Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਨਆਈਟੀ ਜਲੰਧਰ ਦੇ ਸਹਿਯੋਗ ਨਾਲ ਡਰੋਨ ਤਕਨਾਲੋਜੀ 'ਤੇ 5-ਦਿਨਾਂ ਬੂਟ ਕੈਂਪ ਦੀ ਮੇਜ਼ਬਾਨੀ ਕੀਤੀ

Guru Nanak Dev University Amritsar, Guru Nanak Dev University, Prof. Karamjeet Singh, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 21 Jan 2025

Last updated on: Jan 21, 2025, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ, ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਤਕਨਾਲੋਜੀ ਵਿਭਾਗ ਵੱਲੋਂ ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ, ਜਲੰਧਰ ਦੇ ਸਹਿਯੋਗ ਨਾਲ "ਡਰੋਨ ਡਾਇਨਾਮਿਕਸ: ਡਰੋਨ ਤਕਨਾਲੋਜੀ, ਰੁਝਾਨ ਅਤੇ ਐਪਲੀਕੇਸ਼ਨ" ਵਿਸ਼ੇ 'ਤੇ 5-ਦਿਨਾਂ ਬੂਟ ਕੈਂਪ ਸ਼ੁਰੂ ਹੋ ਗਿਆ। 

ਇਸ ਬੂਟ ਕੈਂਪ ਦਾ ਉਦੇਸ਼ ਡਰੋਨ ਤਿਆਰ ਕਰਨ ਵਿੱਚ ਆ ਰਹੀਆਂ ਨਵੀਨਤਮ ਖੋਜਾਂ ਅਤੇ ਵਿਹਾਰਕ ਐਪਲੀਕੇਸ਼ਨਾਂ ਦੀ ਪੜਚੋਲ ਕਰਨ ਦੇ ਨਾਲ ਨਾਲ ਤੇਜ਼ੀ ਨਾਲ ਵਿਕਸਤ ਹੋ ਰਹੇ ਤਕਨੀਕੀ ਖੇਤਰਾਂ ਵਿੱਚ ਗਿਆਨ ਦਾ ਪੱਧਰ ਉਚਾ ਚੁੱਕਣ ਲਈ ਜ਼ਰੂਰੀ ਸਿਿਖਆ ਅਤੇ ਵਿਹਾਰਕ ਹੁਨਰ ਪ੍ਰਦਾਨ ਕਰਨਾ ਹੈ। 

ਇਹ ਪਹਿਲਕਦਮੀ ਸੰਸਥਾ ਮਾਇਟੀ ਦੁਆਰਾ ਫੰਡ ਕੀਤੇ ਗਏ ਵੱਡੇ ਪ੍ਰੋਜੈਕਟ "ਮਨੁੱਖ ਰਹਿਤ ਜਹਾਜ਼ ਪ੍ਰਣਾਲੀਆਂ (ਡਰੋਨ ਅਤੇ ਸੰਬੰਧਿਤ ਤਕਨਾਲੋਜੀ) ਵਿੱਚ ਮਨੁੱਖੀ ਸਰੋਤ ਵਿਕਾਸ ਲਈ ਸਮਰੱਥਾ ਨਿਰਮਾਣ" ਦਾ ਹਿੱਸਾ ਹੈ ਅਤੇ ਇਸ ਪ੍ਰੋਜੈਕਟ ਦਾ ਉਦੇਸ਼ ਡਰੋਨ ਤਕਨਾਲੋਜੀ ਵਿੱਚ ਹੁਨਰਮੰਦ ਪੇਸ਼ੇਵਰਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ।

ਬੂਟ ਕੈਂਪ ਦੇ ਉਦਘਾਟਨ ਸਮਾਰੋਹ ਦੌਰਾਨ ਵਿਭਾਗ ਦੇ ਮੁਖੀ ਡਾ. ਰਵਿੰਦਰ ਕੁਮਾਰ ਨੇ ਬੂਟ ਕੈਂਪ ਦੇ ਆਯੋਜਨ ਲਈ ਪਹੁੰਚੇ ਐਨ.ਆਈ.ਟੀ., ਜਲੰਧਰ ਤੋਂ ਮਾਹਿਰ ਪ੍ਰੋਫੈਸਰ ਅਰੁਣ ਖੋਸਲਾ ਅਤੇ ਉਨ੍ਹਾਂ ਦੀ ਟੀਮ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਤਕਨਾਲੋਜੀ ਦੇ ਦਿਲਚਸਪ ਖੇਤਰ ਵਿਚ ਨਵੇਂ ਦਿਸਹੱਦਿਆਂ ਦੀ ਤਲਾਸ਼ ਅਤੇ ਪੜਚੋਲ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਇਲੈਕਟ੍ਰੌਨਿਕਸ ਵਿਭਾਗ ਹਮੇਸ਼ਾ ਕਾਰਜਸ਼ੀਲ ਰਹਿੰਦਾ ਹੋਇਆ ਸਮੇਂ ਸਮੇਂ ਵੱਖ ਵੱਖ ਸਮਾਗਮਾਂ ਦਾ ਆਯੋਜਨ ਕਰਦਾ ਰਹਿੰਦਾ ਹੈ ਅਤੇ ਡਰੋਨ ਤਕਨਾਲੋਜੀ 'ਤੇ ਇਹ ਕੈਂਪ ਵਿਦਆਰਥੀਆਂ, ਅਧਿਆਪਕਾਂ, ਤਕਨੀਕੀ ਮਾਹਿਰਾਂ ਅਤੇ ਡਰੋਨ ਉਦਯੋਗ ਨੂੰ ਹੋਰ ਪ੍ਰਫੁਲਤ ਕਰਨ ਵਿਚ ਬਹੁਤ ਸਹਾਈ ਸਿੱਧ ਹੋਵੇਗਾ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਪੰਜ ਦਿਨਾਂ ਦੌਰਾਨ ਇਸ ਵਿਚ ਭਾਗ ਲੈਣ ਵਾਲਿਆਂ ਨੂੰ ਅਨੁਭਵੀ ਸਿਖਲਾਈ ਦੇ ਨਾਲ ਨਾਲ ਡਰੋਨ ਤਿਆਰ ਕਰਨ ਵਿਚ ਨਵੀਨਤਮ ਤਰੱਕੀਆਂ, ਨਵੀਨਤਾਕਾਰੀ ਖੋਜ ਅਤੇ ਵਿਹਾਰਕ ਐਪਲੀਕੇਸ਼ਨਾਂ ਦੀ ਪੜਚੋਲ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਬੂਟਕੈਂਪ ਨਾਲ ਤੇਜ਼ੀ ਨਾਲ ਵਿਕਸਤ ਹੋ ਰਹੇ ਖੇਤਰ ਵਿੱਚ ਵਿਕਾਸ ਦੇ ਮਰਹੱਲੇ ਸਰ ਕਰਨ ਲਈ ਜ਼ਰੂਰੀ ਗਿਆਨ ਅਤੇ ਵਿਹਾਰਕ ਹੁਨਰ ਸਿੱਖਣ ਲਈ ਮਦਦ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਹ ਬੂਟਕੈਂਪ ਵੱਖ-ਵੱਖ ਖੇਤਰਾਂ ਵਿੱਚ ਡਰੋਨਾਂ ਦੀ ਵਿਸ਼ਾਲ ਸੰਭਾਵਨਾ ਦੀ ਪੜਚੋਲ ਕਰਨ ਲਈ ਮੰਚ ਤਿਆਰ ਕਰਨ ਦੇ ਨਾਲ ਨਾਲ ਉਹਨਾਂ ਨੂੰ ਤਕਨੀਕੀ ਤਰੱਕੀ ਅਤੇ ਉਦਯੋਗ ਐਪਲੀਕੇਸ਼ਨਾਂ ਵਿੱਚ ਯੋਗਦਾਨ ਪਾਉਣ ਲਈ ਤਿਆਰ ਕਰਦਾ ਹੈ। ਕੋਆਰਡੀਨੇਟਰ ਡਾ. ਰਾਜਦੀਪ ਸਿੰਘ ਸੋਹਲ ਨੇ ਸਾਰੇ ਪਤਵੰਤਿਆਂ ਅਤੇ ਭਾਗੀਦਾਰਾਂ ਦਾ ਧੰਨਵਾਦ ਕਰਦਿਆਂ ਡਰੋਨ ਦੇ ਖੇਤਰ ਵਿਚ ਆ ਰਹੀਆਂ ਤਬਦੀਲੀਆਂ ਬਾਰੇ ਸੰਖੇਪ ਦਿਸ਼ਾ ਵੀ ਸਾਂਝੀ ਕੀਤੀ। 

ਡਾ. ਮਨਿੰਦਰ ਲਾਲ ਸਿੰਘ, ਡਾਇਰੈਕਟਰ ਖੋਜ, ਡਾ. ਰਵਿੰਦਰ ਸਿੰਘ ਸਾਹਨੀ, ਡਾ. ਸ਼ਾਲਿਨੀ ਬਹਿਲ, ਪ੍ਰੋਫੈਸਰ ਇੰਚਾਰਜ (ਪ੍ਰੀਖਿਆ) ਅਤੇ ਵਿਭਾਗ ਦੇ ਹੋਰ ਫੈਕਲਟੀ ਮੈਂਬਰ ਵੀ ਬੂਟ ਕੈਂਪ ਦੇ ਉਦਘਾਟਨੀ ਸਮਾਰੋਹ ਦੌਰਾਨ ਮੌਜੂਦ ਸਨ।

 

Tags: Guru Nanak Dev University Amritsar , Guru Nanak Dev University , Prof. Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD