Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਕੀਤੇ ਜਾ ਰਹੇ ਹਨ ਸਾਰਥਿਕ ਯਤਨ - ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਵੱਲੋਂ ਸਪੋਰਟਸ ਕਲੱਬ ਬੈਦਵਾਨ ਨੂੰ 51000 ਰੁਪਏ ਦੇਣ ਦਾ ਐਲਾਨ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 21 Jan 2025

Last updated on: Jan 21, 2025, 00:00 IST

ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਬੈਦਵਾਨ ਸਪੋਰਟਸ ਕਲੱਬ (ਰਜਿ:) ਸੁਹਾਣਾ ਵੱਲੋਂ ਅਮਰ ਸ਼ਹੀਦ ਬਾਬਾ ਹਨੂਮਾਨ ਸਿੰਘ ਜੀ ਯਾਦਗਾਰੀ ਅਤੇ ਪੰਮੇ ਸੁਹਾਨੇ ਦੀ ਯਾਦ ਨੂੰ ਸਮਰਪਿਤ, 28ਵਾਂ ਕਬੱਡੀ ਕੱਪ ਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦੇ ਹੋਏ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਖੇਡ ਜਗਤ ਵਿੱਚ ਸਕਾਰਾਤਮਕ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। 

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕੰਮਾਂ ਦੇ ਚਲਦਿਆਂ ਪੰਜਾਬ ਦੀ ਜਵਾਨੀ ਦਾ ਨਸ਼ਿਆਂ ਨੇ ਵੱਡਾ ਨੁਕਸਾਨ ਕੀਤਾ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਕੇ ਲੀਹ ਤੇ ਲਿਆਂਦਾ ਜਾ ਰਿਹਾ ਹੈ ਅਤੇ ਨੌਜਵਾਨ ਨਸ਼ਿਆਂ ਤੋਂ ਦੂਰ ਹੋ ਕੇ ਖੇਡ ਮੈਦਾਨ ਵਿੱਚ ਸਮਾਂ ਬਿਤਾਉਣਾ ਵਧੇਰੇ ਪਸੰਦ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡ ਲਈ ਲੋੜੀਂਦੇ ਸਮਾਨ ਦੀ ਜਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਜਿਹੜੀਆਂ ਖੇਡ ਸੰਸਥਾਵਾਂ ਖਿਡਾਰੀਆਂ ਨੂੰ ਖੇਡਾਂ ਲਈ ਪ੍ਰਮੋਟ ਕਰਦੀਆਂ ਹਨ, ਉਨ੍ਹਾਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। 

ਉਹਨਾਂ ਕਿਹਾ ਕਿ ਅੱਜ ਹਰ ਮਹੀਨੇ, ਹਰ ਦਿਨ ਅਤੇ ਹਰ ਅਹਿਮ ਮੌਕਿਆਂ ਤੇ ਪੰਜਾਬ ਭਰ ਵਿੱਚ ਕਿਤੇ ਨਾ ਕਿਤੇ ਕੋਈ ਨਾ ਕੋਈ ਟੂਰਨਾਮੈਂਟ ਚੱਲ ਰਿਹਾ ਹੁੰਦਾ ਹੈ ਜਿਸ ਤੋਂ ਭਗਵੰਤ ਮਾਨ ਸਰਕਾਰ ਦੇ ਖੇਡਾਂ ਪ੍ਰਤੀ ਸੁਹਿਰਦ ਅਤੇ ਸਾਰਥਿਕ ਵਾਤਾਵਰਣ ਪ੍ਰਦਾਨ ਕਰਨ ਬਾਰੇ ਪਤਾ ਚਲਦਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦਾ ਉਹ ਕਦੇ ਵੀ ਦੇਣਾ ਨਹੀਂ ਦੇ ਸਕਦੇ, ਜਿਨਾਂ ਨੇ ਏਡੇ ਵੱਡੇ ਅੰਤਰ ਨਾਲ ਜਿਤਾ ਕੇ ਉਹਨਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਭੇਜਿਆ ਹੈ। 

ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਬੈਦਵਾਨ ਸਪੋਰਟਸ ਕਲੱਬ ਨੂੰ 51 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਕਬੱਡੀ ਕੱਪ ਦੇ ਦੌਰਾਨ ਇੱਕ ਪਿੰਡ ਓਪਨ ਵਿੱਚ, ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ ਡੇਢ ਲੱਖ ਰੁਪਏ ਜਦਕਿ ਦੂਸਰੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 1 ਲੱਖ ਰੁਪਏ ਇਨਾਮ ਦਿੱਤੇ ਗਏ, ਜਦਕਿ ਇੱਕ ਪਿੰਡ ਓਪਨ ਦੇ ਬੈਸਟ ਰੇਡਰ ਅਤੇ ਬੈਸਟ ਜਾਫੀ ਨੂੰ ਬੁਲਟ ਮੋਟਰਸਾਈਕਲ ਇਨਾਮ ਵਜੋਂ ਦਿੱਤੇ ਗਏ। 

ਇਸ ਕਬੱਡੀ ਕੱਪ ਦੇ ਵਿੱਚ ਵੱਡੀ ਗਿਣਤੀ ਵਿੱਚੋਂ ਪੰਜਾਬ ਭਰ ਵਿੱਚੋਂ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਨੇ ਹਿੱਸਾ ਲਿਆ। ਇਸ ਮੌਕੇ 'ਤੇ ਅਵਤਾਰ ਮੌਲੀ, ਹਰਮੇਸ਼ ਕੁੰਬੜਾ,ਗੁਰਪ੍ਰੀਤ ਕੁਰੜਾ, ਜਗਵਿੰਦਰ ਧਾਲੀਵਾਲ,ਸਨੀ, ਤਰਲੋਚਨ ਮਟੌਰ,ਬਲਜੀਤ ਸਿੰਘ ਵਿੱਕੀ,ਧਰਮਪ੍ਰੀਤ ਸਿੰਘ,ਜਸਪਾਲ ਮਟੌਰ,ਤਰਲੋਚਨ ਸਿੰਘ ਸਰਪੰਚ ਕੈਲੋ ਅਤੇ ਪ੍ਰਗਟ ਸਿੰਘ ਹਾਜ਼ਰ ਸਨ। ਫੋਟੋ ਕੈਪਸ਼ਨ: ਵਿਧਾਇਕ ਕੁਲਵੰਤ ਸਿੰਘ ਪਿੰਡ ਸੁਹਾਣਾ ਵਿਖੇ ਬੈਦਵਾਨ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਕਬੱਡੀ ਕੱਪ ਦੇ ਦੌਰਾਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD