Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਿੰਡਾਂ ਤੇ ਸ਼ਹਿਰਾਂ ਦਾ ਹੋਵੇਗਾ ਸਰਬਪੱਖੀ ਵਿਕਾਸ : ਡਾ. ਰਵਜੋਤ ਸਿੰਘ

ਪਿੰਡ ਡੱਲੇਵਾਲ ਵਿਖੇ ਕਮਿਊਨਿਟੀ ਸੈਂਟਰ ਦਾ ਉਦਘਾਟਨ, ਖਲਵਾਣਾ, ਅੱਭੋਵਾਲ, ਮੁਹੱਲਾ ਟਾਹਲੀਵਾਲ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਹੁਸ਼ਿਆਰਪੁਰ , 20 Jan 2025

Last updated on: Jan 20, 2025, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਪਿੰਡ ਡੱਲੇਵਾਲ ਵਿਖੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਨੇ ਪਿੰਡ ਖਲਵਾਣਾ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ ਕਰਨ ਦੇ ਨਾਲ-ਨਾਲ ਸੀਵਰੇਜ਼ ਪ੍ਰੋਜੈਕਟ ਦੀ ਵੀ ਸ਼ੁਰੂਆਤ ਕਰਵਾਈ। 

ਪਿੰਡ ਡੱਲੇਵਾਲ ਵਿਖੇ ਕਮਿਊਨਿਟੀ ਸੈਂਟਰ ਦੇ ਉਦਘਾਟਨ ਉਪਰੰਤ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਹਰ ਪੱਧਰ ’ਤੇ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਵਸਨੀਕਾਂ ਨੂੰ ਬਨਿਆਦੀ ਸਹੂਲਤਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ 2142 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਵਿਚ 492.15 ਐਮ.ਐਲ.ਡੀ ਦੀ ਸਮਰੱਥਾ ਨੂੰ ਜੋੜਦਿਆਂ ਇਨ੍ਹਾਂ ਪਲਾਟਾਂ ਦੀ ਸਮਰੱਥਾ 2634.15 ਐਮ.ਐਲ.ਡੀ. ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ 607 ਐਮ.ਐਲ.ਡੀ. ਸਮਰੱਥਾ ਵਾਲੇ 52 ਹੋਰ ਸੀਵਰੇਜ਼ ਟਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ ਜਿਨ੍ਹਾਂ ’ਤੇ 650 ਕਰੋੜ ਰੁਪਏ ਖਰਚ ਆਉਣਗੇ ਅਤੇ ਆਉਂਦੇ ਇਕ ਡੇਢ ਸਾਲ ਤੱਕ ਇਹ ਬਣ ਕੇ ਤਿਆਰ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਚਾਇਤਾਂ ਦੀ ਸਹਿਮਤੀ ਨਾਲ ਲੋੜੀਂਦੇ ਵਿਕਾਸ ਕਾਰਜਾਂ ਨੂੰ ਅਮਲੀਜਾਮਾ ਪਹਿਨਾਇਆ ਜਾ ਰਿਹਾ ਹੈ ਜੋ ਕਿ ਪਿੰਡਾਂ ਦੇ ਵਸੋਂ ਲਈ ਬੇਹੱਦ ਲਾਭਦਾਇਕ ਹੋਣਗੇ।

ਪਿੰਡ ਖਲਵਾਣਾ ਵਿਖੇ ਟਿਊਬਵੈਲ ਦੇ ਉਦਘਾਟਨ ਅਤੇ ਸੀਵਰੇਜ਼ ਪਾਉਣ ਦੇ ਕੰਮ ਦੀ ਸ਼ੁਰੂਆਤ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਚਾਇਤਾਂ ਨੂੰ ਲੋਕਤੰਤਰ ਦਾ ਥੰਮ ਵੀ ਕਿਹਾ ਜਾਂਦਾ ਹੈ ਅਤੇ ਪੰਚਾਇਤਾਂ ਪਿੰਡਾਂ ਦੇ ਵਿਕਾਸ, ਬੁਨਿਆਦੀ ਸਹੂਲਤਾਂ ਅਤੇ ਲੋਕ ਮਸਲਿਆਂ ਦੇ ਢੁਕਵੇਂ ਨਿਪਟਾਰੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਆਉਂਦੇ ਦਿਨਾਂ ਵਿਚ ਇਨ੍ਹਾਂ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। 

ਕੈਬਨਿਟ ਮੰਤਰੀ ਨੇ ਪਿੰਡ ਅੱਭੋਵਾਲ, ਮੁਹੱਲਾ ਟਾਹਲੀਵਾਲ ਅਤੇ ਕਡਿਆਣਾ ਵਿਖੇ ਸੀਵਰੇਜ਼ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD