Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਬਲਜੀਤ ਕੌਰ ਨੇ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ

ਆਂਗਣਵਾੜੀ ਸੈਂਟਰਾਂ ਨੂੰ ਬਿਜਲੀ ਤੇ ਪਾਣੀ ਦੀ ਨਹੀਂ ਆਉਣ ਦਿੱਤੀ ਜਾਵੇਗੀ ਸਮੱਸਿਆ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 20 Jan 2025

Last updated on: Jan 20, 2025, 00:00 IST

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਫੂਲੇਵਾਲਾ, ਭੰਗਚੜੀ, ਮੌੜ,ਸੰਮੇਵਾਲੀ ਪਿੰਡਾਂ ਦੇ  ਦੌਰਾ ਦੌਰਾਨ ਕੀਤਾ ਅਤੇ ਇਹਨਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ  ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ।

ਆਪਣੇ ਦੌਰੇ ਦੌਰਾਨ ਪਿੰਡ ਫੂਲੇਵਾਲਾ ਆਂਗਣਵਾੜੀ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਛੋਟੇ ਬੱਚਿਆਂ ਦੀ ਸਹੂਲਤ ਲਈ ਇੱਥੇ ਬਿਜਲੀ ਪਾਣੀ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇਗਾ ਅਤੇ ਗਰਭਵਤੀ ਮਾਵਾਂ ਅਤੇ ਛੋਟੇ ਬੱਚਿਆਂ ਨੂੰ ਪੋਸਟਿਕ ਅਹਾਰ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡ  ਦੀਆਂ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਪਿੰਡ ਵਿੱਚ  ਬੱਸ ਸਰਵਿਸ ਦਾ ਜਲਦੀ ਪ੍ਰਬੰਧ ਕੀਤਾ ਜਾਵੇਗਾ।  

ਆਪਣੇ ਦੌਰੇ ਦੌਰਾਨ ਭੰਗਚੜੀ, ਮੌੜ ਅਤੇ ਸੰਮੇਵਾਲੀ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਉਨ੍ਹਾਂ ਦਾ ਹੱਲ ਵੀ ਕੀਤਾ ਅਤੇ ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਦੇ ਕੰਮਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਲਦੀ ਤੋਂ ਜਲਦੀ ਪਿੰਡ ਦੇ ਬਕਾਇਆ ਪਏ ਕੰਮ ਜਿਵੇਂ ਕਿ ਵਾਟਰ ਵਰਕਸ ਦੀ ਸਾਫ਼-ਸਫਾਈ, ਵਾਟਰ ਵਰਕਸ ਦੇ ਨਵੀਨੀਕਰਨ ਅਤੇ ਛੱਪੜ ਦੀ ਸਾਫ਼-ਸਫਾਈ ਕਰਵਾਈ ਜਾਵੇਗੀ ਤਾਂ ਜੋ ਪਿੰਡ ਵਾਸੀਆਂ ਨੂੰ ਸਵੱਛ ਵਾਤਾਵਰਣ ਮਿਲ ਸਕੇ।

ਇਸ ਮੌਕੇ ਸ੍ਰੀ ਸਿਮਰਜੀਤ ਸਿੰਘ ਬਲਾਕ ਪ੍ਰਧਾਨ,ਸ੍ਰੀ ਗੁਰਭਗਤ ਸਿੰਘ ਬਲਾਕ ਪ੍ਰਧਾਨ, ਸ੍ਰੀਮਤੀ ਪਰਮਜੀਤ ਕੌਰ ਹਲਕਾ ਕੋਆਰਡੀੜਨੇਟਰ (ਇਸਤਰੀ ਵਿੰਗ) ਸ੍ਰੀਮਤੀ ਰਮਨਦੀਪ ਕੌਰ ਸਰਪੰਚ ਭੰਗਚੜ੍ਹੀ,  ਸ੍ਰੀਮਤੀ ਵੀਰਪਾਲ ਕੋਰ ਸਰਪੰਚ ਮੌੜ, ਇਕਬਾਲ ਸਿੰਘ,ਗੁਰਪ੍ਰੀਤ ਸਿੰਘ ਸੰਮੇਵਾਲਾ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ। 

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD