇ ਹਾਈ ਰਿਸਕ ਪ੍ਰੈਗਨੈਂਸੀ ਦੀਆਂ 21 ਨਿਸ਼ਾਨੀਆਂ ਦੀ ਚੈਕਲਿਸਟ ਅਨੁਸਾਰ ਉਨ੍ਹਾਂ ਦੀ ਕੌਂਸਲਿੰਗ ਕੀਤੀ ਜਾਵੇ ਤਾਂ ਜੋ ਨੋਰਮਲ ਪ੍ਰੈਗਨੈਂਸੀ ਅਤੇ ਹਾਈਰਿਸਟ ਪ੍ਰੈਗਨੈਂਸੀ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦਾ ਐਮ.ਸੀ.ਪੀ. ਕਾਰਡ ਉੱਤੇ ਰੈਡ ਕਲਰ ਸਟੈਂਪ ਲਗਾ ਕੇ ਐਚ.ਆਰ.ਪੀ. ਨੋਟ ਲਿਖਿਆ ਜਾਵੇ। ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦੀਆਂ ਸਾਰੀਆਂ ਰਿਪੋਰਟਾਂ ਅਤੇ ਟੈਸਟ ਦੀ ਫੋਟੋ ਕਾਪੀ ਕਰਵਾ ਕੇ ਏ.ਐਨ.ਐਮ ਵੱਲੋ ਰਿਕਾਰਡ ਰੱਖਿਆ ਜਾਵੇ। 

ਹਾਈ ਰਿਸਕ ਗਰਭਵਤੀ ਮਾਵਾਂ ਦਾ ਰਿਕਾਰਡ ਏ.ਐਨ.ਐਮ. ਵੱਲੋਂ ਸਮੇਂ ਸਮੇਂ ’ਤੇ ਅਪਡੇਟ ਕੀਤਾ ਜਾਵੇ ਅਤੇ ਸਬੰਧਤ ਗਾਇਨੋਕਾਲਜਿਸਟ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਸਮੇਂ ਸਮੇਂ ਸਿਰ ਜਾਣੂ ਕਰਵਾਇਆ ਜਾਵੇ। ਹਾਈਰਿਸਕ ਗਰਭਵਤੀ ਮਾਵਾਂ ਨੂੰ, ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਗਰੂਕ ਕਰਕੇ ਉਸ ਦੀ ਡਲਿਵਰੀ ਕਿਸੇ ਵੱਡੇ ਇੰਸਟੀਚਿਊਸ਼ਨ ਵਿੱਚ ਕਰਵਾਈ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

ਇਸ ਮੌਕੇ ਡਾ. ਰਵਿੰਦਰ ਸਿੰਗ਼ਲਾ ਸਹਾਇਕ ਸਿਵਲ ਸਰਜਨ, ਡਾ. ਕੰਵਲਪ੍ਰੀਤ ਕੌਰ ਬਰਾੜ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਮੇਘਨਾ ਥਰੇਜਾ, ਡਾ. ਨਿਸ਼ਾ ਔਰਤ ਰੋਗਾਂ ਦੇ ਮਾਹਿਰ, ਮਾਸ ਮੀਡੀਆ ਵਿੰਗ ਦੀ ਤਰਫੋ ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਸ਼ਰਨਜੀਤ ਕੌਰ, ਸਬੰਧਤ ਐੱਲ.ਐਚ.ਵੀ., ਏ.ਐਂ.ਐਮ.ਅਤੇ ਆਸ਼ਾ ਵਰਕਰਾਂ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD