Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਫਾਜ਼ਿਲਕਾ ਪੁਲਿਸ ਨੂੰ ਨਸ਼ਾ ਤਸਕਰਾਂ ਦੇ ਖਿਲਾਫ ਮਿਲੀ ਇੱਕ ਹੋਰ ਵੱਡੀ ਕਾਮਯਾਬੀ

ਪਾਕਿਸਤਾਨ ਤੇ ਡਰੋਨ ਰਾਂਹੀ ਮੰਗਵਾਈ 02 ਕਿਲੋ 41 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਇੱਕ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਫਾਜ਼ਿਲਕਾ , 20 Jan 2025

Last updated on: Jan 20, 2025, 00:00 IST

ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਹਰੇਕ ਤਰ੍ਹਾਂ ਦੇ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਨੂੰ ਸ੍ਰੀ ਜਤਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਜਲਾਲਾਬਾਦ ਜੀ ਦੀ ਅਗਵਾਈ ਹੇਠ ਐਸ.ਆਈ ਅਮਰਜੀਤ ਕੌਰ ਮੁੱਖ ਅਫਸਰ ਥਾਣਾ ਸਦਰ ਜਲਾਲਾਬਾਦ ਨੂੰ ਉਸ ਸਮੇ ਇਕ ਵੱਡੀ ਕਾਮਯਾਬੀ ਮਿਲੀ, ਜਦੋ ਥਾਣਾ ਸਦਰ ਜਲਾਲਾਬਾਦ ਦੀ ਟੀਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪੁੱਲ ਨਹਿਰ ਬਸਤੀ ਸਰੂਪ ਦਾਸ ਫਾਜ਼ਿਲਕਾ ਫਿਰੋਜਪੁਰ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਮੁੱਖ ਅਫਸਰ ਥਾਣਾ ਨੂੰ ਇਤਲਾਹ ਦਿੱਤੀ ਕਿ ਕੇਵਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਚੱਕ ਬਜੀਦਾ ਥਾਣਾ ਸਦਰ ਜਲਾਲਾਬਾਦ ਹੈਰੋਇਨ ਵੇਚਣ ਦਾ ਆਦੀ ਹੈ, ਜਿਸਨੇ ਟਾਹਲੀ ਵਾਲਾ ਅਤੇ ਚੱਕ ਬਜੀਦਾ ਦੇ ਏਰੀਆ ਵਿਚ ਪਾਕਿਸਤਾਨ ਦੇ ਸਮੱਗਲਰਾਂ ਪਾਸੇ ਡਰੋਨ ਰਾਂਹੀ ਹੈਰੋਇਨ ਮੰਗਵਾਈ ਹੈ ਅਤੇ ਅੱਗੇ ਸਪਲਾਈ ਕਰਨ ਲਈ ਬਿਨ੍ਹਾ ਨੰਬਰੀ ਮੋਟਰਸਾਈਕਲ ਬਜਾਜ ਪਲਟੀਨਾ ਰੰਗ ਕਾਲਾ ਪਰ ਬਾਰਡਰ ਦੀ ਤਰਫੋਂ ਨਾਨਕ ਨਗਰੀ ਲਿੰਕ ਰੋਡ ਤੋਂ ਹੁੰਦਾ ਹੋਇਆ ਫਾਜ਼ਿਲਕਾ ਫਿਰੋਜਪੁਰ ਰੋਡ ਨੂੰ ਆ ਰਿਹਾ ਹੈ।

ਇਤਲਾਹ ਮੋਹਤਬਾਰ ਅਤੇ ਠੋਸ ਹੋਣ ਕਰਕੇ ਕੇਵਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਚੱਕ ਬਜੀਦਾ ਥਾਣਾ ਸਦਰ ਜਲਾਲਾਬਾਦ ਦੇ ਖਿਲਾਫ਼ ਮੁੱਕਦਮਾ ਨੰਬਰ  06 ਮਿਤੀ 18.01.2025 ਅ/ਧ 21-23/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕਰਕੇ ਮੁਖਬਰ ਖਾਸ ਦੀ ਦੱਸੀ ਜਗ੍ਹਾ ਟੀ- ਪੁਆਇੰਟ ਨਾਨਕ ਨਗਰੀ ਪਰ ਨਾਕਾਬੰਦੀ ਕੀਤੀ ਗਈ। ਦੌਰਾਨੇ ਨਾਕਾਬੰਦੀ ਕੇਵਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਚੱਕ ਬਜੀਦਾ ਥਾਣਾ ਸਦਰ ਜਲਾਲਾਬਾਦ ਨੂੰ ਕਾਬੂ ਕਰਕੇ ਉਸ ਪਾਸੋ 02 ਕਿਲੋ 41 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਅਤੇ ਉਸ ਪਾਸ ਮੌਜੂਦ ਮੋਟਰਸਾਈਕਲ ਬਜਾਜ ਪਲਟੀਨਾ ਰੰਗ ਕਾਲਾ ਬਿਨ੍ਹਾ ਨੰਬਰੀ ਨੂੰ ਵੀ ਕਬਜਾ ਵਿਚ ਲਿਆ ਗਿਆ।

ਮੁੱਢਲੀ ਪੁੱਛਗਿਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਕੇਵਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਚੱਕ ਬਜੀਦਾ ਪਾਕਿਸਤਾਨ ਦੇ ਸਮੱਗਲਰਾਂ ਪਾਸੋਂ ਡਰੋਨ ਰਾਂਹੀ ਹੈਰੋਇਨ ਮੰਗਵਾ ਕੇ ਅੱਗੇ ਵੇਚਣ ਲਈ ਜਾ ਰਿਹਾ ਸੀ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਸ ਪਾਸੋ ਹੋਰ ਵੀ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਅਤੇ ਇਹ ਹੈਰੋਇਨ ਉਸਨੇ ਅੱਗੇ ਕਿਸਨੂੰ ਵੇਚਣ ਲਈ ਜਾਣਾ ਸੀ, ਉਸ ਸਬੰਧੀ ਤਫਤੀਸ ਦੌਰਾਨ ਵਿਚਾਰਿਆ ਜਾਵੇਗਾ।

ਇਸ ਤਰ੍ਹਾਂ ਫਾਜ਼ਿਲਕਾ ਪੁਲਿਸ ਵੱਲੋ ਇਕ ਇੰਟਰ-ਨੈਸ਼ਨਲ ਡਰੱਗ ਸਮਗਲਿੰਗ ਨੂੰ ਰੋਕਿਆ ਗਿਆ। ਇਹ ਕਾਰਵਾਈ ਨਸ਼ੀਲੇ ਪਦਾਰਥਾਂ ਵਿਰੁੱਧ ਫਾਜ਼ਿਲਕਾ ਪੁਲਿਸ ਦੀ ਵਚਨਬੱਧਤਾ ਨੂੰ ਹੋਰ ਵੀ ਮਜਬੂਤੀ ਨਾਲ ਦਰਸਾਉਂਦੀ ਹੈ। ਫਾਜ਼ਿਲਕਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਹੈ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ ਵਿਚ ਉਹ ਪੁਲਿਸ ਦਾ ਅੱਗੇ ਵੱਧ ਕੇ ਸਹਿਯੋਗ ਦੇਣ ਅਤੇ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਸਬੰਧੀ ਸੂਚਨਾ ਦੇਣ ਲਈ ਨੇੜਲੇ ਥਾਣਾ ਜਾਂ ਡਰੱਗ ਹੈਲਪਲਾਈਨ ਨੰਬਰਾਂ ਤੇ ਸੰਪਰਕ ਕਰਨ ਤਾਂ ਜੋ ਪੰਜਾਬ ਨੂੰ ਨਸ਼ਿਆਂ ਤੋ ਬਚਾਇਆ ਜਾ ਸਕੇ।

ਕਿਸੇ ਵੀ ਤਰ੍ਹਾਂ ਦੇ ਨਸ਼ੇ ਦੇ ਖਾਤਮੇ ਲਈ ਫਾਜਿਲਕਾ ਪੁਲਿਸ ਵੱਲੋਂ Zero Tolerance ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਫਾਜਿਲਕਾ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਲਈ ਹਮੇਸ਼ਾ ਵਚਨਬੱਧ ਹੈ

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD