Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਜ਼ਿਲ੍ਹੇ ਵਿੱਚ ਲਾਇਬ੍ਰੇਰੀਆਂ ਦਾ ਕੰਮ ਤੇਜ਼ ਕਰਨ ਦੇ ਨਿਰਦੇਸ਼ : ਡਾ: ਸੋਨਾ ਥਿੰਦ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Jan 2025

Last updated on: Jan 21, 2025, 00:00 IST

ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਵਿੱਚੋਂ 10 ਲਾਇਬ੍ਰੇਰੀਆਂ ਦਾ ਕੰਮ 31 ਜਨਵਰੀ ਤੱਕ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਅਤੇ ਬਾਕੀ ਰਹਿੰਦੀਆਂ 08 ਲਾਇਬ੍ਰੇਰੀਆਂ ਵੀ ਸਮੇਂ ਸਿਰ ਤਿਆਰ ਕੀਤੀਆਂ ਜਾਣ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੇ ਬੌਧਿਕ ਵਿਕਾਸ ਲਈ ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ ਜਿਥੇ ਕਿ ਲੋਕਾਂ ਨੂੰ ਵੱਖ-ਵੱਖ ਵਿਸ਼ਿਆਂ ਵਿੱਚ ਗਿਆਨ ਹਾਸਲ ਹੋਵੇਗਾ। ਡਾ: ਸੋਨਾ ਥਿੰਦ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਸਰਕਾਰ ਤੋਂ ਹੋਰ ਗ੍ਰਾਂਟਾਂ ਦੀ ਮੰਗ ਕਰਕੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਸਕੇ। 

ਉਨ੍ਹਾਂ ਇਹ ਵੀ ਕਿਹਾ ਕਿ ਅਣ-ਵਰਤੇ ਫੰਡਾਂ ਨੂੰ ਜਾਂ ਤਾਂ ਸਬੰਧਤ ਵਿਭਾਗ ਨੂੰ ਵਾਪਸ ਕੀਤਾ ਜਾਵੇ ਜਾਂ ਵਿਕਾਸ ਕਾਰਜਾਂ ਸਬੰਧੀ ਰੂਪ ਰੇਖਾ ਤਿਆਰ ਕੀਤੀ ਜਾਵੇ ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜ ਮੁਕੰਮਲ ਹੋ ਸਕਣ। ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਨੂੰ ਇਹ ਵੀ ਕਿਹਾ ਕਿ ਆਵਾਸ ਯੋਜਨਾ ਅਧੀਨ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੇ ਲੰਬਿਤ ਪਏ ਕੰਮ ਨੂੰ ਤੁਰੰਤ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਪੰਜਾਬ ਨਿਰਮਾਣ ਸਕੀਮ ਦੇ ਲੰਬਿਤ ਪਏ ਫੰਡਾਂ ਬਾਰੇ ਵੀ ਤੁਰੰਤ ਰਿਪੋਰਟ ਦੇਣ ਦੀ ਹਦਾਇਤ ਕੀਤੀ। 

ਮਾਲ ਵਿਭਾਗ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਮਾਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਰਿਕਵਰੀ ਦੇ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ ਅਤੇ ਹੋਰ ਲੰਬਿਤ ਪਏ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜਾਉਣ ਨੂੰ ਯਕੀਨੀ ਬਣਾਇਆ ਜਾਵੇ।  ਉਨ੍ਹਾਂ ਬਾਲ ਸੁਰੱਖਿਆ ਯੂਨਿਟ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਸਕੂਲ ਬੱਸਾਂ ਦੇ ਡਰਾਇਵਰਾਂ ਤੇ ਅਟੈਡੰਟਜ਼ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ, ਐਸ.ਡੀ.ਐਮ. ਖਮਾਣੋਂ ਮਨਰੀਤ ਰਾਣਾ, ਐਸ.ਡੀ.ਐਮ. ਅਮਲੋਹ ਚੇਤਨ ਬੰਗੜ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD