Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵਜੋਂ ਪ੍ਰੋ. ਕਰਮਜੀਤ ਸਿੰਘ ਦੀ ਪਲੇਠੀ ਸੈਨੇਟ ਮੀਟਿੰਗ

ਉਚੇਰੀ ਸਿੱਖਿਆ ਨੂੰ ਰੁਜ਼ਗਾਰਮੁਖੀ ਬਣਾਉਣ 'ਤੇ ਦਿੱਤਾ ਜ਼ੋਰ

Guru Nanak Dev University Amritsar, Guru Nanak Dev University, Prof. Karamjeet Singh, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 20 Jan 2025

Last updated on: Jan 20, 2025, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਹੈ ਕਿ ਉਚੇਰੀ ਸਿਖਆ ਦੀ ਗਲੋਬਲ ਪੱਧਰ 'ਤੇ ਸਾਂਝ ਵਧਾਉਣ ਅਤੇ ਉਚੇਰੀ ਸਿਖਆ ਨੂੰ ਰੁਜ਼ਗਾਰਮੁਖੀ ਬਣਾ ਕੇ ਹੀ ਅਸੀਂ ਆਪਣੇ ਵਿਿਦਆਰਥੀਆਂ ਨੂੰ ਜਾਂ ਨੌਕਰੀ ਲੈਣ ਜਾਂ ਨੌਕਰੀ ਦੇਣ ਦੇ ਕਾਬਿਲ ਬਣਾ ਸਕਦੇ ਹਾਂ। 

ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੈਨੇਟ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੇ ਵਿਚ ਉਨ੍ਹਾਂ ਨੇ ਜਿਥੇ ਗੁਰੂ ਨਾਨਕ ਦੇਵ ਦੇ ਵਿਜ਼ਨ ਨੂੰ ਆਪਣਾ ਮਿਸ਼ਨ ਦੱਸਿਆ ਉਥੇ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਆਪਣੇੇ ਮੁੱਖ ਕੰਮਾਂ ਤੋਂ ਵੀ ਜਾਣੂ ਕਰਵਾਇਆ। 

ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਜਿਥੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਹੋਰ ਵਿਛੜੀਆਂ ਉੱਘੀਆਂ ਸਖਸ਼ੀਅਤਾਂ ਨੂੰ ਇਕ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਉਥੇ ਸੈਨੇਟ ਹਾਲ ਵਿਚ ਹਾਜ਼ਰ ਸਾਰੇ ਮੈਂਬਰਾਂ ਵੱਲੋਂ ਡਾ. ਕਰਮਜੀਤ ਸਿੰਘ ਦੀ ਨਿਯੁਕਤੀ 'ਤੇ ਮੁਬਾਰਕਾਂ ਵੀ ਦਿੱਤੀਆਂ ਗਈਆਂ ਅਤੇ ਉਨ੍ਹਾਂ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿਵਾਉਂਦਿਆਂ ਇਹ ਵੀ ਕਿਹਾ ਗਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਉਨ੍ਹਾਂ ਦੀ ਦੂਰ ਦ੍ਰਿਸ਼ਟੀ ਸਦਕਾ ਹੋਰ ਵੀ ਬੁਲੰਦੀਆਂ ਛੂਹੇਗੀ।

ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਉਚੇਰੀ ਸਿਖਆ ਦੇ ਵਿਚ ਯੋਗਦਾਨ, ਵੱਖ ਵੱਖ ਅਹੁਦਿਆਂ 'ਤੇ ਕੀਤੇ ਕੰਮਾਂ ਦਾ ਹਵਾਲਾ  ਦੰਦਿਆਂ ਕਿਹਾ ਕਿ ਯੂਨੀਵਰਸਿਟੀ ਆਉਣ ਵਾਲੇ ਸਮੇਂ ਉਨ੍ਹਾਂ ਤੋਂ ਲਾਭ ਲਵੇਗੀ। ਪ੍ਰੋ. ਪਲਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ, ਅਤੇ ਹਾਜਰ ਮੈਂਬਰਾਂ ਨੇ ਜਿਥੇ ਉਨ੍ਹਾਂ ਦੇ ਵਿਜ਼ਨ ਦੀ ਸ਼ਲਾਘਾ ਕੀਤੀ ਉਥੇ ਉਨ੍ਹਾਂ ਇਸ ਗੱਲ ਦੀ ਪ੍ਰੋੜਤਾ ਵੀ ਕੀਤੀ ਕਿ ਉਨ੍ਹਾਂ ਦੀ ਅਗਵਾਈ ਵਿਚ ਯੂਨੀਵਰਸਿਟੀ ਜੋ ਪਹਿਲਾਂ ਭਾਰਤ ਵਿਚ ਇਕ ਉਚੇਰੀ ਸਿਖਆ ਦੇ ਖੇਤਰ ਵਿਚ ਆਪਣੀ ਵੱਖਰੀ ਪਛਾਣ ਬਣਾ ਚੱਕੀ ਹੈ, ਵਿਸ਼ਵ ਵੱਲ ਆਪਣੀ ਪਹਿਚਾਣ ਬਣਾਉਣ ਵੱਲ ਅੱਗੇ ਵਧੇਗੀ। 

ਉਹ ਪ੍ਰੋ. ਕਰਮਜੀਤ ਸਿੰਘ ਵੱਲੋਂ ਯੂਨੀਵਰਸਿਟੀ ਨੂੰ ਅੱਗੇ ਵਧਾਉਣ ਦੇ ਲਈ ਮਿਥੇ ਗਏ ਟੀਚਿਆਂ ਦੀ ਪ੍ਰਸੰਸਾਂ ਕਰ ਰਹੇ ਸਨ ਜਿਸ ਦੇ ਵਿਚ ਪ੍ਰੋ. ਕਰਮਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਉਹ ਸੰਸਥਾਗਤ ਵਿਕਾਸ ਲਈ ਇੱਕ ਪਾਰਦਰਸ਼ੀ ਅਤੇ ਵਿਹਾਰਕ ਕਾਰਜ ਸੱਭਿਆਚਾਰ ਦੀ ਮਹੱਤਤਾ 'ਤੇ ਜ਼ੋਰ ਦੇਣਗੇ। ਉਨ੍ਹਾਂ ਨੇ ਯੂਨੀਵਰਸਿਟੀ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਖੇਤਰਾਂ ਬਾਰੇ ਧਿਆਨ ਦਿਵਾਇਆ ਜਿਨ੍ਹਾਂ ਉਪਰ ਭਵਿੱਖ 'ਚ ਕਾਰਜ ਕਰਨ ਦੀ ਬਹੁਤ ਜ਼ਿਆਦਾ ਲੋੜ ਹੈ।

ਡਾ. ਕਰਮਜੀਤ ਸਿੰਘ ਨੇ ਆਰਟੀਫੀਸ਼ੀਅਲ ਇਨਟੈਲੀਜੈਂਸ ਜ਼ਮਾਨੇ ਦੀ ਗੱਲ ਕਰਦਿਆਂ ਸੈਨੇਟ ਮੈਂਬਰਾਂ ਨੂੰ ਜਿਥੇ ਇਸ ਗੱਲ ਦੀ ਜਾਣਕਾਰੀ ਦਿੱਤੀ ਕਿ ਸਮੇਂ ਦੀ ਇਸ ਲੋੜ ਦੀ ਪੂਰਤੀ ਕਰਦਿਆਂ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 'ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏਆਈ' ਦੇਣ ਦਾ ਐਲਾਨ ਕੀਤਾ ਹੈ, ਉਸ ਲਈ ਉਹ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਨ। 

ਉਨ੍ਹਾਂ ਕਿਹਾ ਕਿ ਯੂਨੀਵਰਸਿਟੀ 'ਚ ਸਥਾਪਤ ਹੋਣ ਵਾਲੇ ਇਸ ਸੇਂਟਰ ਦੇ ਨਾਲ ਨੈਤਿਕ ਕਦਰਾਂ ਕੀਮਤਾਂ 'ਤੇ ਪਹਿਰਾ ਦਿੱਤਾ ਜਾਣਾ ਆਸਾਨ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨੈਤਿਕ ਕਦਰਾਂ ਕੀਮਤਾਂ ਤੋਂ ਬਿਨਾ ਇਹ ਤਕਨਾਲੋਜੀ ਹਨੇਰੇ ਵੱਲ ਧੱਕ ਸਕਦੀ ਹੈ। ਪ੍ਰੋ. ਕਰਮਜੀਤ ਸਿੰਘ ਨੇ ਰੁਜ਼ਗਾਰ-ਅਧਾਰਤ ਡਿਗਰੀਆਂ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਸਿੱਖਿਆ ਨੂੰ ਰੁਜ਼ਗਾਰਯੋਗਤਾ ਨਾਲ ਸਿੱਧਾ ਜੋੜਿਆ ਅਤੇ ਔਨਲਾਈਨ ਸਿੱਖਿਆ ਨੂੰ ਵਧੇਰੇ ਵਿਹਾਰਕ ਅਤੇ ਐਪਲੀਕੇਸ਼ਨ-ਕੇਂਦ੍ਰਿਤ ਬਣਾਉਂਣਾ ਸਮੇਂ ਦੀ ਲੋੜ ਦੱਸਿਆ। 

ਸਿਧਾਂਤਕ ਗਿਆਨ ਅਤੇ ਅਸਲ-ਜੀਵਨ ਦੇ ਲਾਗੂਕਰਨ ਵਿਚਕਾਰ ਪਾੜੇ ਨੂੰ ਪੂਰਾ ਕਰਨਾ, ਅਤੇ ਨੌਕਰੀ ਦੀਆਂ ਸੰਭਾਵਨਾਵਾਂ ਨੂੰ ਵਧਾਉਣ ਲਈ ਨਵੇਂ ਕੋਰਸ ਡਿਜ਼ਾਈਨ ਕਰਨਾ ਉਨ੍ਹਾਂ ਨੇ ਆਪਣੀਆਂ ਮੁੱਖ ਤਰਜੀਹਾਂ ਬਾਰੇ ਦੱਸਿਆ।ਇਸ ਤੋਂ ਇਲਾਵਾ, ਉਨ੍ਹਾਂ ਨੇ ਵਿਸ਼ਵੀਕਰਨ ਵਾਲੇ ਯੁੱਗ ਵਿੱਚ ਪੰਜਾਬੀ ਭਾਸ਼ਾ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ। 

ਪ੍ਰੋ. ਸਿੰਘ ਨੇ ਯੂਨੀਵਰਸਿਟੀ ਨੂੰ ਹੁਨਰ-ਅਧਾਰਤ ਸਿੱਖਿਆ, ਖੋਜ, ਨਵੀਨਤਾ ਅਤੇ ਸਭ ਨੰ ਨਾਲ ਲੈ ਕੇ ਚੱਲਣ ਵਾਲੀ ਨੀਤੀ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਨੂੰ ਉੇਚੇਰੀ ਸਿਿਖਆ ਦੀ ਇਕ ਹੱਬ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਸੈਨੇਟ ਮੈਂਬਰ ਨੂੰ ਅਪੀਲ ਕੀਤੀ ਕਿ ਬਦਲਦੇ ਸਮੇਂ ਅਤੇ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਉਹ ਆਪਣੇ ਸੁਝਾਅ ਦੇਣ। 

ਉਨਾਂਹ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮਹੱਤਵਪੂਰਨ ਸੁਝਾਵਾਂ ਨੂੰ ਜਰੂਰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਸੈਨੇਟ ਮੈਂਬਰਾਂ ਨੇ ਯੂਨੀਵਰਸਿਟੀ ਨੂੰ ਬੁਲੰਦੀਆਂ 'ਤੇ ਲੈ ਕੇ ਜਾਣ ਦੇ ਲਈ ਆਪਣਾ ਸਹਿਯੋਗ ਦੇਣ ਦਾ ਵਾਅਦਾ ਕੀਤਾ।

 

Tags: Guru Nanak Dev University Amritsar , Guru Nanak Dev University , Prof. Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD